ਚੰਡੀਗੜ੍ਹ ’ਚ ‘ਆਪ’ ਵੱਲੋਂ ਧਰਨਾ ਜਾਰੀ

0
175

ਚੰਡੀਗੜ੍ਹ : ਆਮ ਆਦਮੀ ਪਾਰਟੀ ਚੰਡੀਗੜ੍ਹ ਨੇ ਮੇਅਰ ਦੀ ਚੋਣ ਵਿੱਚ ਹੋਈ ਧਾਂਦਲੀ ਦਾ ਸੋਮਵਾਰ ਨੂੰ ਇੱਕ ਵਾਰ ਫਿਰ ਵਿਰੋਧ ਕਰਦਿਆਂ ਕਿਹਾ ਕਿ ਉਹ ਇਸ ਮਾਮਲੇ ਵਿੱਚ ਇਨਸਾਫ ਮਿਲਣ ਤੱਕ ਭੁੱਖ ਹੜਤਾਲ ਅਤੇ ਧਰਨਾ ਜਾਰੀ ਰੱਖਣਗੇ। ਚੰਡੀਗੜ੍ਹ ਪੁਲਸ ਨੇ ਇੱਕ ਵਾਰ ਫਿਰ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ‘ਆਪ’ ਵਰਕਰਾਂ ਵਿਰੁੱਧ ਤਾਕਤ ਦੀ ਵਰਤੋਂ ਕੀਤੀ ਅਤੇ ਪ੍ਰਦਰਸ਼ਨ ਨੂੰ ਖਤਮ ਕਰਨ ਲਈ ‘ਆਪ’ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ। ‘ਆਪ’ ਚੰਡੀਗੜ੍ਹ ਦੇ ਸਹਿ-ਇੰਚਾਰਜ ਡਾ. ਸੰਨੀ ਆਹਲੂਵਾਲੀਆ ਨੇ ਕਿਹਾ ਕਿ ਉਹ ਸਾਨੂੰ ਸਾਡੇ ਲੋਕਤੰਤਰ ਅਤੇ ਸੰਵਿਧਾਨ ਲਈ ਲੜਨ ਤੋਂ ਨਹੀਂ ਡਰਾ ਸਕਦੇ ਅਤੇ ਨਾ ਹੀ ਰੋਕ ਸਕਦੇ ਹਨ।

LEAVE A REPLY

Please enter your comment!
Please enter your name here