27.5 C
Jalandhar
Friday, October 18, 2024
spot_img

ਮਾਨ ਵੱਲੋਂ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਲਈ ਐੱਨ ਓ ਸੀ ਦੀ ਸ਼ਰਤ ਖਤਮ ਕਰਨ ਦਾ ਐਲਾਨ

ਚੰਡੀਗੜ੍ਹ (ਗੁਰਜੀਤ ਬਿੱਲਾ, �ਿਸ਼ਨ ਗਰਗ)
ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਿਸੇ ਵੀ ਕਿਸਮ ਦੀ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਲਈ ‘ਕੋਈ ਇਤਰਾਜ਼ ਨਹੀਂ’ ਦੇ ਸਰਟੀਫਿਕੇਟ (ਐੱਨ ਓ ਸੀ) ਦੀ ਸ਼ਰਤ ਖਤਮ ਕਰਨ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਫੈਸਲਾ ਵਡੇਰੇ ਜਨਤਕ ਹਿੱਤ ਵਿੱਚ ਲਿਆ ਗਿਆ ਹੈ ਤਾਂ ਕਿ ਇਹ ਯਕੀਨੀ ਬਣਾਇਆ ਜਾ ਸਕੇ ਕਿ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਨਾ ਹੋਵੇ। ਉਨ੍ਹਾ ਕਿਹਾ ਕਿ ਇਸ ਫੈਸਲੇ ਲਈ ਕਾਨੂੰਨੀ ਪ੍ਰਕਿਰਿਆ ਨੂੰ ਪਹਿਲਾਂ ਹੀ ਘੋਖ ਲਿਆ ਗਿਆ ਹੈ ਅਤੇ ਇਸ ਬਾਰੇ ਹੋਰ ਵੇਰਵੇ ਛੇਤੀ ਸਾਂਝੇ ਕੀਤੇ ਜਾਣਗੇ। ਮਾਨ ਨੇ ਕਿਹਾ ਕਿ ਇਹ ਫੈਸਲਾ ਆਮ ਲੋਕਾਂ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਲਿਆ ਗਿਆ ਅਤੇ ਇਨ੍ਹਾਂ ਲੋਕਾਂ ਨੂੰ ਇਸ ਦਾ ਵੱਡਾ ਫਾਇਦਾ ਹੋਵੇਗਾ। ਉਹਨਾ ਕਿਹਾ ਕਿ ਮੌਜੂਦਾ ਸਮੇਂ ਐੱਨ ਓ ਸੀ ਦੀ ਉਪਲੱਧਤਾ ਨਾ ਹੋਣ ਦੀ ਸੂਰਤ ਵਿੱਚ ਸ਼ਹਿਰੀ ਤੇ ਪੇਂਡੂ ਖੇਤਰਾਂ ਦੇ ਲੋਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਕਾਰਨ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਵਿੱਚ ਰੁਕਾਵਟ ਪੈਦਾ ਹੁੰਦੀ ਹੈ, ਜਿਸ ਨਾਲ ਆਮ ਵਿਅਕਤੀ ਨੂੰ ਮੁਸ਼ਕਲਾਂ ਪੇਸ਼ ਆਉਂਦੀਆਂ ਹਨ। ਉਹਨਾ ਕਿਹਾ ਕਿ ਸੂਬਾ ਸਰਕਾਰ ਵੱਲੋਂ ਜ਼ਮੀਨ ਦੀ ਰਜਿਸਟ੍ਰੇਸ਼ਨ ਲਈ ਐੱਨ ਓ ਸੀ ਦੀ ਸ਼ਰਤ ਖਤਮ ਹੋਣ ਦੇ ਫੈਸਲੇ ਦੇ ਲਾਗੂ ਹੋਣ ਨਾਲ ਲੋਕਾਂ ਨੂੰ ਇਸ ਸਮੱਸਿਆ ਤੋਂ ਨਿਜਾਤ ਮਿਲ ਜਾਵੇਗੀ।

Related Articles

LEAVE A REPLY

Please enter your comment!
Please enter your name here

Latest Articles