ਅਯੁੱਧਿਆ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੋਮਵਾਰ ਨੂੰ ਅਯੁੱਧਿਆ ਪਹੁੰਚੇ, ਦੋਵਾਂ ਨੇਤਾਵਾਂ ਨਵੇਂ ਬਣੇ ਸ੍ਰੀ ਰਾਮ ਮੰਦਰ ’ਚ ਭਗਵਾਨ ਰਾਮ ਲੱਲਾ ਦੇ ਦਰਸ਼ਨ ਕੀਤੇ।ਕੇਜਰੀਵਾਲ ਅਤੇ ਮਾਨ ਨਾਲ ਉਨ੍ਹਾਂ ਦੇ ਪਰਵਾਰ ਦੇ ਮੈਂਬਰ ਵੀ ਮੌਜੂਦ ਸਨ। ਦੋਹਾਂ ਮੁੱਖ ਮੰਤਰੀਆਂ ਨੇ ਰਾਮ ਮੰਦਰ ’ਚ ਦਰਸ਼ਨ ਕੀਤੇ। ਅਰਵਿੰਦ ਕੇਜਰੀਵਾਲ ਨੇ ਆਪਣੀ ਪਤਨੀ ਸੁਨੀਤਾ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਆਪਣੀ ਪਤਨੀ ਗੁਰਪ੍ਰੀਤ ਕੌਰ ਅਤੇ ਆਪਣੇ ਪਰਵਾਰ ਦੇ ਕੁਝ ਮੈਂਬਰਾਂ ਨਾਲ ਰਾਮ ਲੱਲਾ ਦੇ ਦਰਸ਼ਨ ਕੀਤੇ।ਦੋਵਾਂ ਨੇ ਮੰਦਰ ’ਚ ਕਰੀਬ ਸਵਾ ਘੰਟਾ ਬਿਤਾਇਆ।ਦਰਸ਼ਨ ਤੋਂ ਬਾਅਦ ਕੇਜਰੀਵਾਲ ਨੇ ਸੋਸ਼ਲ ਮੀਡੀਆ ਮੰਚ ‘ਐਕਸ’ ’ਤੇ ਆਪਣੀ ਇਕ ਪੋਸਟ ’ਚ ਕਿਹਾ, ਮਾਤਾ-ਪਿਤਾ ਅਤੇ ਆਪਣੀ ਪਤਨੀ ਨਾਲ ਅੱਜ ਅਯੁੱਧਿਆ ਪਹੁੰਚ ਕੇ ਸ੍ਰੀ ਰਾਮ ਮੰਦਰ ’ਚ ਰਾਮ ਲੱਲਾ ਜੀ ਦੇ ਦਰਸ਼ਨ ਕਰਨ ਦੀ ਖੁਸ਼ਕਿਸਮਤੀ ਪ੍ਰਾਪਤ ਹੋਈ। ਕੇਜਰੀਵਾਲ ਨੇ ਕਿਹਾਇਸ ਮੌਕੇ ਭਗਵੰਤ ਜੀ ਅਤੇ ਉਨ੍ਹਾ ਦਾ ਪਰਵਾਰ ਵੀ ਨਾਲ ਰਿਹਾ। ਸਾਰਿਆਂ ਨੇ ਮਿਲ ਕੇ ਮਰਿਆਦਾ ਪੁਰਸ਼ੋਤਮ ਭਗਵਾਨ ਸ੍ਰੀ ਰਾਮ ਜੀ ਦੇ ਦਰਸ਼ਨ ਕੀਤੇ ਅਤੇ ਦੇਸ਼ ਦੀ ਤਰੱਕੀ ਦੇ ਨਾਲ ਮਨੁੱਖਤਾ ਦੇ ਕਲਿਆਣ ਦੀ ਪ੍ਰਾਰਥਨਾ ਕੀਤੀ।