ਨਵੀਂ ਦਿੱਲੀ : ਚੰਡੀਗੜ੍ਹ ਦੀਆਂ ਮੇਅਰ ਚੋਣਾਂ ਦੇ ਨਤੀਜਿਆਂ ’ਤੇ ਰੋਕ ਲਾਉਣ ਤੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਫੈਸਲੇ ਖਿਲਾਫ ਆਪ ਤੇ ਕਾਂਗਰਸ ਦੇ ਮੇਅਰ ਦੇ ਅਹੁਦੇ ਲਈ ਸਾਂਝੇ ਉਮੀਦਵਾਰ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਪੰਜ ਫਰਵਰੀ ਨੂੰ ਸੁਣਵਾਈ ਕਰੇਗੀ।
ਕੁਰੈਸ਼ੀ ਚੋਣ ਲੜਨ ਦੇ ਅਯੋਗ
ਇਸਲਾਮਾਬਾਦ : ਪਾਕਿਸਤਾਨ ਦੇ ਚੋਣ ਕਮਿਸ਼ਨ ਨੇ ਸਾਬਕਾ ਵਿਦੇਸ਼ ਮੰਤਰੀ ਤੇ ਪਾਕਿਸਤਾਨ ਤਹਿਰੀਕ-ਏ-ਇਨਸਾਫ ਦੇ ਆਗੂ ਸ਼ਾਹ ਮਹਿਮੂਦ ਕੁਰੈਸ਼ੀ ਨੂੰ ਪੰਜ ਸਾਲ ਲਈ ਚੋਣ ਲੜਨ ਤੋਂ ਅਯੋਗ ਠਹਿਰਾ ਦਿੱਤਾ ਹੈ। ਕੁਰੈਸ਼ੀ ਨੂੰ ਸਰਕਾਰੀ ਭੇਤ ਲੀਕ ਕਰਨ ਨਾਲ ਜੁੜੇ ਸਾਈਫਰ ਕੇਸ ’ਚ ਪਿਛਲੇ ਦਿਨੀਂ ਦਸ ਸਾਲ ਦੀ ਸਜ਼ਾ ਸੁਣਾਈ ਗਈ ਸੀ। ਕੁਰੈਸ਼ੀ ਨੂੰ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦਾ ਕਰੀਬੀ ਮੰਨਿਆ ਜਾਂਦਾ ਹੈ।


