32.6 C
Jalandhar
Sunday, November 3, 2024
spot_img

‘ਆਪ ਦੀ ਸਰਕਾਰ, ਆਪ ਦੇ ਦੁੁਆਰ’ ਦਾ ਆਗਾਜ਼

ਭਾਂਖਰਪੁੁਰ (ਐੱਸ ਏ ਐੱਸ ਨਗਰ)
ਪੰਜਾਬ ਵਾਸੀਆਂ ਨੂੰ ਉਨ੍ਹਾਂ ਦੇ ਬੂਹੇ ਉਤੇ ਜਾ ਕੇ ਸਰਕਾਰੀ ਸੇਵਾਵਾਂ ਮੁੁਹੱਈਆ ਕਰਵਾਉਣ ਲਈ ਇਕ ਹੋਰ ਨਾਗਰਿਕ ਕੇਂਦਰਤ ਉਪਰਾਲਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਸੂਬੇ ਵਿੱਚ ‘ਆਪ ਦੀ ਸਰਕਾਰ, ਆਪ ਦੇ ਦੁੁਆਰ’ ਸਕੀਮ ਦਾ ਆਗਾਜ਼ ਕੀਤਾ। ਇਸ ਸਕੀਮ ਤਹਿਤ ਲੋਕਾਂ ਨੂੰ ਸੇਵਾਵਾਂ ਦੇਣ ਲਈ ਪਿੰਡ ਤੇ ਮੁੁਹੱਲਾ ਪੱਧਰ ਉਤੇ ਕੈਂਪ ਲਾਏ ਜਾਣਗੇ।
ਇੱਥੇ ਕੈਂਪ ਦੀ ਸ਼ੁੁਰੂਆਤ ਕਰਨ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਹੁੁਣ ਲੋਕਾਂ ਨੂੰ ਆਪਣੇ ਆਮ ਪ੍ਰਸ਼ਾਸਕੀ ਕਾਰਜਾਂ ਲਈ ਸਰਕਾਰੀ ਦਫਤਰਾਂ ਵਿੱਚ ਜਾਣਾ ਪਵੇਗਾ, ਸਗੋਂ ਸਰਕਾਰੀ ਅਧਿਕਾਰੀ ਖ਼ੁੁਦ ਲੋਕਾਂ ਕੋਲ ਜਾ ਕੇ ਸੇਵਾਵਾਂ ਮੁੁਹੱਈਆ ਕਰਵਾਉਣਗੇ। ਮੁੱਖ ਮੰਤਰੀ ਨੇ ਕਿਹਾ ਕਿ ਇਸ ਮਹੀਨੇ ਪੇਂਡੂ ਤੇ ਸ਼ਹਿਰੀ ਇਲਾਕਿਆਂ ਵਿੱਚ 11600 ਕੈਂਪ ਲਾਏ ਜਾਣਗੇ। ਹਰੇਕ ਤਹਿਸੀਲ ਵਿੱਚ ਹਰ ਰੋਜ਼ ਚਾਰ ਕੈਂਪ ਲਗਾਏ ਜਾਣਗੇ। ਮਾਨ ਨੇ ਕਿਹਾ ਕਿ ਕੈਂਪ ਦੇ ਸਥਾਨ, ਤਰੀਕ ਅਤੇ ਸਮੇਂ ਬਾਰੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਬਣਦੇ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਲੋਕ ਹੁੁਣ ਅੱਜ ਦੇ ਕੈਂਪਾਂ ਜਾਂ ਆਉਣ ਵਾਲੇ ਕੈਂਪਾਂ ਬਾਰੇ ਪੋਰਟਲ ਰਾਹੀਂ ਵੀ ਜਾਣਕਾਰੀ ਹਾਸਲ ਕਰ ਸਕਦੇ ਹਨ।
ਕੈਂਪ ਵਿੱਚ ਐੱਸ ਡੀ ਐੱਮ, ਤਹਿਸੀਲਦਾਰ, ਜ਼ਿਲ੍ਹਾ ਸਮਾਜਿਕ ਸੁੁਰੱਖਿਆ ਅਫਸਰ, ਜ਼ਿਲ੍ਹਾ ਫੂਡ ਸਪਲਾਈ ਅਫਸਰ, ਐੱਸ ਐੱਚ ਓ, ਜ਼ਿਲ੍ਹਾ ਭਲਾਈ ਅਫਸਰ, ਕਾਨੂੰਨਗੋ, ਪਟਵਾਰੀ, ਐੱਸ ਡੀ ਓ, ਐਕਸੀਅਨ ਵਰਗੇ ਵੱਡੇ ਅਧਿਕਾਰੀ ਅਰਜ਼ੀਆਂ ਅਤੇ ਸੇਵਾਵਾਂ ਪ੍ਰਦਾਨ ਕਰਨ ਲਈ ਹਾਜ਼ਰ ਰਹਿਣਗੇ। ਇਕ ਮਿਸਾਲ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਜੇ ਕੋਈ ਹਲਫੀਆ ਬਿਆਨ ਜਾਂ ਕੋਈ ਹੋਰ ਦਸਤਾਵੇਜ਼ ਵੀ ਤਸਦੀਕ ਕਰਵਾਉਣਾ ਚਾਹੁੰਦਾ ਹੈ ਤਾਂ ਅਫ਼ਸਰ ਕੈਂਪ ਵਿੱਚ ਬੈਠਾ ਹੋਵੇਗਾ ਅਤੇ ਉਹ ਉਸੇ ਵੇਲੇ ਤਸਦੀਕ ਕਰਕੇ ਮੌਕੇ ਉਤੇ ਹੀ ਸਬੰਧਤ ਵਿਅਕਤੀ ਨੂੰ ਸੌਂਪ ਦੇਵੇਗਾ। ਮਾਨ ਨੇ ਕਿਹਾ ਕਿ ਜੇ ਕਿਸੇ ਨੇ ਕਾਲਜ ਵਿੱਚ ਦਾਖ਼ਲਾ ਲੈਣ ਲਈ ਰਿਹਾਇਸ਼ੀ ਸਰਟੀਫਿਕੇਟ ਬਣਵਾਉਣਾ ਹੈ, ਤਾਂ ਉਸ ਨੂੰ ਆਧਾਰ ਕਾਰਡ, ਵੋਟਰ ਕਾਰਡ ਅਤੇ ਹੋਰ ਲੋੜੀਂਦੇ ਅਸਲ ਦਸਤਾਵੇਜ਼ਾਂ ਨੂੰ ਕੈਂਪ ਵਿੱਚ ਅਪਲਾਈ ਕਰਨਾ ਹੋਵੇਗਾ ਅਤੇ ਇਸ ਦੀ ਤਸਦੀਕ ਲਈ ਕੈਂਪ ਵਿੱਚ ਪਟਵਾਰੀ ਮੌਜੂਦ ਹੋਵੇਗਾ ਅਤੇ ਤਹਿਸੀਲਦਾਰ ਜਾਂ ਨਾਇਬ ਤਹਿਸੀਲਦਾਰ ਮੌਕੇ ਉਤੇ ਉਸ ਦੀ ਤਸਦੀਕ ਕਰਕੇ ਸਰਟੀਫਿਕੇਟ ਸੌਂਪ ਦੇਣਗੇ।
ਮੁੱਖ ਮੰਤਰੀ ਨੇ ਕਿਹਾ ਕਿ 44 ਪ੍ਰਮੁੱਖ ਸੇਵਾਵਾਂ, ਜਿਨ੍ਹਾਂ ਦੀ ਲੋਕਾਂ ਨੂੰ ਅਕਸਰ ਸਭ ਤੋਂ ਵੱਧ ਲੋੜ ਹੁੰਦੀ ਹੈ, ਜਿਵੇਂ ਕਿ ਰਿਹਾਇਸ਼ੀ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਜਨਮ/ ਮੌਤ ਸਰਟੀਫਿਕੇਟ, ਫਰਦ, ਲੇਬਰ ਰਜਿਸਟਰੇਸ਼ਨ, ਪੈਨਸ਼ਨ, ਪੇਂਡੂ ਖੇਤਰ ਸਰਟੀਫਿਕੇਟ ਅਤੇ ਹੋਰ ਸੇਵਾਵਾਂ ਕੈਂਪਾਂ ਵਿੱਚ ਅਪਲਾਈ ਕਰਕੇ ਮੁੁਹੱਈਆ ਕਰਵਾਈਆਂ ਜਾ ਸਕਦੀਆਂ ਹਨ। ਇਸ ਤੋਂ ਇਲਾਵਾ ਨਾਗਰਿਕ ਵੀ ਆਪਣੀਆਂ ਸ਼ਿਕਾਇਤਾਂ ਕੈਂਪਾਂ ਵਿੱਚ ਦੇ ਸਕਣਗੇ, ਜਿਨ੍ਹਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਜਾਵੇਗਾ। ਉਹਨਾ ਕਿਹਾ ਕਿ ਆਪਣੀ ਕਿਸਮ ਦਾ ਇਹ ਪਹਿਲਾ ਉਪਰਾਲਾ ਲੋਕਾਂ ਦੀ ਸਹੂਲਤ ਲਈ ਸਹਾਈ ਸਿੱਧ ਹੋਵੇਗਾ।
ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਉਤੇ ਵਿਅੰਗ ਕੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਦੇ ਇਸ ਢਕਵੰਜ ਦਾ ਅਸਲ ਨਾਂਅ ‘ਪਰਵਾਰ ਬਚਾਓ ਯਾਤਰਾ’ ਹੈ। ਉਨ੍ਹਾ ਅਕਾਲੀ ਆਗੂਆਂ ਨੂੰ ਚੁਣੌਤੀ ਦਿੱਤੀ ਕਿ ਉਹ ਇਹ ਦੱਸਣ ਕਿ 15 ਸਾਲ ਸੂਬੇ ਨੂੰ ਲੁੱਟਣ ਮਗਰੋਂ ਹੁਣ ਕਿਸ ਤੋਂ ਸੂਬੇ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਨੇ ਚੰਡੀਗੜ੍ਹ ਦੇ ਮੇਅਰ ਦੀ ਚੋਣ ਵਿੱਚ ਜਮਹੂਰੀਅਤ ਦਾ ਕਤਲ ਕੀਤਾ, ਪਰ ਹੁਣ ਸੁਪਰੀਮ ਕੋਰਟ ਦੀ ਟਿੱਪਣੀ ਨਾਲ ਜਮਹੂਰੀਅਤ ਦੀ ਜਿੱਤ ਹੋਈ ਹੈ। ਭਾਜਪਾ ਦੀਆਂ ਸਾਰੀਆਂ ਧੱਕੇਸ਼ਾਹੀਆਂ ਦਾ ‘ਆਪ’ ਵੱਲੋਂ ਢੁਕਵਾਂ ਜਵਾਬ ਦਿੱਤਾ ਜਾਵੇਗਾ ਅਤੇ ਉਨ੍ਹਾਂ ਨੂੰ ਜਮਹੂਰੀ ਪ੍ਰਕਿਰਿਆ ਦਾ ਘਾਣ ਕਰਨ ਦੀ ਖੁੱਲ੍ਹ ਨਹੀਂ ਦਿੱਤੀ ਜਾਵੇਗੀ। ਮਾਨ ਨੇ ਕਿਹਾ ਕਿ ਸੁਪਰੀਮ ਕੋਰਟ ਦੀ ਟਿੱਪਣੀ ਲੋਕਾਂ ਅਤੇ ਜਮਹੂਰੀਅਤ ਦੀ ਜਿੱਤ ਹੈ।

Related Articles

LEAVE A REPLY

Please enter your comment!
Please enter your name here

Latest Articles