ਨਵੀਂ ਦਿੱਲੀ : ਜੰਮੂ-ਕਸ਼ਮੀਰ ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਫਾਰੂਕ ਅਬਦੁੱਲਾ ਨੇ ਕਿਹਾ ਹੈ ਕਿ ਉਨ੍ਹਾ ਦੀ ਪਾਰਟੀ ਇਕੱਲਿਆਂ ਚੋਣ ਲੜੇਗੀ। ਕੁਝ ਦਿਨ ਪਹਿਲਾਂ ਈ ਡੀ ਨੇ ਕਥਿਤ ਮਨੀ ਲਾਂਡਰਿੰਗ ਮਾਮਲੇ ਵਿਚ ਪੁੱਛਗਿੱਛ ਲਈ ਫਿਰ ਤਲਬ ਕੀਤਾ ਹੈ। ਇਹ ਮਾਮਲਾ ਜੰਮੂ-ਕਸ਼ਮੀਰ �ਿਕਟ ਐਸੋਸੀਏਸ਼ਨ ਨਾਲ ਜੁੜਿਆ ਹੈ, ਜਿਸ ਵਿਚ ਧਨ ਦੀ ਕਥਿਤ ਹੇਰਾਫੇਰੀ ਦਾ ਦੋਸ਼ ਹੈ। ਫਾਰੂਕ ਇੰਡੀਆ ਗੱਠਜੋੜ ਦੀਆਂ ਮੀਟਿੰਗਾਂ ਵਿਚ ਹਿੱਸਾ ਲੈਂਦੇ ਰਹੇ ਹਨ। ਇੰਡੀਆ ਟੂਡੇ ਨਾਲ ਗੱਲਬਾਤ ਵਿਚ ਫਾਰੂਕ ਨੇ ਕਿਹਾ ਕਿ ਇੰਡੀਆ ਗੱਠਜੋੜ ਵਿਚ ਸ਼ਾਮਲ ਪਾਰਟੀਆਂ ਨਾਲ ਸੀਟਾਂ ਦੀ ਵੰਡ ਦੀ ਗੱਲਬਾਤ ਫੇਲ੍ਹ ਹੋ ਗਈ ਹੈ। ਫਾਰੂਕ ਦੀ ਪਾਰਟੀ ਅਟਲ ਬਿਹਾਰੀ ਵਾਜਪਾਈ ਦੀ ਸਰਕਾਰ ਦਾ ਹਿੱਸਾ ਰਹਿ ਚੁੱਕੀ ਹੈ।





