ਨਾਮੀਬੀਆ ਦੇ ਰਾਸ਼ਟਰਪਤੀ ਦੀ ਕੈਂਸਰ ਕਾਰਨ ਮੌਤ

0
157

ਕਾਹਿਰਾ : ਨਾਮੀਬੀਆ ਦੇ ਰਾਸ਼ਟਰਪਤੀ ਹੇਜ ਗੇਨਗਾਬ (82) ਦਾ ਐਤਵਾਰ ਦੇਹਾਂਤ ਹੋ ਗਿਆ। ਗੇਨਗਾਬ ਪਿਛਲੇ ਕੁਝ ਦਿਨਾਂ ਤੋਂ ਕੈਂਸਰ ਦੇ ਇਲਾਜ ਲਈ ਹਸਪਤਾਲ ਵਿਚ ਸਨ। ਹਸਪਤਾਲ ਦੇ ਡਾਕਟਰਾਂ ਨੇ ਉਨ੍ਹਾ ਨੂੰ ਬਚਾਉਣ ਦੀ ਪੂਰੀ ਕੋਸ਼ਿਸ਼ ਕੀਤੀ, ਪਰ ਬਚਾਅ ਨਹੀਂ ਸਕੇ।
ਮੋਦੀ ਦੀ ਮਨੀਪੁਰ ਬਾਰੇ ਚੁੱਪੀ ਭਿਆਨਕ ਬੇਇਨਸਾਫੀ : ਕਾਂਗਰਸ
ਨਵੀਂ ਦਿੱਲੀ : ਕਾਂਗਰਸ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਨੀਪੁਰ ਦੇ ਹਾਲਾਤ ਬਾਰੇ ਪੂਰੀ ਤਰ੍ਹਾਂ ਚੁੱਪ ਧਾਰ ਕੇ ਉੱਥੋਂ ਦੇ ਲੋਕਾਂ ਨਾਲ ਭਿਆਨਕ ਬੇਇਨਸਾਫੀ ਕੀਤੀ ਹੈ। ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਮਨੀਪੁਰ ਦੇ ਮੁੱਖ ਮੰਤਰੀ ਐੱਨ ਬੀਰੇਨ ਸਿੰਘ ਦੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਕਿਹਾਅੱਜ ਨੌਂ ਮਹੀਨੇ ਹੋ ਗਏ ਹਨ, ਪਰ ਪ੍ਰਧਾਨ ਮੰਤਰੀ ਨਾਲ ਕੋਈ ਮੀਟਿੰਗ ਨਹੀਂ, ਜਿਨ੍ਹਾ ਮਨੀਪੁਰ ਨੂੰ ਲੈ ਕੇ ਚੁੱਪੀ ਧਾਰੀ ਹੋਈ ਹੈ। ਪ੍ਰਧਾਨ ਮੰਤਰੀ ਰੋਡ ਸ਼ੋਅ ਲਈ ਗੁਹਾਟੀ ਜਾ ਸਕਦੇ ਹਨ, ਪਰ ਇੰਫਾਲ ਨਹੀਂ।
ਪਿਛਲੇ ਸੱਤਾਧਾਰੀ ਧਰਮ ਸਥਾਨਾਂ ਦੀ ਮਹੱਤਤਾ ਨਹੀਂ ਸਮਝ ਸਕੇ : ਮੋਦੀ
ਗੁਹਾਟੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਦਾਅਵਾ ਕੀਤਾ ਕਿ ਆਜ਼ਾਦੀ ਤੋਂ ਬਾਅਦ ਸੱਤਾ ’ਚ ਆਉਣ ਵਾਲੇ ਲੋਕ ਧਾਰਮਕ ਅਸਥਾਨਾਂ ਦੀ ਮਹੱਤਤਾ ਨੂੰ ਨਹੀਂ ਸਮਝ ਸਕੇ ਅਤੇ ਸਿਆਸੀ ਕਾਰਨਾਂ ਕਰਕੇ ਆਪਣੇ ਹੀ ਸੱਭਿਆਚਾਰ ਪ੍ਰਤੀ ਸ਼ਰਮਿੰਦਾ ਹੋਣ ਦਾ ਰੁਝਾਨ ਕਾਇਮ ਕਰ ਰਹੇ ਹਨ। ਗੁਹਾਟੀ ’ਚ 11,600 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਕਰਨ ਮਗਰੋਂ ਰੈਲੀ ਨੂੰ ਸੰਬੋਧਨ ਕਰਦਿਆਂ ਮੋਦੀ ਨੇ ਕਿਹਾ ਕਿ ਕੋਈ ਵੀ ਦੇਸ਼ ਆਪਣੇ ਅਤੀਤ ਨੂੰ ਮਿਟਾ ਕੇ ਤਰੱਕੀ ਨਹੀਂ ਕਰ ਸਕਦਾ। ਉਨ੍ਹਾ ਕਿਹਾ ਕਿ ਹਾਲਾਂਕਿ ਪਿਛਲੇ ਦਸ ਸਾਲਾਂ ਵਿਚ ਹਾਲਾਤ ਬਦਲ ਗਏ ਹਨ।

LEAVE A REPLY

Please enter your comment!
Please enter your name here