ਕੇਂਦਰ ਸਰਕਾਰ ਵੱਲੋਂ ਸਾਨੂੰ ਡਰਾਉਣ ਦੀ ਕੋਸ਼ਿਸ਼ : ਆਤਿਸ਼ੀ

0
178

ਨਵੀਂ ਦਿੱਲੀ : ਦਿੱਲੀ ਦੀ ਮੰਤਰੀ ਆਤਿਸ਼ੀ ਨੇ ਕਿਹਾ ਹੈ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਉਨ੍ਹਾਂ ਦੇ ਨੇਤਾਵਾਂ ’ਤੇ ਈ ਡੀ ਦੇ ਛਾਪਿਆਂ ਰਾਹੀਂ ਪਾਰਟੀ ਨੂੰ ਡਰਾਉਣ ਅਤੇ ਚੁੱਪ ਕਰਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਈ ਡੀ ਨੇ ਮਨੀ ਲਾਂਡਰਿੰਗ ਮਾਮਲੇ ਦੀ ਆਪਣੀ ਜਾਂਚ ਤਹਿਤ ਮੰਗਲਵਾਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਿੱਜੀ ਸਕੱਤਰ ਬਿਭਵ ਕੁਮਾਰ ਅਤੇ ‘ਆਪ’ ਦੇ ਰਾਜ ਸਭਾ ਮੈਂਬਰ ਤੇ ਪਾਰਟੀ ਦੇ ਖਜ਼ਾਨਚੀ ਐੱਨ ਡੀ ਗੁਪਤਾ ਦੇ ਟਿਕਾਣਿਆਂ ਦੀ ਤਲਾਸ਼ੀ ਲਈ। ਆਤਿਸ਼ੀ ਨੇ ਕਿਹਾ ਕਿ ‘ਆਪ’ ਦੇ ਹੋਰ ਆਗੂਆਂ ’ਤੇ ਵੀ ਛਾਪੇ ਮਾਰੇ ਜਾਣਗੇ।

LEAVE A REPLY

Please enter your comment!
Please enter your name here