39.2 C
Jalandhar
Saturday, July 27, 2024
spot_img

ਪੰਜਾਬ ’ਚ ਇਕੱਲਿਆਂ ਹੀ ਲੜਾਂਗੇ ਲੋਕ ਸਭਾ ਚੋਣਾਂ : ਕੇਜਰੀਵਾਲ

ਖੰਨਾ : ਸੂਬੇ ’ਚ ‘ਸੁਚੱਜਾ ਸ਼ਾਸਨ, ਮੁਫ਼ਤ ਰਾਸ਼ਨ’ ਦੀ ਗਾਰੰਟੀ ਨੂੰ ਅਮਲੀ ਜਾਮਾ ਪਹਿਨਾਉਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਕਿਹਾ ਕਿ ਲੋਕਾਂ ਨੂੰ ਘਰ-ਘਰ ਜਾ ਕੇ ਰਾਸ਼ਨ ਮੁਹੱਈਆ ਕਰਵਾਉਣ ਦੀ ਸਹੂਲਤ ਸ਼ੁਰੂ ਕਰਨ ਨਾਲ ਪੰਜਾਬ ਦੇਸ਼ ’ਚ ਚਾਨਣ-ਮੁਨਾਰਾ ਬਣ ਕੇ ਉਭਰੇਗਾ। ਆਪਣੇ ਸੰਬੋਧਨ ’ਚ ਮੁੱਖ ਮੰਤਰੀ ਨੇ ਕਿਹਾ ਕਿ ਪੂਰੇ ਸੂਬੇ ਲਈ ਅੱਜ ਇਤਿਹਾਸਕ ਦਿਨ ਹੈ, ਕਿਉਕਿ ਸੂਬੇ ਵਿੱਚ ਨਵੇਂ ਇਨਕਲਾਬ ਦੀ ਸ਼ੁਰੂਆਤ ਹੋ ਗਈ ਹੈ। ਉਨ੍ਹਾ ਕਿਹਾ, ਜਦੋਂ ਤੋਂ ਮੈਂ ਅਹੁਦਾ ਸੰਭਾਲਿਆ ਹੈ, ਹਰ ਦੂਜੇ ਜਾਂ ਤੀਜੇ ਦਿਨ ਪੰਜਾਬ ਵਿੱਚ ਖੁਸ਼ਖਬਰੀ ਦੇਖਣ ਨੂੰ ਮਿਲ ਰਹੀ ਹੈ। ਉਨ੍ਹਾ ਕਿਹਾ ਮੈਂ ਮਾਣ ਨਾਲ ਕਹਿ ਸਕਦਾ ਹਾਂ ਕਿ ਪੰਜਾਬ ਨੂੰ ਸਹੀ ਮਾਅਨਿਆਂ ਵਿੱਚ ‘ਰੰਗਲਾ ਪੰਜਾਬ’ ਬਣਾਉਣ ਦੀ ਸ਼ੁਰੂਆਤ ਹੋ ਚੁੱਕੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਕਦੇ ਵੀ ਲੋਕਾਂ ਦੀ ਭਲਾਈ ਬਾਰੇ ਨਹੀਂ ਸੋਚਿਆ, ਪਰ ਅੱਜ ਹਰ ਕੰਮ ਆਮ ਆਦਮੀ ਦੀ ਭਲਾਈ ਲਈ ਕੀਤਾ ਜਾ ਰਿਹਾ ਹੈ।ਉਨ੍ਹਾ ਕਿਹਾ ਕਿ ਇਸ ਦਾ ਸਿਹਰਾ ਅਰਵਿੰਦ ਕੇਜਰੀਵਾਲ ਨੂੰ ਜਾਂਦਾ ਹੈ, ਜੋ ਆਮ ਲੋਕਾਂ ਨੂੰ ਸਿਆਸਤ ਦਾ ਕੇਂਦਰ ਬਿੰਦੂ ਬਣਾਉਣ ਲਈ ਪ੍ਰੇਰਨਾਸਰੋਤ ਹਨ। ਮਾਨ ਨੇ ਕਿਹਾ ਕਿ ਘਰ-ਘਰ ਰਾਸ਼ਨ ਦੀ ਨਵੀਂ ਸਕੀਮ ਤਹਿਤ ਇਕ ਕਰੋੜ ਤੋਂ ਵੱਧ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਘਰ ਰਾਸ਼ਨ ਮਿਲੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੇ ਇੱਕ ਨਿੱਜੀ ਕੰਪਨੀ ਜੀ ਵੀ ਕੇ ਪਾਵਰ ਦੀ ਮਲਕੀਅਤ ਵਾਲੇ ਗੋਇੰਦਵਾਲ ਪਾਵਰ ਪਲਾਂਟ ਨੂੰ ਖਰੀਦ ਕੇ ਇਤਿਹਾਸ ਰਚਿਆ ਹੈ।ਉਨ੍ਹਾ ਕਿਹਾ ਕਿ ਪਹਿਲੀ ਵਾਰ ਇਹ ਉਲਟਾ ਰੁਝਾਨ ਸ਼ੁਰੂ ਹੋਇਆ ਹੈ ਕਿ ਸਰਕਾਰ ਨੇ ਕੋਈ ਪ੍ਰਾਈਵੇਟ ਪਾਵਰ ਪਲਾਂਟ ਖਰੀਦਿਆ ਹੈ, ਜਦੋਂ ਕਿ ਪਹਿਲਾਂ ਸਰਕਾਰਾਂ ਆਪਣੀਆਂ ਜਾਇਦਾਦਾਂ ਚਹੇਤੇ ਵਿਅਕਤੀਆਂ ਨੂੰ ਕੌਡੀਆਂ ਦੇ ਭਾਅ ਵੇਚਦੀਆਂ ਸਨ।
ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਵੇਰਕਾ ਛੇਤੀ ਹੀ ਦੇਸ਼ ਭਰ ਵਿੱਚ ਕਾਰੋਬਾਰ ਫੈਲਾਏਗਾ ਅਤੇ ਪਹਿਲੀ ਵਾਰ ਦਿੱਲੀ ਵਿੱਚ ਵੇਰਕਾ ਆਊਟਲੈੱਟ ਖੋਲ੍ਹੇ ਜਾਣਗੇ, ਜਿਸ ਲਈ ਸਰਕਾਰ ਨੇ ਇਜਾਜ਼ਤ ਦੇ ਦਿੱਤੀ ਹੈ।ਉਨ੍ਹਾ ਕਿਹਾ ਕਿ ਹੁਣ ਸੂਬਾ ਸਰਕਾਰ ਕੋਲਕਾਤਾ ’ਚ ਵੀ ਆਪਣੇ ਆਊਟਲੈੱਟ ਖੋਲ੍ਹੇਗੀ ਅਤੇ ਇਸ ਦਾ ਇਕੋ-ਇਕ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਸੂਬੇ ਦੇ ਕਿਸਾਨਾਂ ਨੂੰ ਇਸ ਦਾ ਵੱਧ ਤੋਂ ਵੱਧ ਲਾਭ ਮਿਲੇ।ਉਹਨਾ ਕਿਹਾ ਕਿ ਪੰਜਾਬ ਨੂੰ ਮੋਹਰੀ ਅਤੇ ‘ਰੰਗਲਾ ਪੰਜਾਬ’ ਬਣਾਉਣ ਦੀ ਦਿਸ਼ਾ ਵਿੱਚ ਇਹ ਉਸਾਰੂ ਕਦਮ ਹੈ।ਮੁੱਖ ਮੰਤਰੀ ਨੇ ਵਿਅੰਗ ਕਰਦਿਆਂ ਕਿਹਾ ਕਿ ਸੂਬੇ ਦੇ ਇਕ ਸਾਬਕਾ ਵਿੱਤ ਮੰਤਰੀ ਨੇ ਨੌਂ ਸਾਲਾਂ ਤੱਕ ਸੂਬੇ ਦਾ ਖਜ਼ਾਨਾ ਖਾਲੀ ਹੋਣ ਦੀ ਬਿਆਨਬਾਜ਼ੀ ਕਰਕੇ ਟਾਈਮ ਟਪਾ ਦਿੱਤਾ, ਜਿਸ ਨਾਲ ਸੂਬੇ ਦੇ ਵਿਕਾਸ ਨੂੰ ਢਾਹ ਲੱਗੀ।ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ’ਤੇ ਚੁਟਕੀ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਦੀ ਇਸ ਡਰਾਮੇਬਾਜ਼ੀ ਤੇ ਪਖੰਡਬਾਜ਼ੀ ਦਾ ਅਸਲੀ ਨਾਂਅ ‘ਪਰਵਾਰ ਬਚਾਓ ਯਾਤਰਾ’ ਹੈ। ਉਨ੍ਹਾ ਅਕਾਲੀ ਆਗੂਆਂ ਨੂੰ ਇਹ ਦੱਸਣ ਦੀ ਚੁਣੌਤੀ ਦਿੱਤੀ ਕਿ 15 ਸਾਲ ਸੂਬੇ ਨੂੰ ਅੰਨ੍ਹੇਵਾਹ ਲੁੱਟਣ ਤੋਂ ਬਾਅਦ ਉਹ ਹੁਣ ਕਿਸ ਤੋਂ ਸੂਬੇ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ।ਉਨ੍ਹਾ ਕਿਹਾ ਕਿ ਅਕਾਲੀਆਂ ਨੇ ਸੂਬੇ ਨੂੰ ਬੇਰਹਿਮੀ ਨਾਲ ਲੁੱਟਿਆ ਹੈ ਅਤੇ ਪੰਜਾਬੀਆਂ ਦੇ ਹਿਰਦਿਆਂ ਨੂੰ ਗਹਿਰੀ ਠੇਸ ਪਹੁੰਚਾਈ ਹੈ ਅਤੇ ਇੱਥੋਂ ਕਿ ਅਕਾਲੀ ਸੂਬੇ ਅੰਦਰ ਮਾਫੀਏ ਦੀ ਪੁਸ਼ਤਪਨਾਹੀ ਕਰਦੇ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਲੋਕ ਅਕਾਲੀ ਦਲ ਦੇ ਦੋਹਰੇ ਕਿਰਦਾਰ ਕਦੇ ਨਹੀਂ ਭੁੱਲ ਸਕਦੇ, ਕਿਉਕਿ ਇਨ੍ਹਾਂ ਨੇ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਣ ਦਿੱਤੀ ਸੀ। ਉਨ੍ਹਾ ਕਿਹਾ ਕਿ ਅਕਾਲੀ ਲੀਡਰਸ਼ਿਪ ਦੇ ਹੱਥ ਪੰਜਾਬ ਅਤੇ ਪੰਜਾਬੀਆਂ ਦੇ ਖੂਨ ਨਾਲ ਰੰਗੇ ਹੋਏ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਹਾਰ ਦਾ ਮੂੰਹ ਦੇਖ ਚੁੱਕੇ ਸੁਖਬੀਰ, ਬਾਜਵਾ, ਵੜਿੰਗ, ਮਜੀਠੀਆ ਅਤੇ ਅਜਿਹੇ ਕਈ ਹੋਰ ਆਗੂਆਂ ਦਾ ਨਵਾਂ ‘ਬੇਰੋਜ਼ਗਾਰ ਵਰਗ’ ਪੈਦਾ ਹੋਇਆ ਹੈ, ਜਿਨ੍ਹਾਂ ਨੂੰ ਨਖਿੱਧ ਕਾਰਗੁਜ਼ਾਰੀ ਕਾਰਨ ਲੋਕਾਂ ਨੇ ਸੱਤਾ ਦੇ ਅਖਾੜੇ ਵਿੱਚੋਂ ਉਖਾੜ ਦਿੱਤਾ ਸੀ।
ਮੁੱਖ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਆਉਣ ਵਾਲੀਆਂ ਆਮ ਚੋਣਾਂ ਵਿੱਚ ਲੋਕ ਸਭਾ ਦੀਆਂ ਸਾਰੀਆਂ 13 ਸੀਟਾਂ ਉਨ੍ਹਾ ਦੀ ਝੋਲੀ ਪਾ ਕੇ ਹੋਰਨਾਂ ਲਈ ਚਾਨਣ-ਮੁਨਾਰਾ ਬਣ ਕੇ ਉਭਰੇਗਾ। ਉਨ੍ਹਾ ਕਿਹਾ ਕਿ ਇਸ ਮਹੀਨੇ ਦੇ ਅੰਤ ਤੱਕ ਪੰਜਾਬ ਤੇ ਚੰਡੀਗੜ੍ਹ ਦੀਆਂ ਲੋਕ ਸਭਾ ਸੀਟਾਂ ਦੇ ਸਾਰੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਜਾਵੇਗਾ। ਉਨ੍ਹਾ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ ਦੀ ਭਲਾਈ ਲਈ ਬੇਮਿਸਾਲ ਕੰਮ ਕੀਤੇ ਹਨ, ਇਸ ਲਈ ਲੋਕ ਇੱਕ ਵਾਰ ਫਿਰ ਉਨ੍ਹਾ ਦੇ ਨਾਲ ਖੜ੍ਹੇ ਹੋਣਗੇ।ਉਹਨਾ ਕਿਹਾ ਕਿ ਸੂਬੇ ਵਿਚ 13-0 ਨਾਲ ਇਤਿਹਾਸ ਰਚਿਆ ਜਾਵੇਗਾ ਅਤੇ ਇਹ 13 ਸੀਟਾਂ ਸੂਬਾ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਦੇ ਹੱਕ ਵਿਚ ਲੋਕਾਂ ਦਾ ਫਤਵਾ ਹੋਵੇਗਾ, ਜਦਕਿ ਵਿਰੋਧੀ ਧਿਰ ਦੇ ਪੰਜਾਬ ਵਿਰੋਧੀ ਸਟੈਂਡ ਨੂੰ ਲੋਕ ਪੂਰੀ ਤਰ੍ਹਾਂ ਨਕਾਰ ਦੇਣਗੇ।ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸਾਰੇ ਗੈਰ-ਭਾਜਪਾ ਸ਼ਾਸਿਤ ਸੂਬਿਆਂ ਵਿਰੁੱਧ ਬੇਰੁਖੀ ਵਾਲਾ ਰਵੱਈਆ ਅਪਣਾਇਆ ਹੋਇਆ ਹੈ ਅਤੇ ਉਹ ਸਾਨੂੰ ਕੰਮ ਨਹੀਂ ਕਰਨ ਦੇ ਰਹੀ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪਿਛਲੇ 75 ਸਾਲਾਂ ਤੋਂ ਕਦੇ ਵੀ ਜਨਤਕ ਵੰਡ ਪ੍ਰਣਾਲੀ ਰਾਹੀਂ ਰਾਸ਼ਨ ਲਾਭਪਾਤਰੀਆਂ ਤੱਕ ਨਹੀਂ ਪਹੁੰਚਿਆ। ਉਨ੍ਹਾ ਕਿਹਾ ਕਿ ਜੇਕਰ 100 ਕਿਲੋ ਰਾਸ਼ਨ ਭੇਜਿਆ ਜਾਂਦਾ ਸੀ ਤਾਂ ਲੋਕਾਂ ਤੱਕ 15 ਕਿਲੋ ਹੀ ਪਹੁੰਚਦਾ ਸੀ ਅਤੇ ਇਹ ਮੰਦਭਾਗੀ ਗੱਲ ਹੈ ਕਿ ਕਿਸੇ ਨੇ ਵੀ ਰਾਸ਼ਨ ਚੋਰੀ ਦੀ ਜਾਂਚ ਨਹੀਂ ਕੀਤੀ।
ਉਹਨਾ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਲੋਕਾਂ ਦੀ ਭਲਾਈ ਲਈ ਦਿਨ-ਰਾਤ ਕੰਮ ਕਰ ਰਹੀ ਹੈ। ਇਸ ਸਕੀਮ ਦੀ ਸ਼ੁਰੂਆਤ ਨਾਲ ਅੱਜ ਤੋਂ ਪੰਜਾਬ ਵਿੱਚ ਰਾਸ਼ਨ ਦੀ ਚੋਰੀ ਬੰਦ ਹੋ ਜਾਵੇਗੀ ਅਤੇ ਅੱਜ ਤੋਂ ਲਾਭਪਾਤਰੀਆਂ ਨੂੰ ਇਸ ਸਕੀਮ ਦਾ ਪੂਰਾ ਲਾਭ ਉਨ੍ਹਾਂ ਦੀਆਂ ਬਰੂਹਾਂ ’ਤੇ ਮਿਲੇਗਾ। ਕੇਜਰੀਵਾਲ ਨੇ ਕਿਹਾ ਕਿ ਅੱਜ ਸ਼ੁਰੂ ਕੀਤੀ ਗਈ ਇਸ ਨਵੀਂ ਸਕੀਮ ਤਹਿਤ ਹੁਣ ਸਭ ਤੋਂ ਵਧੀਆ ਕਣਕ ਦਾ ਆਟਾ ਲੋਕਾਂ ਤੱਕ ਪਹੁੰਚਾਇਆ ਜਾਵੇਗਾ।

Related Articles

LEAVE A REPLY

Please enter your comment!
Please enter your name here

Latest Articles