ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਸੋਮਵਾਰ ਕਿਹਾ ਕਿ ਉਪ ਮੁੱਖ ਮੰਤਰੀ ਦਾ ਅਹੁਦਾ ਸੰਵਿਧਾਨ ਦੇ ਖਿਲਾਫ ਨਹੀਂ। ਇਹ ਅਹੁਦਾ ਸਿਰਫ ਸੀਨੀਅਰ ਆਗੂਆਂ ਨੂੰ ਦਿੱਤਾ ਜਾਂਦਾ ਹੈ, ਇਸ ਦਾ ਕੋਈ ਵਾਧੂ ਫਾਇਦਾ ਨਹੀਂ ਮਿਲਦਾ। ਚੀਫ ਜਸਟਿਸ ਡੀ ਵਾਈ ਚੰਦਰਚੂੜ, ਜਸਟਿਸ ਜੇ ਬੀ ਪਰਦੀਵਾਲਾ ਤੇ ਜਸਟਿਸ ਮਨੋਜ ਮਿਸ਼ਰਾ ਦੀ ਬੈਂਚ ਨੇ ਪਬਲਿਕ ਪੋਲੀਟੀਕਲ ਪਾਰਟੀ ਦੀ ਪਟੀਸ਼ਨ ’ਤੇ ਕਿਹਾ ਕਿ ਸਰਕਾਰ ਵਿਚ ਅਹਿਮ ਮੰਤਰੀ ਹੀ ਹੁੰਦੇ ਹਨ। ਪਟੀਸ਼ਨ ਵਿਚ ਕਿਹਾ ਗਿਆ ਸੀ ਕਿ ਉਪ ਮੁੱਖ ਮੰਤਰੀ ਦਾ ਅਹੁਦਾ ਸੰਵਿਧਾਨ ਦੇ ਆਰਟੀਕਲ 14 (ਬਰਾਬਰੀ ਦਾ ਅਧਿਕਾਰ) ਦੀ ਉਲੰਘਣਾ ਹੈ। ਦੇਸ਼ ਦੇ 14 ਰਾਜਾਂ ਵਿਚ 26 ਉਪ ਮੁੱਖ ਮੰਤਰੀ ਹਨ। ਆਂਧਰਾ ਵਿਚ ਇਨ੍ਹਾਂ ਦੀ ਗਿਣਤੀ ਪੰਜ ਹੈ।
ਜੈਅੰਤ ਆਰਾਮਪਸੰਦਮਲਿਕ
ਨਵੀਂ ਦਿੱਲੀ : ਚੌਧਰੀ ਚਰਨ ਸਿੰਘ ਦੇ ਪੋਤਰੇ ਤੇ ਰਾਸ਼ਟਰੀ ਲੋਕ ਦਲ ਦੇ ਪ੍ਰਧਾਨ ਜੈਅੰਤ ਚੌਧਰੀ ਵੱਲੋਂ ‘ਇੰਡੀਆ’ ਗਠਜੋੜ ਨੂੰ ਛੱਡ ਕੇ ਭਾਜਪਾ ਨਾਲ ਰਲਣ ’ਤੇ ਸਾਬਕਾ ਰਾਜਪਾਲ ਮਲਿਕ ਨੇ ਕਿਹਾ ਕਿ ਉਹ ਸੰਘਰਸ਼ ਨਹੀਂ ਕਰਨਾ ਚਾਹੁੰਦੇ ਤੇ ਆਰਾਮ ਦੀ ਜ਼ਿੰਦਗੀ ਜਿਊਣਾ ਚਾਹੁੰਦੇ ਹਨ। ਭਾਜਪਾ ਉਨ੍ਹਾ ਨੂੰ ਵਰਤ ਕੇ ਛੱਡ ਦੇਵੇਗੀ।
ਸਿਸੋਦੀਆ ਨੂੰ ਮਿਲੀ ਤਿੰਨ ਦਿਨ ਦੀ ਜ਼ਮਾਨਤ
ਨਵੀਂ ਦਿੱਲੀ : ਦਿੱਲੀ ਦੀ ਇੱਕ ਅਦਾਲਤ ਨੇ ਕਥਿਤ ਸ਼ਰਾਬ ਘੁਟਾਲੇ ’ਚ ਗਿ੍ਰਫ਼ਤਾਰ ਸੀਨੀਅਰ ਆਪ ਨੇਤਾ ਮਨੀਸ਼ ਸਿਸੋਦੀਆਂ ਨੂੰ ਆਪਣੀ ਭਤੀਜੀ ਦੇ ਵਿਆਹ ’ਚ ਸ਼ਾਮਲ ਹੋਣ ਲਈ ਸੋਮਵਾਰ ਨੂੰ ਤਿੰਨ ਦਿਨ ਦੀ ਅੰਤਰਮ ਜ਼ਮਾਨਤ ਦੇ ਦਿੱਤੀ ਹੈ। ਵਿਸ਼ੇਸ਼ ਜੱਜ ਐੱਮ ਕੇ ਨਾਗਪਾਲ ਨੇ ਕੇਂਦਰੀ ਜਾਂਚ ਬਿਊਰੀ (ਸੀ ਬੀ ਆਈ) ਅਤੇ ਇਨਫੋਰਸਮੈਂਟ ਡਾਇਰੈਕਟਰੋਰੇਟ (ਈ ਡੀ) ਵੱਲੋਂ ਜਾਂਚ ਕੀਤੇ ਜਾ ਰਹੇ ਭਿ੍ਰਸ਼ਟਾਚਾਰ ਅਤੇ ਮਨੀ ਲਾਂਡਰਿੰਗ ਦੇ ਮਾਮਲਿਆਂ ’ਚ 13 ਤੋਂ 15 ਫਰਵਰੀ ਤੱਕ ਸਿਸੋਦੀਆਂ ਨੂੰ ਰਾਹਤ ਦਿੱਤੀ ਹੈ।