ਨਵੀਂ ਦਿੱਲੀ : ਸੁਪਰੀਮ ਕੋਰਟ ਨੇ 2021 ਦੇ ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿਚ ਕੇਂਦਰੀ ਮੰਤਰੀ ਅਜੈ ਕੁਮਾਰ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਦੀ ਅੰਤਰਮ ਜ਼ਮਾਨਤ ਵਧਾ ਦਿੱਤੀ ਹੈ। ਇਸ ਹਿੰਸਾ ’ਚ 8 ਵਿਅਕਤੀਆਂ ਦੀ ਮੌਤ ਹੋਈ ਸੀ। ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਕੇ ਵੀ ਵਿਸ਼ਵਨਾਥਨ ਦੀ ਬੈਂਚ ਨੇ ਸੁਪਰੀਮ ਕੋਰਟ ਦੇ ਰਜਿਸਟਰ ਨੂੰ ਹੇਠਲੀ ਅਦਾਲਤ ਤੋਂ ਮਾਮਲੇ ਦੀ ਪ੍ਰਗਤੀ ਬਾਰੇ ਰਿਪੋਰਟ ਲੈਣ ਦਾ ਨਿਰਦੇਸ਼ ਦਿੱਤਾ ਅਤੇ ਸੁਣਵਾਈ ਮੁਲਤਵੀ ਕਰ ਦਿੱਤੀ। ਪਿਛਲੇ ਸਾਲ 26 ਸਤੰਬਰ ਨੂੰ ਸੁਪਰੀਮ ਕੋਰਟ ਨੇ ਮਿਸ਼ਰਾ ਦੀ ਜ਼ਮਾਨਤ ਦੀਆਂ ਸ਼ਰਤਾਂ ’ਚ ਢਿੱਲ ਦਿੱਤੀ ਸੀ, ਤਾਂ ਜੋ ਉਹ ਆਪਣੀ ਬਿਮਾਰ ਮਾਂ ਦੀ ਦੇਖਭਾਲ ਅਤੇ ਧੀ ਦੇ ਇਲਾਜ ਲਈ ਕੌਮੀ ਰਾਜਧਾਨੀ ਖੇਤਰ ਜਾ ਸਕੇ।