ਮੰਦਰ ’ਚ ਬੱਚੀ ਨਾਲ ਰੇਪ ਦੇ ਦੋਸ਼ੀ ਨੂੰ 30 ਸਾਲ ਦੀ ਕੈਦ

0
210

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਮੱਧ ਪ੍ਰਦੇਸ਼ ਦੇ ਮੰਦਰ ਵਿਚ ਸੱਤ ਸਾਲ ਦੀ ਬੱਚੀ ਨਾਲ ਬਲਾਤਕਾਰ ਕਰਨ ਦੇ ਦੋਸ਼ੀ ਨੂੰ 30 ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਇਹ ਘਟਨਾ 2018 ’ਚ ਵਾਪਰੀ ਸੀ। ਪੀੜਤ ਲੜਕੀ ਦੇ ਰਿਸ਼ਤੇਦਾਰ ਨੇ ਨਾਬਾਲਗ ਨੂੰ ਅਗਵਾ ਕਰਨ ਅਤੇ ਬਲਾਤਕਾਰ ਕਰਨ ਦੇ ਦੋਸ਼ ’ਚ ਐੱਫ ਆਈ ਆਰ ਦਰਜ ਕਰਵਾਈ ਸੀ। ਇਸ ਵਾਰਦਾਤ ਨੂੰ ਅੰਜਾਮ ਦੇਣ ਸਮੇਂ ਦੋਸ਼ੀ ਦੀ ਉਮਰ 40 ਸਾਲ ਸੀ। ਉਹ ਬੱਚੀ ਨੂੰ ਮੰਦਰ ਲੈ ਗਿਆ ਸੀ, ਜਿੱਥੇ ਉਸ ਨੇ ਵਾਰਦਾਤ ਨੂੰ ਅੰਜਾਮ ਦਿੱਤਾ। ਹੇਠਲੀ ਅਦਾਲਤ ਨੇ ਉਸ ਨੂੰ ਧਾਰਾ 376ਬੀ (12 ਸਾਲ ਤੋਂ ਘੱਟ ਉਮਰ ਦੀ ਕੁੜੀ ਨਾਲ ਬਲਾਤਕਾਰ) ਦੇ ਤਹਿਤ ਮੌਤ ਦੀ ਸਜ਼ਾ ਸੁਣਾਈ ਸੀ, ਪਰ ਮੱਧ ਪ੍ਰਦੇਸ਼ ਹਾਈ ਕੋਰਟ ਨੇ ਸਜ਼ਾ ਨੂੰ ਉਮਰ ਕੈਦ ਵਿਚ ਬਦਲ ਦਿੱਤਾ ਸੀ।

LEAVE A REPLY

Please enter your comment!
Please enter your name here