25 C
Jalandhar
Sunday, September 8, 2024
spot_img

ਲੰਡਾ ਤੇ ਰਿੰਦਾ ਦੇ ਤਿੰਨ ਸਾਥੀ ਹਰੀਕੇ ਤੋਂ ਕਾਬੂ

ਚੰਡੀਗੜ੍ਹ (ਗੁਰਜੀਤ ਬਿੱਲਾ)-ਪੰਜਾਬ ਪੁਲਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ ਜੀ ਟੀ ਐੱਫ) ਨੇ ਅੱਤਵਾਦੀ ਹਰਵਿੰਦਰ ਸਿੰਘ ਉਰਫ ਰਿੰਦਾ ਅਤੇ ਲਖਬੀਰ ਸਿੰਘ ਉਰਫ ਲੰਡਾ ਦੇ ਤਿੰਨ ਸਾਥੀਆਂ ਨੂੰ ਹਰੀਕੇ ਤੋਂ ਗਿ੍ਰਫਤਾਰ ਕੀਤਾ ਹੈ। ਇਹ ਜਾਣਕਾਰੀ ਡੀ ਜੀ ਪੀ ਪੰਜਾਬ ਗੌਰਵ ਯਾਦਵ ਨੇ ਬੁੱਧਵਾਰ ਇੱਥੇ ਦਿੱਤੀ। ਗਿ੍ਰਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜੋਬਨਜੀਤ ਸਿੰਘ ਉਰਫ ਜੋਬਨ, ਬਿਕਰਮਜੀਤ ਸਿੰਘ ਉਰਫ ਬਿੱਕਾ ਅਤੇ ਕੁਲਵਿੰਦਰ ਸਿੰਘ ਉਰਫ ਕਾਲਾ ਵਜੋਂ ਹੋਈ ਹੈ। ਪੁਲਸ ਟੀਮਾਂ ਨੇ ਉਕਤ ਦੋਸ਼ੀਆਂ ਪਾਸੋਂ ਦੋ .32 ਕੈਲੀਬਰ ਪਿਸਤੌਲ ਸਮੇਤ 10 ਜ਼ਿੰਦਾ ਕਾਰਤੂਸਾਂ ਬਰਾਮਦ ਕੀਤੇ ਹਨ ਅਤੇ ਇੱਕ ਮਾਰੂਤੀ ਸਵਿਫਟ ਕਾਰ (ਜਿਸ ਵਿੱਚ ਉਹ ਸਫ਼ਰ ਕਰ ਰਹੇ ਸਨ), ਵੀ ਜ਼ਬਤ ਕੀਤੀ ਗਈ ਹੈ। ਯਾਦਵ ਨੇ ਦੱਸਿਆ ਕਿ ਭਰੋਸੇਮੰਦ ਸੂਤਰਾਂ ਤੋਂ ਮਿਲੀ ਪੁਖ਼ਤਾ ਇਤਲਾਹ ’ਤੇ ਕਾਰਵਾਈ ਕਰਦੇ ਹੋਏ ਏਜੀ ਟੀ ਐੱਫ ਪੰਜਾਬ ਨੇ ਏ ਡੀ ਜੀ ਪੀ ਪ੍ਰਮੋਦ ਬਾਨ ਦੀ ਅਗਵਾਈ ਏ ਆਈ ਜੀ ਸੰਦੀਪ ਗੋਇਲ ਦੀ ਨਿਗਰਾਨੀ ਅਤੇ ਡੀ ਐੱਸ ਪੀ ਏ ਜੀ ਟੀ ਐੱਫ ਬਾਰਡਰ ਰੇਂਜ ਹਰਮਿੰਦਰ ਸਿੰਘ ਦੀ ਕਮਾਨ ਹੇਠ ਪੁਲਸ ਟੀਮਾਂ ਨੇ ਉਕਤ ਦੋਸ਼ੀਆਂ ਦੇ ਟਿਕਾਣੇ ਦਾ ਪਤਾ ਲਗਾਇਆ ਅਤੇ ਉਨ੍ਹਾਂ ਨੂੰ ਅੰਮਿ੍ਰਤਸਰ ਦੇ ਤਰਨ ਤਾਰਨ ਰੋਡ ’ਤੇ ਸਥਿਤ ਪਿੰਡ ਸਫੀਪੁਰ ਨੇੜਲੇ ਟੀ-ਪੁਆਇੰਟ ਤੋਂ ਕਾਬੂ ਕੀਤਾ। ਉਨ੍ਹਾ ਦੱਸਿਆ ਕਿ ਦੋਵੇਂ ਮੁਲਜ਼ਮਾਂ ਦਾ ਅਪਰਾਧਿਕ ਪਿਛੋਕੜ ਹੈ। ਜੋਬਨ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਕਾਨੂੰਨ (ਯੂ ਏ ਪੀ ਏ), ਇਰਾਦਾ ਕਤਲ, ਆਰਮਜ਼ ਐਕਟ, ਐੱਨ ਡੀ ਪੀ ਐੱਸ ਐਕਟ ਅਤੇ ਆਈ ਟੀ ਐਕਟ ਦੇ ਅਪਰਾਧਾਂ ਵਿੱਚ ਲੋੜੀਂਦਾ ਸੀ ਅਤੇ ਲੰਮੇ ਸਮੇਂ ਤੋਂ ਭਗੌੜਾ ਸੀ, ਜਦੋਂਕਿ ਦੂਜਾ ਮੁਲਜ਼ਮ ਬਿੱਕਾ ਵੀ ਇਰਾਦਾ ਕਤਲ ਨਾਲ ਸੰਬੰਧਤ ਦੋ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਸੀ।

Related Articles

LEAVE A REPLY

Please enter your comment!
Please enter your name here

Latest Articles