25 C
Jalandhar
Friday, November 22, 2024
spot_img

ਬਿਸ਼ਨੋਈ ਤੇ ਗੋਲਡੀ ਗੈਂਗ ਦੇ ਦੋ ਗੈਂਗਸਟਰ ਗਿ੍ਰਫਤਾਰ

ਚੰਡੀਗੜ੍ਹ (ਗੁਰਜੀਤ ਬਿੱਲਾ)
ਐਂਟੀ ਗੈਂਗਸਟਰ ਟਾਸਕ ਫੋਰਸ (ਏ ਜੀ ਟੀ ਐੱਫ) ਪੰਜਾਬ ਨੇ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦੇ ਦੋ ਗੈਂਗਸਟਰਾਂ ਨੂੰ ਗਿ੍ਰਫਤਾਰ ਕੀਤਾ ਹੈ।
ਉਨ੍ਹਾਂ ਦੀ ਪਛਾਣ ਮਨਦੀਪ ਸਿੰਘ ਉਰਫ ਛੋਟਾ ਮਨੀ ਵਾਸੀ ਚੰਡੀਗੜ੍ਹ ਅਤੇ ਜਤਿੰਦਰ ਸਿੰਘ ਵਾਸੀ ਮਨੀਮਾਜਰਾ ਵਜੋਂ ਹੋਈ ਹੈ। ਡੀ ਜੀ ਪੀ ਗੌਰਵ ਯਾਦਵ ਨੇ ਦੱਸਿਆ ਕਿ ਮਨਦੀਪ ਨੇ ਸਿੱਧੂ ਮੂਸੇਵਾਲਾ ਦੇ ਕਤਲ ’ਚ ਸ਼ਾਮਲ ਮੁਲਜ਼ਮਾਂ ਨੂੰ ਛੁਪਣਗਾਹਾਂ ਮੁਹੱਈਆ ਕਰਵਾਈਆਂ ਸਨ ਅਤੇ 2017 ’ਚ ਗੈਂਗਸਟਰ ਦੀਪਕ ਟੀਨੂ ਦੇ ਭੱਜਣ ’ਚ ਵੀ ਮਦਦ ਕੀਤੀ ਸੀ। ਦੋਹਾਂ ਦੇ ਕਬਜ਼ੇ ’ਚੋਂ ਦੋ ਪਿਸਤੌਲ ਅਤੇ 12 ਕਾਰਤੂਸ ਵੀ ਬਰਾਮਦ ਕੀਤੇ ਗਏ ਹਨ।
ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਫੜੇ ਮੁਲਜ਼ਮਾਂ ਨੂੰ ਉਨ੍ਹਾਂ ਦੇ ਵਿਦੇਸ਼ੀ ਹੈਂਡਲਰਾਂ ਨੇ ਵਿਰੋਧੀ ਗੈਂਗਸਟਰਾਂ ਨੂੰ ਮਾਰਨ ਦਾ ਕੰਮ ਸੌਂਪਿਆ ਸੀ।
ਯਾਦਵ ਨੇ ਦੱਸਿਆ ਕਿ ਜ਼ੀਰਕਪੁਰ ਦੇ ਖੇਤਰ ਵਿੱਚ ਛੋਟਾ ਮਨੀ ਦੀ ਮੌਜੂਦਗੀ ਬਾਰੇ ਭਰੋਸੇਯੋਗ ਸੂਤਰਾਂ ਤੋਂ ਮਿਲੀ ਪੁਖ਼ਤਾ ਇਤਲਾਹ ਤੋਂ ਬਾਅਦ ਏ ਡੀ ਜੀ ਪੀ ਪ੍ਰਮੋਦ ਬਾਨ ਦੀ ਅਗਵਾਈ ਵਾਲੀ ਏ ਜੀ ਟੀ ਐੱਫ ਅਤੇ ਏ ਆਈ ਜੀ ਸੰਦੀਪ ਗੋਇਲ ਦੀ ਨਿਗਰਾਨੀ ਅਤੇ ਡੀ ਅੱੈਸ ਪੀ ਬਿਕਰਮ ਬਰਾੜ ਦੀ ਕਮਾਨ ਹੇਠ ਪੁਲਸ ਟੀਮਾਂ ਨੇ ਮੁਲਜ਼ਮਾਂ ਦੇ ਟਿਕਾਣੇ ਦਾ ਪਤਾ ਲਗਾਉਣ ਵਿੱਚ ਸਫਲਤਾ ਪ੍ਰਾਪਤ ਕੀਤੀ ਅਤੇ ਉਸ ਨੂੰ ਉਸ ਦੇ ਸਾਥੀ ਸਮੇਤ ਗਿ੍ਰਫਤਾਰ ਕਰ ਲਿਆ।
ਉਨ੍ਹਾ ਦੱਸਿਆ ਕਿ ਦੋਵੇਂ ਮੁਲਜ਼ਮ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਲਈ ਸਰਗਰਮੀ ਨਾਲ ਕੰਮ ਕਰ ਰਹੇ ਸਨ ਅਤੇ ਦੋਵੇਂ ਅਪਰਾਧਿਕ ਪਿਛੋਕੜ ਵਾਲੇ ਹਨ, ਜਿਨ੍ਹਾਂ ਵਿਰੁੱਧ ਇਰਾਦਾ ਕਤਲ, ਜਬਰਨ ਵਸੂਲੀ, ਡਕੈਤੀ ਅਤੇ ਅਸਲਾ ਐਕਟ ਤਹਿਤ ਚੰਡੀਗੜ੍ਹ ਅਤੇ ਹਰਿਆਣਾ ਵਿੱਚ ਕਈ ਅਪਰਾਧਿਕ ਮਾਮਲੇ ਦਰਜ ਹਨ।
ਮੁੱਢਲੀ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਕਾਬੂ ਕੀਤੇ ਗਏ ਮੁਲਜ਼ਮਾਂ ਨੂੰ ਉਨ੍ਹਾਂ ਦੇ ਵਿਦੇਸ਼ੀ ਹੈਂਡਲਰਾਂ ਦੁਆਰਾ ਵਿਰੋਧੀ ਗੈਂਗਸਟਰਾਂ ਦੀ ਮਿਥ ਕੇ ਕਤਲ ਕਰਨ ਸੰਬੰਧੀ ਵਾਰਦਾਤਾਂ ਨੂੰ ਅੰਜਾਮ ਦੇਣ ਦਾ ਕੰਮ ਸੌਂਪਿਆ ਗਿਆ ਸੀ।
ਏ ਆਈ ਜੀ ਸੰਦੀਪ ਗੋਇਲ ਨੇ ਦੱਸਿਆ ਕਿ ਸਾਲ 2022 ਵਿੱਚ ਦੋਸ਼ੀ ਛੋਟਾ ਮਨੀ ਨੂੰ ਉਸ ਦੇ ਹੋਰ ਸਾਥੀਆਂ ਸਚਿਨ ਥਾਪਨ, ਦੀਪਕ ਮੁੰਡੀ ਅਤੇ ਜੋਗਿੰਦਰ ਜੋਗਾ (ਸਾਰੇ ਸ਼ੂਟਰ) ਅਤੇ ਸਿੱਧੂ ਮੂਸੇਵਾਲਾ ਕਤਲ ਵਿੱਚ ਸ਼ਾਮਲ ਮੁਲਜ਼ਮਾਂ ਨੂੰ ਵਿਦੇਸ਼ੀ ਹੈਂਡਲਰਾਂ ਦੇ ਕਹਿਣ ਮੁਤਾਬਕ ਅਯੁੱਧਿਆ ਅਧਾਰਤ ਰਾਜ ਨੇਤਾ ਵਿਕਾਸ ਸਿੰਘ ਦੇ ਇਸ਼ਾਰੇ ’ਤੇ ਸਨਸਨੀਖੇਜ਼ ਅਪਰਾਧ ਕਰਨ ਲਈ ਕਿਹਾ ਗਿਆ ਸੀ। ਜ਼ਿਕਰਯੋਗ ਹੈ ਕਿ ਬਾਅਦ ਵਿੱਚ ਵਿਕਾਸ ਸਿੰਘ ਨੂੰ ਨਵੰਬਰ 2023 ਵਿੱਚ ਰਾਸ਼ਟਰੀ ਜਾਂਚ ਏਜੰਸੀ (ਐੱਨ ਆਈ ਏ) ਦੁਆਰਾ ਗਿ੍ਰਫਤਾਰ ਕਰ ਲਿਆ ਗਿਆ ਸੀ।
ਲਾਰੈਂਸ ਬਿਸ਼ਨੋਈ ਛੋਟਾ ਮਨੀ ਨੂੰ ਵਿਦੇਸ਼ ਵਿੱਚ ਵਸਾਉਣਾ ਚਾਹੁੰਦਾ ਸੀ ਅਤੇ ਉਸ ਨੂੰ ਯੂਰਪ ਵਿੱਚ ਸੁਰੱਖਿਅਤ ਪ੍ਰਵੇਸ਼ ਲਈ ਤਿੰਨ ਵਾਰ ਦੁਬਈ ਵੀ ਭੇਜਿਆ ਗਿਆ, ਪਰ ਅਸਫਲ ਰਹਿਣ ਕਾਰਨ ਬਾਅਦ ਵਿੱਚ ਉਸ ਨੂੰ ਵਾਪਸ ਭਾਰਤ ਪਰਤਣਾ ਪਿਆ। ਇਸ ਸੰਬੰਧੀ ਪੁਲਸ ਥਾਣਾ ਸਟੇਟ ਕਰਾਈਮ ਐੱਸ ਏ ਐੱਸ ਨਗਰ ਵਿਖੇ ਅਸਲਾ ਐਕਟ ਦੀ ਧਾਰਾ 25 ਅਧੀਨ ਮਾਮਲਾ ਦਰਜ ਕੀਤਾ ਗਿਆ ਹੈ।

Related Articles

LEAVE A REPLY

Please enter your comment!
Please enter your name here

Latest Articles