ਪਾਕਿ ’ਚ ਦਹਿਸ਼ਤਗਰਦਾਂ ਨੇ 10 ਪੁਲਸ ਕਰਮੀ ਮਾਰੇ

0
171

ਪੇਸ਼ਾਵਰ : ਪਾਕਿਸਤਾਨ ’ਚ 8 ਫਰਵਰੀ ਨੂੰ ਹੋਣ ਵਾਲੀਆਂ ਆਮ ਚੋਣਾਂ ਤੋਂ ਪਹਿਲਾਂ ਸੋਮਵਾਰ ਖੈਬਰ ਪਖਤੂਨਖਵਾ ਦੇ ਡੇਰਾ ਇਸਮਾਈਲ ਖਾਨ ਜ਼ਿਲ੍ਹੇ ’ਚ ਦਰਬਾਨ ਤਹਿਸੀਲ ਦੇ ਚੋੜਵਾਨ ਪੁਲਸ ਥਾਣੇ ’ਤੇ ਭਾਰੀ ਹਥਿਆਰਾਂ ਨਾਲ ਲੈਸ ਦਹਿਸ਼ਤਗਰਦਾਂ ਵੱਲੋਂ ਕੀਤੇ ਗਏ ਹਮਲੇ ’ਚ ਘੱਟੋ-ਘੱਟ 10 ਪੁਲਸਮੈਨ ਮਾਰੇ ਗਏ ਅਤੇ ਛੇ ਜ਼ਖਮੀ ਹੋ ਗਏ।
ਸਿਸੋਦੀਆ ਵੱਲੋਂ ਛੇਤੀ ਸੁਣਵਾਈ ਦੀ ਮੰਗ
ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਜੇਲ੍ਹਬੰਦ ਆਗੂ ਮਨੀਸ਼ ਸਿਸੋਦੀਆ ਨੇ ਕਥਿਤ ਦਿੱਲੀ ਆਬਕਾਰੀ ਨੀਤੀ ਘੁਟਾਲੇ ਨਾਲ ਸੰਬੰਧਤ ਭਿ੍ਰਸ਼ਟਾਚਾਰ ਅਤੇ ਮਨੀ ਲਾਂਡਰਿੰਗ ਦੇ ਮਾਮਲੇ ’ਚ 2023 ’ਚ ਉਨ੍ਹਾ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰਨ ਦੇ ਫੈਸਲੇ ਨੂੰ ਚੁਣੌਤੀ ਦਿੰਦੀਆਂ ਸੁਪਰੀਮ ਕੋਰਟ ’ਚ ਦਾਖਲ ਆਪਣੀਆਂ ਦੋ ਪਟੀਸ਼ਨਾਂ ’ਤੇ ਜਲਦੀ ਸੁਣਵਾਈ ਕਰਨ ਲਈ ਅਰਜ਼ੀ ਦਾਖਲ ਕੀਤੀ ਹੈ। ਸਿਸੋਦੀਆ ਵੱਲੋਂ ਪੇਸ਼ ਸੀਨੀਅਰ ਵਕੀਲ ਅਭਿਸ਼ੇਕ ਸਿੰਘਵੀ ਨੇ ਸੁਪਰੀਮ ਕੋਰਟ ਦੇ ਚੀਫ ਜਸਟਿਸ ਡੀ ਵਾਈ ਚੰਦਰਚੂੜ ਦੀ ਅਗਵਾਈ ਹੇਠਲੀ ਬੈਂਚ ਨੂੰ ਦੱਸਿਆ ਕਿ ਸਿਸੋਦੀਆ ਇਕ ਸਾਲ ਤੋਂ ਜੇਲ੍ਹ ’ਚ ਬੰਦ ਹਨ ਅਤੇ ਉਨ੍ਹਾ ਦੀਆਂ ਪਟੀਸ਼ਨਾਂ ਨੂੰ ਤਤਕਾਲ ਸੂਚੀਬੱਧ ਕੀਤਾ ਜਾਵੇ।

LEAVE A REPLY

Please enter your comment!
Please enter your name here