ਸ਼ਾਹਕੋਟ (ਗਿਆਨ ਸੈਦਪੁਰੀ)
ਪੇਂਡੂ ਭਾਰਤ ਬੰਦ ਦੇ ਸੱਦੇ ਤਹਿਤ ਪੰਜਾਬ ਖੇਤ ਮਜ਼ਦੂਰ ਸਭਾ ਵੱਲੋਂ ਬੰਦ ਵਿੱਚ ਸ਼ਾਮਲ ਹੋ ਕੇ ਭਰਪੂਰ ਸਮਰਥਨ ਦਿੱਤਾ ਗਿਆ। ਸਭਾ ਦੇ ਪ੍ਰਧਾਨ ਕਾਮਰੇਡ ਪ੍ਰੀਤਮ ਸਿੰਘ ਨਿਆਮਤਪੁਰਾ ਅਤੇ ਜਨਰਲ ਸਕੱਤਰ ਦੇਵੀ ਕੁਮਾਰੀ ਸਰਹਾਲੀ ਕਲਾਂ ਨੇ ਦੱਸਿਆ ਕਿ ਨਵਾਂਸ਼ਹਿਰ, ਜਲੰਧਰ, ਅੰਮਿ੍ਰਤਸਰ, ਗੁਰਦਾਸਪੁਰ, ਫਰੀਦਕੋਟ, ਮੁਕਤਸਰ, ਫਾਜ਼ਿਲਕਾ, ਤਰਨ ਤਾਰਨ, ਸੰਗਰੂਰ ਅਤੇ ਫਤਹਿਗੜ੍ਹ ਸਾਹਿਬ ਵਿੱਚ ਜਥੇਬੰਦੀ ਦੇ ਨੁਮਾਇੰਦੇ ਪੇਂਡੂ ਭਾਰਤ ਬੰਦ ਵਿੱਚ ਸ਼ਾਮਲ ਹੋਏ।




