ਪੇਂਡੂ ਭਾਰਤ ਬੰਦ ਤੇ ਹੜਤਾਲ ਨੂੰ ਰਿਕਾਰਡ-ਤੋੜ ਸਫਲਤਾ

0
212

ਜਲੰਧਰ : ਸੰਯੁਕਤ ਕਿਸਾਨ ਮੋਰਚਾ ਅਤੇ ਟਰੇਡ ਯੂਨੀਅਨਾਂ ਵਲੋਂ ਸਾਂਝੇ ਤੌਰ ’ਤੇ 16 ਫਰਵਰੀ ਨੂੰ ਭਾਰਤ ਬੰਦ ਦੇ ਦਿੱਤੇ ਸੱਦੇ ਨੂੰ ਸ਼ੁੱਕਰਵਾਰ ਪੰਜਾਬ ’ਚ ਰਿਕਾਰਡਤੋੜ ਹੁੰਗਾਰਾ ਮਿਲਿਆ। ਸੂਬੇ ਭਰ ’ਚ ਦੁਕਾਨਾਂ, ਵਪਾਰਕ ਅਦਾਰੇ, ਜਨਤਕ ਟਰਾਂਸਪੋਰਟ, ਪੈਟਰੋਲ ਪੰਪ ਅਤੇ ਸਨਅਤੀ ਅਦਾਰੇ ਬੰਦ ਰਹੇ। ਸੂਬੇ ’ਚ ਕਿਸਾਨਾਂ ਮਜ਼ਦੂਰਾਂ ਨਾਲ ਰਲ ਕੇ ਸਮਾਜ ਦੇ ਹੋਰ ਵਰਗਾਂ ਨੇ 180 ਦੇ ਲਗਭਗ ਥਾਵਾਂ ਉੱਤੇ ਪ੍ਰਮੁੱਖ ਸੜਕੀ ਮਾਰਗਾਂ ’ਤੇ ਧਰਨੇ ਦੇ ਕੇ ਚੱਕਾ ਜਾਮ ਕਰ ਦਿੱਤਾ। ਬੰਦ ਕੇਂਦਰ ਦੀ ਭਾਜਪਾ ਸਰਕਾਰ ਦੀਆਂ ਕਾਰਪੋਰੇਟ ਘਰਾਣਿਆਂ ਪੱਖੀ ਨੀਤੀਆਂ ਵਿਰੁੱਧ, ਜਮਹੂਰੀਅਤ ਅਤੇ ਸੰਵਿਧਾਨਕ ਰਵਾਇਤਾਂ ਦਾ ਘਾਣ ਕਰਨ ਵਿਰੁੱਧ, ਕਿਸਾਨਾਂ ’ਤੇ ਜਬਰ ਕਰਨ ਵਿਰੁੱਧ, ਕਿਸਾਨਾਂ ਦੀ ਐਮ ਐਸ ਪੀ ਤੇ ਖਰੀਦ ਦਾ ਗਾਰੰਟੀ ਕਾਨੂੰਨ ਬਣਾਉਣ, ਕਿਸਾਨਾਂ ਖੇਤ ਮਜ਼ਦੂਰਾਂ ਦੇ ਕਰਜ਼ੇ ’ਤੇ ਲੀਕ ਮਾਰਨ, ਪ੍ਰੀਪੇਡ ਮੀਟਰ ਲਗਾਉਣ ਦੀ ਨੀਤੀ ਨੂੰ ਰੱਦ ਕਰਵਾਉਣ, ਚਾਰ ਲੇਬਰ ਕੋਡ ਰੱਦ ਕਰਨ, ਨਵੀਂ ਸਿੱਖਿਆ ਨੀਤੀ 2020 ਰੱਦ ਕਰਨ, ਹਿੱਟ ਐਂਡ ਰਨ ਕਾਨੂੰਨ ਰੱਦ ਕਰਨ, ਬਿਜਲੀ, ਰੇਲਵੇ ਅਤੇ ਰੱਖਿਆ ਸਮੇਤ ਜਨਤਕ ਖੇਤਰ ਦੇ ਨਿੱਜੀਕਰਨ ਕਰਨ ਵਿਰੁੱਧ, ਰੁਜ਼ਗਾਰ ਦੇ ਅਧਿਕਾਰ ਅਤੇ ਠੇਕੇਦਾਰੀ ਸਿਸਟਮ ਵਿਰੁੱਧ, 26000 ਰੁਪਏ ਘੱਟੋ ਘੱਟ ਉਜਰਤ ਦੇਣ, ਸਰਲ ਅਤੇ ਕਿਸਾਨ ਪੱਖੀ ਸਰਕਾਰੀ ਫਸਲ ਬੀਮਾ ਯੋਜਨਾ ਲਾਗੂ ਕਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਆਦਿ ਮੰਗਾਂ ਨੂੰ ਲੈ ਕੇ ਦਿੱਤਾ ਗਿਆ ਸੀ। ਬੰਦ ਨੂੰ ਆੜ੍ਹਤੀ ਐਸੋਸੀਏਸ਼ਨਾਂ, ਟਰੱਕ ਯੂਨੀਅਨਾਂ, ਪ੍ਰਾਈਵੇਟ ਬੱਸ ਓਪਰੇਟਰਾਂ, ਪੈਟਰੋਲ ਪੰਪ ਡੀਲਰ ਐਸੋਸੀਏਸ਼ਨ, ਵਪਾਰ ਮੰਡਲ, ਖੇਤ ਅਤੇ ਪੇਂਡੂ ਮਜ਼ਦੂਰ ਜਥੇਬੰਦੀਆਂ, ਨੌਜਵਾਨ, ਵਿਦਿਆਰਥੀ, ਔਰਤ ਅਤੇ ਮੁਲਾਜ਼ਮ ਜਥੇਬੰਦੀਆਂ ਅਤੇ ਮੋਰਚਿਆਂ ਨੇ ਸਮਰਥਨ ਦਿੱਤਾ ਸੀ। ਸੰਯੁਕਤ ਕਿਸਾਨ ਮੋਰਚਾ ਅਤੇ ਟਰੇਡ ਯੂਨੀਅਨਾਂ ਦੀ ਲੀਡਰਸ਼ਿਪ ਨੇ ਪੰਜਾਬ ਦੇ ਸਮੂਹ ਲੋਕਾਂ ਦਾ ਬੰਦ ਨੂੰ ਸਫਲ ਬਣਾਉਣ ਲਈ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ ਹੈ। ਸ਼ੰਭੂ ਬਾਰਡਰ ’ਤੇ ਕਿਸਾਨ ਗਿਆਨ ਸਿੰਘ ਦੀ ਦਿਲ ਦਾ ਦੌਰਾ ਪੈਣ ਕਰਕੇ ਹੋਈ ਮੌਤ ਉੱਪਰ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਭਾਜਪਾ ਸਰਕਾਰ ਨੂੰ ਲੋਕਾਂ ਦੀਆਂ ਮੰਗਾਂ ਦਾ ਨਿਪਟਾਰਾ ਕਰਨ ਦੀ ਮੰਗ ਦੁਹਰਾਈ ਹੈ। ਸੰਘਰਸ਼ ਦੀ ਅਗਲੀ ਰੂਪ ਰੇਖਾ ਉਲੀਕਣ ਲਈ 18 ਫਰਵਰੀ ਨੂੰ ਲੁਧਿਆਣਾ ਵਿਖੇ ਸੰਯੁਕਤ ਕਿਸਾਨ ਮੋਰਚਾ ਨੇ ਆਪਣੀ ਅਗਲੀ ਮੀਟਿੰਗ ਵੀ ਸੱਦ ਲਈ ਹੈ।
ਅੱਜ ਦੇ ਭਾਰਤ ਬੰਦ ਦੀ ਅਗਵਾਈ ਸੰਯੁਕਤ ਕਿਸਾਨ ਮੋਰਚਾ ਵਲੋਂ ਬਲਦੇਵ ਸਿੰਘ ਨਿਹਾਲਗੜ੍ਹ, ਬਲਬੀਰ ਸਿੰਘ ਰਾਜੇਵਾਲ, ਹਰਿੰਦਰ ਸਿੰਘ ਲੱਖੋਵਾਲ, ਨਿਰਭੈ ਸਿੰਘ ਢੁੱਡੀਕੇ, ਡਾ. ਦਰਸ਼ਨਪਾਲ, ਹਰਮੀਤ ਸਿੰਘ ਕਾਦੀਆਂ, ਬੂਟਾ ਸਿੰਘ ਬੁਰਜਗਿੱਲ, ਜੰਗਵੀਰ ਸਿੰਘ ਚੌਹਾਨ, ਬਲਵਿੰਦਰ ਸਿੰਘ ਮੱਲ੍ਹੀਨੰਗਲ, ਸਤਨਾਮ ਸਿੰਘ ਅਜਨਾਲਾ, ਮਨਜੀਤ ਸਿੰਘ ਧਨੇਰ, ਬਿੰਦਰ ਸਿੰਘ ਗੋਲੇਵਾਲਾ, ਸੁੱਖਗਿੱਲ ਮੋਗਾ, ਰੁਲਦੂ ਸਿੰਘ ਮਾਨਸਾ, ਵੀਰ ਸਿੰਘ ਬੜਵਾ, ਬੂਟਾ ਸਿੰਘ ਸਾਦੀਪੁਰ, ਸਤਨਾਮ ਸਿੰਘ ਬਹਿਰੂ, ਬਲਜੀਤ ਸਿੰਘ ਗਰੇਵਾਲ, ਹਰਜਿੰਦਰ ਸਿੰਘ ਟਾਂਡਾ, ਮਲੂਕ ਸਿੰਘ ਹੀਰਕੇ, ਬਲਵਿੰਦਰ ਸਿੰਘ ਰਾਜੂਔਲਖ, ਹਰਜੀਤ ਸਿੰਘ ਰਵੀ, ਨਿਰਵੈਰ ਸਿੰਘ ਡਾਲੇਕੇ, ਹਰਬੰਸ ਸਿੰਘ ਸੰਘਾ, ਪ੍ਰੇਮ ਸਿੰਘ ਭੰਗੂ, ਕੁਲਦੀਪ ਸਿੰਘ ਵਜੀਦਪੁਰ, ਹਰਦੇਵ ਸਿੰਘ ਸੰਧੂ, ਕੰਵਲਪ੍ਰੀਤ ਸਿੰਘ ਪੰਨੂ, ਕਿਰਨਜੀਤ ਸੇਖੋਂ, ਬੋਘ ਸਿੰਘ ਮਾਨਸਾ ਅਤੇ ਟਰੇਡ ਯੂਨੀਅਨਾਂ ਵਲੋਂ ਨਿਰਮਲ ਸਿੰਘ ਧਾਲੀਵਾਲ, ਚੰਦਰਸ਼ੇਖਰ, ਰਾਜਵਿੰਦਰ ਰਾਣਾ, ਕੁਲਵਿੰਦਰ ਸਿੰਘ ਵੜੈਚ ਆਦਿ ਨੇ ਕੀਤੀ।
ਬੁਢਲਾਡਾ/ਮਾਨਸਾ (ਅਸ਼ੋਕ ਲਾਕੜਾ, ਆਤਮਾ ਸਿੰਘ ਪਮਾਰ) : ਸੰਯੁਕਤ ਕਿਸਾਨ ਮੋਰਚਾ ਅਤੇ ਟਰੇਡ ਯੂਨੀਅਨਾਂ ਦੇ ਭਾਰਤ ਬੰਦ ਦੇ ਸੱਦੇ ਤਹਿਤ ਬੁਢਲਾਡਾ ਦੇ ਆਈ.ਟੀ.ਆਈ. ਚੌਕ ਵਿਖੇ ਪ੍ਰਭਾਵਸ਼ਾਲੀ ਇਕੱਠ ਕਰਕੇ ਚਾਰ ਘੰਟੇ ਰੋਸ ਧਰਨਾ ਦਿੱਤਾ ਅਤੇ ਕੇਂਦਰ ਸਰਕਾਰ ਵਿਰੁੱਧ ਤਿੱਖੀ ਨਾਅਰੇਬਾਜ਼ੀ ਕੀਤੀ।
ਕੁੱਲ ਹਿੰਦ ਕਿਸਾਨ ਸਭਾ (ਅਜੇ ਭਵਨ) ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਕਾਮਰੇਡ ਹਰਦੇਵ ਸਿੰਘ ਅਰਸ਼ੀ ਨੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦਾ ਇਤਿਹਾਸਕ ਭਾਰਤ ਬੰਦ ਮੋਦੀ ਸਰਕਾਰ ਦੀ ਅਮਰੀਕਾ ਸਾਮਰਾਜ ਅਤੇ ਕਾਰਪੋਰੇਟ ਘਰਾਣਿਆਂ ਪ੍ਰਤੀ ਹੇਜ ਅਤੇ ਦੇਸ਼ ਦੀ ਜਨਤਾ ਸੰਬੰਧੀ ਅਪਣਾਈ ਬੇਰੁਖੀ ਨੂੰ ਆਮ ਜਨਤਾ ਵਿੱਚ ਪੂਰੀ ਤਰ੍ਹਾਂ ਨੰਗਾ ਕਰ ਦੇਵੇਗਾ ਅਤੇ ਭਾਜਪਾ-ਆਰ.ਐੱਸ.ਐੱਸ. ਲਾਣੇ ਦੀ ਪੁੱਠੀ ਗਿਣਤੀ ਸ਼ੁਰੂ ਹੋ ਜਾਵੇਗੀ। ਕਾ. ਅਰਸ਼ੀ ਨੇ ਦਿੱਲੀ ਵੱਲ ਮਾਰਚ ਕਰ ਰਹੇ ਕਿਸਾਨਾਂ ਉੱਪਰ ਕੇਂਦਰ ਸਰਕਾਰ ਵੱਲੋਂ ਵਹਿਸ਼ੀਆਨਾ ਢੰਗ ਨਾਲ ਲਾਠੀਚਾਰਜ ਕਰਨ, ਅੱਥਰੂ ਗੈਸ ਸੁੱਟਣ, ਮੁੱਖ ਆਵਾਜਾਈ ਮਾਰਗਾਂ ’ਤੇ ਕੰਧਾਂ ਰੂਪੀ ਵੱਡੀਆਂ ਰੋਕਾਂ ਖੜ੍ਹੀਆਂ ਕਰਨ ਆਦਿ ਦੀ ਨਿੰਦਿਆ ਕਰਦਿਆਂ ਕਿਹਾ ਕਿ ਇਹ ਮੋਦੀ ਸਰਕਾਰ ਦੀ ਬੁਖਲਾਹਟ ਹੈ। ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਸਰਕਾਰ ਆਮ ਜਨਤਾ ਵਿੱਚੋਂ ਆਪਣਾ ਆਧਾਰ ਗੁਆ ਚੁੱਕੀ ਹੈ। ਉਨ੍ਹਾ ਕਿਹਾ ਕਿ ਕੇਂਦਰ ਸਰਕਾਰ ਆਪਣੇ ਕੋਝੇ ਹੱਥਕੰਡਿਆਂ ਰਾਹੀਂ ਦੇਸ਼ ਦੇ ਕਿਰਤੀ-ਕਿਸਾਨ ਸੰਘਰਸ਼ ਨੂੰ ਢਾਹ ਲਾਉਣ ਅਤੇ ਕਮਜ਼ੋਰ ਕਰਨ ਲਈ ਅਨੇਕਾਂ ਹੱਥਕੰਡੇ ਅਪਨਾਏਗੀ, ਜਿਸ ਤੋਂ ਸੁਚੇਤ ਰਹਿਣ ਦੀ ਲੋੜ ਹੈ।
ਇਸ ਮੌਕੇ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਕੁਲਦੀਪ ਸਿੰਘ ਚੱਕ ਭਾਈਕੇ, ਪੰਜਾਬ ਕਿਸਾਨ ਯੂਨੀਅਨ ਦੇ ਰਾਮਫਲ ਸਿੰਘ ਚੱਕ ਅਲੀਸ਼ੇਰ, ਜਮਹੂਰੀ ਕਿਸਾਨ ਸਭਾ ਦੇ ਆਗੂ ਅਮਰੀਕ ਸਿੰਘ ਫਫੜੇ ਭਾਈਕੇ, ਆਲ ਇੰਡੀਆ ਕਿਸਾਨ ਸਭਾ ਦੇ ਐਡਵੋਕੇਟ ਸਵਰਨਜੀਤ ਸਿੰਘ ਦਲਿਓ, ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਬੁਰਜ ਗਿੱਲ ਗਰੁੱਪ ਦੇ ਆਗੂ ਲਛਮਣ ਸਿੰਘ ਚੱਕ ਅਲੀਸ਼ੇਰ, ਧਨੇਰ ਗਰੁੱਪ ਦੇ ਆਗੂ ਸਤਪਾਲ ਸਿੰਘ ਬਰੇ, ਕੁੱਲ ਹਿੰਦ ਕਿਸਾਨ ਸਭਾ (ਅਜੈ ਭਵਨ) ਦੇ ਆਗੂ ਭੁਪਿੰਦਰ ਸਿੰਘ ਗੁਰਨੇ ਕਲਾਂ, ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਆਗੂ ਦਿਲਬਾਗ ਸਿੰਘ ਗੱਗੀ, ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਆਗੂ ਗੁਲਾਬ ਸਿੰਘ ਤਾਲਿਬਵਾਲਾ, ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਰਾਜਿੰਦਰ ਸਿੰਘ ਕੋਹਲੀ, ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਦੀ ਆਗੂ ਤੇਜਿੰਦਰ ਕੌਰ ਵਾਲੀਆ, ਮਨਜੀਤ ਕੌਰ ਬੀਰੋਕੇ, ਏਟਕ ਆਗੂ ਚਿਮਨ ਲਾਲ ਕਾਕਾ ਆਦਿ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਕਾਰਪੋਰੇਟ ਅਤੇ ਅਮੀਰ ਘਰਾਣਿਆਂ ਦੀ ਕਠਪੁਤਲੀ ਬਣ ਕੇ ਦੇਸ਼ ਦੇ ਕਿਰਤੀ-ਕਿਸਾਨਾਂ ਦਾ ਕਚੰੂਬਰ ਕੱਢ ਰਹੀ ਹੈ ਅਤੇ ਦੇਸ਼ ਦੇ ਕਿਸਾਨਾਂ ਦੀਆਂ ਉਪਜਾਊ ਜ਼ਮੀਨਾਂ ਨੂੰ ਖੋਹਣ ਲਈ ਤਰਲੋਮੱਛੀ ਹੋ ਰਹੀ ਹੈ। ਖਾਧ-ਖੁਰਾਕ ਉੱਤੇ ਕਾਰਪੋਰੇਟ ਕਾਬਜ਼ ਹੋਣਾ ਚਾਹੁੰਦੇ ਹਨ। ਆਗੂਆਂ ਨੇ ਦਿੱਲੀ ਵੱਲ ਸ਼ਾਂਤਮਈ ਜਾ ਰਹੇ ਕਿਸਾਨਾਂ ’ਤੇ ਜਬਰ ਢਾਹੁਣ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ।
ਇਕੱਠ ਨੂੰ ਹੋਰਨਾਂ ਤੋਂ ਇਲਾਵਾ ਇਨਕਲਾਬੀ ਜਮਹੂਰੀ ਮੋਰਚਾ ਪੰਜਾਬ ਦੇ ਆਗੂ ਮਾਸਟਰ ਦਰਸ਼ਨ ਸਿੰਘ ਟਾਹਲੀਆਂ, ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਡਾਕਟਰ ਗੁਰਤੇਜ ਸਿੰਘ ਬਰੇ, ਸੀਜ਼ਨ ਕੁਮਾਰ ਗੁਰਨੇ ਕਲਾਂ, ਪੱਲੇਦਾਰ ਯੂਨੀਅਨ ਦੇ ਪ੍ਰਧਾਨ ਦੀਪਾ ਪ੍ਰਸਾਦ, ਡੀ.ਟੀ.ਐੱਫ. ਦੇ ਬਲਾਕ ਪ੍ਰਧਾਨ ਤਰਸੇਮ ਸਿੰਘ ਬੋੜਾਵਾਲ, ਨਗਰ ਸੁਧਾਰ ਸਭਾ ਦੇ ਆਗੂ ਸਤਪਾਲ ਸਿੰਘ ਕਟੋਦੀਆ, ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਆਗੂ ਵਿਜੇ ਕੁਮਾਰ, ਤਰਕਸ਼ੀਲ ਸੁਸਾਇਟੀ ਦੇ ਆਗੂ ਲੱਖਾ ਸਿੰਘ ਸਹਾਰਨਾ, ਏਟਕ ਆਗੂ ਅਸ਼ੋਕ ਲਾਕੜਾ ਆਦਿ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਸੁਖਬੀਰ ਖਾਰਾ, ਕੁਲਦੀਪ ਮੰਦਰਾਂ, ਨਿੱਕਾ ਸਿੰਘ ਬਹਾਦਰਪੁਰ, ਨਾਤਾ ਸਿੰਘ ਫਫੜੇ ਭਾਈਕੇ, ਦੇਵੀ ਦਿਆਲ ਝਲਬੂਟੀ ਨੇ ਇਨਕਲਾਬੀ ਗੀਤ ਪੇਸ਼ ਕੀਤੇ।
ਮਾਨਸਾ ਸ਼ਹਿਰ ਵਿੱਚ ਬੰਦ ਦਾ ਅਸਰ ਪੂਰੀ ਤਰ੍ਹਾਂ ਦੇਖਣ ਨੂੰ ਮਿਲਿਆ। ਸਾਡੇ ਇਸ ਪ੍ਰਤੀਨਿਧ ਵੱਲੋਂ ਖੁਦ ਜਾ ਕੇ ਦੇਖਿਆ ਗਿਆ ਕਿ ਸ਼ਹਿਰ ਦੇ ਮੁੱਖ ਬਾਜ਼ਾਰ/ਦੁਕਾਨਾਂ ਆਦਿ ਪੂਰੀ ਤਰ੍ਹਾਂ ਬੰਦ ਸਨ।
ਜਥੇਬੰਦੀਆਂ ਵੱਲੋਂ ਸਥਾਨਕ ਬਾਰਾਂ ਹੱਟਾਂ ਚੌਕ ਵਿਖੇ ਇੱਕ ਪ੍ਰਭਾਵਸ਼ਾਲੀ ਇਕੱਠ ਕੀਤਾ ਗਿਆ, ਜਿਸ ਨੂੰ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਕਾਮਰੇਡ ਹਰਦੇਵ ਸਿੰਘ ਅਰਸ਼ੀ, ਰੁਲਦੂ ਸਿੰਘ ਮਾਨਸਾ, ਰਾਜਵਿੰਦਰ ਸਿੰਘ ਰਾਣਾ, ਕਰਿਆਨਾ ਯੂਨੀਅਨ ਦੇ ਸੁਰੇਸ਼ ਨੰਦਗੜ੍ਹੀਆ, ਮਨਦੀਪ ਗੋਰਾ ਸਾਬਕਾ ਪ੍ਰਧਾਨ, ਮਹਿੰਦਰ ਸਿੰਘ ਭੈਣੀ ਬਾਘਾ, ਪਰਮਜੀਤ ਗਾਗੋਵਾਲ, ਬੋਘ ਸਿੰਘ ਮਾਨਸਾ, ਨਿਰਮਲ ਸਿੰਘ ਝੰਡੂਕੇ, ਭਜਨ ਘੁੰਮਣ, ਮੱਖਣ ਭੈਣੀ ਬਾਘਾ, ਕਿ੍ਰਸ਼ਨ ਚੌਹਾਨ, ਡਾ. ਧੰਨਾ ਮੱਲ ਗੋਇਲ, ਸੁਖਦਰਸ਼ਨ ਨੱਤ, ਮੇਜਰ ਦੂਲੋਵਾਲ, ਭਗਵੰਤ ਸਮਾਓਂ, ਗੁਰਜੰਟ ਮਾਨਸਾ, ਜਸਵੀਰ ਕੌਰ ਨੱਤ ਆਦਿ ਆਗੂਆਂ ਨੇ ਕਿਹਾ ਕਿ ਕਾਰਪੋਰੇਟ ਘਰਾਣਿਆਂ ਦੀ ਕਠਪੁਤਲੀ ਮੋਦੀ ਸਰਕਾਰ ਨੂੰ ਲੋਕਾਂ ਦੀ ਚਿੰਤਾ ਨਹੀਂ, ਸਗੋਂ ਅਡਾਨੀਆਂ, ਅੰਬਾਨੀਆਂ ਪੱਖੀ ਲੋਕ ਮਾਰੂ ਨੀਤੀਆਂ ਲਿਆ ਕੇ ਆਮ ਲੋਕਾਂ ਦਾ ਗਲਾ ਘੁੱਟਿਆ ਜਾ ਰਿਹਾ ਹੈ। ਮੋਦੀ ਸਰਕਾਰ ਧਰਮਾਂ, ਜਾਤਾਂ ਅਧਾਰਤ ਭਾਈਚਾਰਕ ਸਾਂਝ ਨੂੰ ਤੋੜ ਕੇ ਕੇਵਲ ਤੇ ਕੇਵਲ ਸੱਤਾ ਪ੍ਰਾਪਤੀ ਕਰਨਾ ਹੀ ਹੈ।
ਇਸ ਸਮੇਂ ਸਾਂਝੇ ਮੋਰਚੇ ਨੇ ਕਾਰਪੋਰੇਟ ਘਰਾਣਿਆਂ ਤੇ ਮੋਦੀ ਹਕੂਮਤ ਨੂੰ ਭਾਂਜ ਦੇਣ ਦਾ ਅਹਿਦ ਵੀ ਲਿਆ। ਇਸ ਮੌਕੇ ਸੰਯੁਕਤ ਕਿਸਾਨ ਮੋਰਚੇ ਦੀਆਂ ਰਹਿੰਦੀਆਂ ਮੰਗਾਂ ਲਾਗੂ ਕਰਨ ਸਮੇਤ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਅਤੇ ਰੁਜ਼ਗਾਰ ਵਪਾਰ ਸੰਬੰਧੀ ਵਿਚਾਰ-ਚਰਚਾ ਵੀ ਕੀਤੀ ਗਈ। ਸ਼ੰਭੂ ਬਾਰਡਰ ’ਤੇ ਅੱਥਰੂ ਗੈਸ ਦੇ ਗੋਲੇ ਨਾਲ ਜ਼ਖਮੀ ਹੋਏ ਗਿਆਨ ਸਿੰਘ ਪਿੰਡ ਚਚੋਕੇ ਜ਼ਿਲ੍ਹਾ ਗੁਰਦਾਸਪੁਰ ਦਾ ਇਲਾਜ ਹਸਪਤਾਲ ਰਾਜਪੁਰਾ ਅਤੇ ਰਜਿੰਦਰਾ ਹਸਪਤਾਲ ਪਟਿਆਲਾ ਇਲਾਜ ਦੌਰਾਨ ਦਮ ਤੋੜ ਗਿਆ। ਵਿੱਛੜੇ ਸਾਥੀ ਨੂੰ ਧਰਨੇ ਦੌਰਾਨ ਦੋ ਮਿੰਟ ਦਾ ਮੌਨ ਧਾਰਨ ਕਰਕੇ ਅਕਾਸ਼ ਗੁਜਾਊਂ ਨਾਹਰਿਆਂ ਨਾਲ ਸ਼ਰਧਾਂਜਲੀ ਭੇਟ ਕੀਤੀ ਗਈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਐਡਵੋਕੇਟ ਬਲਵੀਰ ਕੌਰ, ਸ਼ਿੰੰਦਰਪਾਲ ਕੌਰ, ਰਤਨ ਭੋਲਾ, ਦਲਜੀਤ ਮਾਨਸਾਹੀਆ, ਸੱਤਪਾਲ ਭੈਣੀ ਬਾਘਾ, ਡੀ ਟੀ ਐੱਫ ਦੇ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ, ਜੀ ਟੀ ਯੂ ਦੇ ਨਰਿੰਦਰ ਮਾਖਾ, ਆਸ਼ਾ ਵਰਕਰਾਂ ਦੀ ਆਗੂ ਬਲਵਿੰਦਰ ਕੌਰ ਭੈਣੀ ਬਾਘਾ, ਮੱਖਣ ਮਾਨਸਾ, ਜਸਵੀਰ ਕੌਰ ਨੱਤ, ਮਨਜੀਤ ਸਿੰਘ ਮੀਹਾਂ, ਦਰਸ਼ਨ ਸਿੰਘ, ਸਤਵਿੰਦਰ ਸਿੰਘ, ਜਰਨੈਲ ਸਿੰਘ ਰੇਹੜੀ ਯੂਨੀਅਨ, ਹਰਦੇਵ ਖਿਆਲਾ ਪੱਲੇਦਾਰ ਯੂਨੀਅਨ, ਜਸਵੰਤ ਸਿੰਘ ਭਾਰਤ ਮੁਕਤੀ ਮੋਰਚਾ, ਤਰਕਸ਼ੀਲ ਸੁਸਾਇਟੀ ਹਰਬੰਸ ਸਿੰਘ ਢਿੱਲੋਂ, ਮਹਿੰਦਰ ਪਾਲ ਅਤਲਾ, ਮਾਸਟਰ ਜਗਦੀਸ਼ ਰਾਏ, ਜਸਵੰਤ ਜਵਾਹਰਕੇ, ਸੁਖਚਰਨ ਦਾਨੇਵਾਲੀਆ, ਆਤਮਾ ਸਿੰਘ ਪਮਾਰ, ਗਗਨਦੀਪ ਸ਼ਰਮਾ, ਡਾ. ਲਾਭ ਸਿੰਘ, ਵੈਦ ਸਿਕੰਦਰਜੀਤ ਸਿੰਘ, ਗੁਰਸੇਵਕ ਮਾਨ, ਗੋਰਾ ਲਾਲ ਅਤਲਾ, ਸੱਤਪਾਲ ਭੈਣੀ, ਕੁਲਵੰਤ ਸਿੰਘ, ਕੁਲਵਿੰਦਰ ਕਾਲੀ, ਜਗਦੇਵ ਸਿੰਘ ਘੁਰਕਣੀ, ਦਰਸ਼ਨ ਸਿੰਘ ਅਲੀਸ਼ੇਰ ਆਦਿ ਆਗੂਆਂ ਨੇ ਵੀ ਸੰਬੋਧਨ ਕੀਤਾ। ਸਟੇਜ ਸਕੱਤਰ ਦੀ ਭੂਮਿਕਾ ਸੁਰਿੰਦਰਪਾਲ ਸ਼ਰਮਾ ਅਤੇ ਮੇਜਰ ਸਿੰਘ ਦੂਲੋਵਾਲ ਵੱਲੋਂ ਬਾਖੂਬੀ ਨਿਭਾਈ ਗਈ।
ਲੁਧਿਆਣਾ (ਐੱਮ.ਐੱਸ. ਭਾਟੀਆ) : ਮਜ਼ਦੂਰ-ਕਿਸਾਨ ਏਕਤਾ ਦੇ ਗੂੰਜਦੇ ਨਾਅਰਿਆਂ ਦਰਮਿਆਨ ਇੱਥੇ ਬੱਸ ਸਟੈਂਡ ਵਿਖੇ ਕੇਂਦਰੀ ਟਰੇਡ ਯੂਨੀਅਨਾਂ ਅਤੇ ਸੰਯੁਕਤ ਕਿਸਾਨ ਮੋਰਚਾ, ਸੈਕਟੋਰਲ ਫੈਡਰੇਸ਼ਨਾਂ/ਐਸੋਸੀਏਸ਼ਨਾਂ ਵੱਲੋਂ ਦੇਸ਼-ਵਿਆਪੀ ਹੜਤਾਲ ਅਤੇ ਭਾਰਤ ਬੰਦ ਦੇ ਸੱਦੇ ’ਤੇ ਵਿਸ਼ਾਲ ਰੈਲੀ ਕੀਤੀ ਗਈ। ਰੈਲੀ ਦੀ ਪ੍ਰਧਾਨਗੀ ਐੱਮ ਐੱਸ ਭਾਟੀਆ, ਜੋਗਿੰਦਰ ਰਾਮ ਅਤੇ ਜਗਦੀਸ਼ ਚੰਦ ’ਤੇ ਅਧਾਰਤ ਪ੍ਰਧਾਨਗੀ ਮੰਡਲ ਨੇ ਕੀਤੀ। ਰੈਲੀ ਤੋਂ ਬਾਅਦ ਹਜ਼ਾਰਾਂ ਮਜ਼ਦੂਰਾਂ, ਮੁਲਾਜ਼ਮਾਂ, ਕਿਸਾਨਾਂ ਅਤੇ ਸਮਾਜ ਦੇ ਹੋਰ ਵਰਗਾਂ ਦੇ ਲੋਕਾਂ ਨੇ ਮਿੰਨੀ ਸਕੱਤਰੇਤ ਵੱਲ ਮਾਰਚ ਕੀਤਾ, ਜਿੱਥੇ ਰੈਲੀ ਕੀਤੀ ਗਈ। ਦੋਵੇਂ ਥਾਵਾਂ ’ਤੇ ਕੀਤੀਆਂ ਰੈਲੀਆਂ ਨੂੰ ਏਟਕ, ਸੀਟੂ ਅਤੇ ਸੀ ਟੀ ਯੂ ਸਮੇਤ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਮੋਦੀ ਸਰਕਾਰ ਵੱਲੋਂ ਸ਼ੰਭੂ ਸਰਹੱਦ ’ਤੇ ਕਿਸਾਨਾਂ ’ਤੇ ਕੀਤੇ ਜਾ ਰਹੇ ਜਬਰ ਅਤੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਕਿਸਾਨਾਂ ’ਤੇ ਡਰੋਨਾਂ ਨਾਲ ਅੱਥਰੂ ਗੈਸ ਦੇ ਗੋਲੇ ਅਤੇ ਪਲਾਸਟਿਕ ਦੀਆਂ ਗੋਲੀਆਂ ਸੁੱਟਣ ਦੀ ਨਿਖੇਧੀ ਕੀਤੀ। ਬੁਲਾਰਿਆਂ ਨੇ ਦੋਸ਼ ਲਾਇਆ ਕਿ ਮਜ਼ਦੂਰਾਂ ਖਿਲਾਫ ਲਗਾਤਾਰ ਕਾਨੂੰਨ ਬਣਾਏ ਜਾ ਰਹੇ ਹਨ ਅਤੇ ਸਰਕਾਰ ਕਾਰਪੋਰੇਟਾਂ ਦੀ ਸੇਵਾ ਕਰਨ ’ਤੇ ਤੁਲੀ ਹੋਈ ਹੈ। ਗਰੀਬ ਲੋਕਾਂ ਨੂੰ ਰੋਜ਼ੀ-ਰੋਟੀ ਅਤੇ ਨੌਕਰੀਆਂ ਦੇ ਹੱਕ ਤੋਂ ਵਾਂਝੇ ਕੀਤਾ ਜਾ ਰਿਹਾ ਹੈ ਅਤੇ ਉਹ ਬੇਤਹਾਸ਼ਾ ਮਹਿੰਗਾਈ ਦੀ ਮਾਰ ਝੱਲ ਰਹੇ ਹਨ, ਉੱਥੇ ਕਾਰਪੋਰੇਟ ਸੈਕਟਰ ਨੂੰ ਟੈਕਸ ਕਟੌਤੀ ਦੇ ਰੂਪ ਵਿੱਚ ਉਨ੍ਹਾਂ ਵੱਲੋਂ ਨਾ ਚੁਕਾਏ ਗਏ ਕਰਜ਼ਿਆਂ ਨੂੰ ਐੱਨ ਪੀ ਏ ਕਰਾਰ ਦੇ ਕੇ ਵੱਡੀਆਂ ਰਿਆਇਤਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਕਰਜ਼ੇ ਮੁਆਫ ਕੀਤੇ ਜਾ ਰਹੇ ਹਨ, ਜਿਸ ਦੀ ਭਰਪਾਈ ਆਮ ਲੋਕਾਂ ’ਤੇ ਵਾਧੂ ਟੈਕਸ ਲਾ ਕੇ ਕੀਤੀ ਜਾ ਰਹੀ ਹੈ। ਇਸ ਵਿਰੁੱਧ ਮਜ਼ਦੂਰਾਂ, ਮੁਲਾਜ਼ਮਾਂ, ਕਿਸਾਨਾਂ, ਵਿਦਿਆਰਥੀਆਂ, ਨੌਜਵਾਨਾਂ, ਔਰਤਾਂ, ਛੋਟੇ ਤੇ ਦਰਮਿਆਨੇ ਕਾਰੋਬਾਰੀਆਂ, ਛੋਟੇ ਦੁਕਾਨਦਾਰਾਂ ਅਤੇ ਹੋਰਨਾਂ ਨੇ ਬਿਗਲ ਵਜਾਇਆ ਹੈ। ਬੁਲਾਰਿਆਂ ਨੇ ਚੋਣ ਬਾਂਡ ਸਕੀਮ ਨੂੰ ਗੈਰ-ਸੰਵਿਧਾਨਕ ਘੋਸ਼ਿਤ ਕਰਨ ਵਾਲੇ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ ਕੀਤਾ ਹੈ ਅਤੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਸਤੀਫਾ ਦੇਣਾ ਚਾਹੀਦਾ ਹੈ, ਕਿਉਂਕਿ ਇਸ ਫੈਸਲੇ ਨੇ ਸਾਫ ਕਰ ਦਿੱਤਾ ਹੈ ਕਿ ਅਜੋਕੀ ਸਦੀ ਦੀ ਇਹ ਸਭ ਤੋਂ ਭਿ੍ਰਸ਼ਟਾਚਾਰੀ ਸਰਕਾਰ ਹੈ।
ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਨੂੰ 2024 ’ਚ ਮੁੜ ਸੱਤਾ ’ਚ ਆਉਣ ਤੋਂ ਰੋਕਣਾ ਬਹੁਤ ਜ਼ਰੂਰੀ ਹੋ ਗਿਆ ਹੈ, ਨਹੀਂ ਤਾਂ ਇਸ ਦੇਸ਼ ’ਚ ਨਾ ਸਿਰਫ ਕਿਸਾਨ ਅਤੇ ਮਜ਼ਦੂਰ ਦੇ ਹੱਕਾਂ ਦਾ ਘਾਣ ਕਰਨ ਦੀ ਨੀਤੀ ਜਾਰੀ ਰਹੇਗੀ, ਸਗੋਂ ਸਰਕਾਰੀ ਜਾਇਦਾਦਾਂ ਨੂੰ ਕਾਰਪੋਰੇਟ ਸੈਕਟਰ ਦੇ ਹੱਥੀਂ ਕੌਡੀਆਂ ਦੇ ਭਾਅ ਵੇਚ ਦਿੱਤਾ ਜਾਵੇਗਾ । ਸਮਾਜ ਵਿੱਚ ਧਰਮ ਦੇ ਨਾਂਾਂਅ ’ਤੇ ਵੰਡੀਆਂ ਪੈਦਾ ਕਰਨ ਨਾਲ ਸਾਡੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਸੰਵਿਧਾਨ ਨੂੰ ਖਤਰਾ ਪੈਦਾ ਹੋ ਜਾਵੇਗਾ। ਰੈਲੀ ਨੂੰ ਸੰਬੋਧਨ ਕਰਨ ਵਾਲਿਆਂ ਵਿੱਚ ਏਟਕ ਪੰਜਾਬ ਦੇ ਪ੍ਰਧਾਨ ਬੰਤ ਸਿੰਘ ਬਰਾੜ, ਸੀ ਟੀ ਯੂ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਮੰਗਤ ਰਾਮ ਪਾਸਲਾ, ਡੀ ਪੀ ਮੌੜ, ਸੁਖਵਿੰਦਰ ਸਿੰਘ ਲੋਟੇ, ਜਗਦੀਸ਼ ਚੰਦ, ਵਿਜੇ ਕੁਮਾਰ, ਚਮਕੌਰ ਸਿੰਘ ਬਰਮੀ, ਡਾ: ਰਜਿੰਦਰ ਪਾਲ ਸਿੰਘ ਔਲਖ, ਡਾਕਟਰ ਅਰੁਣ ਮਿਤਰਾ, ਬਲਰਾਮ ਸਿੰਘ, ਰਾਮ ਲਾਲ, ਚਰਨ ਸਰਾਭਾ, ਸੁਭਾਸ਼ ਰਾਨੀ, ਜੋਗਿੰਦਰ ਰਾਮ, ਤਹਿਸੀਲਦਾਰ ਯਾਦਵ, ਹਰਬੰਸ ਸਿੰਘ ਪੰਧੇਰ, ਸ਼ਮਸ਼ੇਰ ਸਿੰਘ, ਤਹਿਸੀਲਦਾਰ, ਪ੍ਰੋਫੈਸਰ ਜਗਮੋਹਨ ਸਿੰਘ ਜਮਹੂਰੀ ਅਧਿਕਾਰ ਸਭਾ, ਬਲਦੇਵ ਕਿ੍ਰਸ਼ਨ ਮੋਦਗਿਲ ਇੰਟਕ, ਮਹਿੰਦਰ ਪਾਲ ਸਿੰਘ ਮੋਹਾਲੀ ਏਟਕ, ਹਰਜਿੰਦਰ ਸਿੰਘ ਮੋਲਡਰ ਐਂਡ ਸਟੀਲ ਵਰਕਰ ਯੂਨੀਅਨ ਸ਼ਾਮਲ ਸਨ।
ਅੰਮਿ੍ਰਤਸਰ : ਭਾਰਤ ਦੀਆਂ ਪ੍ਰਮੁੱਖ ਮਜ਼ਦੂਰ/ਮੁਲਾਜ਼ਮ ਜਥੇਬੰਦੀਆਂ ਦੇ ਸਾਂਝੇ ਮੋਰਚੇ ਅਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਭਾਰਤ ਬੰਦ ਦੇ ਸੱਦੇ ਉਪਰ ਅੰਮਿ੍ਰਤਸਰ ਵਿਖੇ ਸਮੂਹ ਕਾਰਖਾਨਿਆਂ ਦੇ ਮਜ਼ਦੂਰਾਂ, ਬੈਂਕਾਂ ਦੇ ਮੁਲਾਜ਼ਮਾਂ, ਟਰਾਂਸਪੋਰਟ ਕਾਮਿਆਂ, ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੇ ਮੁਲਾਜ਼ਮਾਂ ਅਤੇ ਦੁਕਾਨਦਾਰਾਂ ਵੱਲੋਂ ਆਪਣੇ ਕੰਮਕਾਰ ਬੰਦ ਕਰਕੇ/ਹੜਤਾਲ ਕਰਕੇ ਭਾਰਤ ਬੰਦ ਵਿੱਚ ਸ਼ਮੂਲੀਅਤ ਕੀਤੀ ਗਈ। ਸ਼ਹਿਰ ਦੇ ਭੰਡਾਰੀ ਪੁਲ ਉਪਰ ਵਿਸ਼ਾਲ ਰੈਲੀ ਕੀਤੀ ਗਈ, ਜਿਸ ’ਚ ਮਜ਼ਦੂਰਾਂ/ਮੁਲਾਜ਼ਮਾਂ ਅਤੇ ਕਿਸਾਨ ਆਗੂਆਂ ਨੇ ਸੰਬੋਧਨ ਕੀਤਾ। ਮੁੱਖ ਤੌਰ ’ਤੇ ਅਮਰਜੀਤ ਸਿੰਘ ਆਸਲ, ਕੁਲਵੰਤ ਸਿੰਘ ਬਾਵਾ, ਸੁਰਿੰਦਰ ਸ਼ਰਮਾ, ਜਗਤਾਰ ਸਿੰਘ ਕਰਮਪੁਰਾ, ਲਖਬੀਰ ਸਿੰਘ ਨਿਜ਼ਾਮਪੁਰਾ, ਜਤਿੰਦਰ ਸਿੰਘ ਛੀਨਾ, ਸੁਖਰਾਜ ਸਿੰਘ ਸਰਕਾਰੀਆ, ਨਿਸ਼ਾਨ ਸਿੰਘ ਸਾਂਘਣਾ, ਗੁਰਦੇਵ ਸਿੰਘ ਵਰਪਾਲ, ਬਲਦੇਵ ਸਿੰਘ ਬੱਬੂ, ਸੁੱਚਾ ਸਿੰਘ ਅਜਨਾਲਾ, ਦਲਵਿੰਦਰ ਸਿੰਘ ਸ਼ਾਹ, ਦਸਵਿੰਦਰ ਕੌਰ, ਰਜਿੰਦਰਪਾਲ ਕੌਰ, ਕੰਵਲਜੀਤ ਕੌਰ, ਅਕਵਿੰਦਰ ਕੌਰ, ਬਿੱਟੂ ਵੇਰਕਾ, ਮਨਜੀਤ ਕੌਰ, ਸਰੋਜ ਬਾਲਾ, ਮੰਗਲ ਸਿੰਘ ਟਾਂਡਾ, ਗੁਰਦੀਪ ਸਿੰਘ ਬਾਜਵਾ, ਪ੍ਰੇਮ ਸਿੰਘ, ਪ੍ਰਭਜੀਤ ਸਿੰਘ ਉੱਪਲ, ਰਮੇਸ਼ ਯਾਦਵ ਆਦਿ ਆਗੂਆਂ ਨੇ ਸੰਬੋਧਨ ਕੀਤਾ।
ਇਸ ਮੌਕੇ ਵਿਜੇ ਕੁਮਾਰ, ਬਲਦੇਵ ਸਿੰਘ ਵੇਰਕਾ, ਕੁਲਵੰਤ ਰਾਏ ਬਾਵਾ, ਦਿਲਬਾਗ ਸਿੰਘ, ਹੁਸ਼ਿਆਰ ਸਿੰਘ ਝੰਡੇਰ, ਕੇ.ਪੀ. ਸਿੰਘ, ਤੀਰਥ ਸਿੰਘ ਕੋਹਾਲੀ, ਅਮਰਜੀਤ ਸਿੰਘ, ਰਜੇਸ਼ ਕੁਮਾਰ, ਗਗਨਦੀਪ ਸਿੰਘ, ਹਰਭਜਨ ਸਿੰਘ, ਬਬਿੰਦਰ ਸਿੰਘ, ਕਿ੍ਰਪਾਲ ਸਿੰਘ ਗਿੱਲ, ਬਲਰਾਜ ਸਿੰਘ ਭੰਗੂ, ਨਰਿੰਦਰ ਪ੍ਰਧਾਨ, ਪਰਮਜੀਤ ਕੌਰ, ਤਸਵੀਰ ਸਿੰਘ ਥਾਂਦਾ, ਸੰਦੀਪ ਸ਼ਰਮਾ, ਨਰਿੰਦਰਪਾਲ ਸਿੰਘ, ਜਤਿੰਦਰ ਕੁਮਾਰ ਲਖਨਪਾਲ, ਪਰਮਜੀਤ ਕੌਰ, ਭਗਵੰਤ ਸਿੰਘ, ਦੀਪ ਦਵਿੰਦਰ ਸਿੰਘ ਅਤੇ ਸੁਮਿਤ ਸਿੰਘ ਆਦਿ ਹਾਜ਼ਰ ਸਨ।
ਪਟਿਆਲਾ : ਪੀ.ਆਰ.ਟੀ.ਸੀ. ਦੇ ਪੰਜਾਬ ਵਿੱਚ ਸਥਿਤ ਸਾਰੇ ਡਿਪੂਆਂ ਵਿੱਚ ਦੇਸ਼-ਵਿਆਪੀ ਹੜਤਾਲ ਅਤੇ ਪੇਂਡੂ ਭਾਰਤ ਬੰਦ ਦੇ ਸੱਦੇ ’ਤੇ 1200 ਬੱਸਾਂ ਦਾ ਮੁਕੰਮਲ ਚੱਕਾ ਜਾਮ ਕਰਕੇ ਲਾਮਿਸਾਲ ਹੜਤਾਲ ਕੀਤੀ ਗਈ। ਇਸ ਹੜਤਾਲ ਦਾ ਸੱਦਾ ਪੀ.ਆਰ.ਟੀ.ਸੀ. ਵਿੱਚ ਕੰਮ ਕਰਦੀਆਂ ਛੇ ਜਥੇਬੰਦੀਆਂ ਸੰਬੰਧਤ ਏਟਕ, ਇੰਟਕ, ਕਰਮਚਾਰੀ ਦਲ, ਐੱਸ.ਸੀ./ਬੀ.ਸੀ., ਸੀਟੂ ਅਤੇ ਰਿਟਾਇਰਡ ਵਰਕਰਜ਼ ਭਾਈਚਾਰਾ ਯੂਨੀਅਨ ਦੀ ਸਾਂਝੀ ਐਕਸ਼ਨ ਕਮੇਟੀ ਵੱਲੋਂ ਦਿੱਤਾ ਗਿਆ ਸੀ, ਪੀ.ਆਰ.ਟੀ.ਸੀ. ਵਿੱਚ ਕੰਮ ਕਰਦੇ ਕੰਟਰੈਕਟ ਅਤੇ ਆਊਟ ਸੋਰਸ ਕਰਮਚਾਰੀਆਂ ਦੀ ਜਥੇਬੰਦੀ ਵੱਲੋਂ ਵੀ ਸਫਲ ਹੜਤਾਲ ਕਰਨ ਦਾ ਸੱਦਾ ਦਿੱਤਾ ਗਿਆ ਸੀ।
ਪੀ.ਆਰ.ਟੀ.ਸੀ. ਵਰਕਰਜ਼ ਐਕਸ਼ਨ ਕਮੇਟੀ ਦੇ ਕਨਵੀਨਰ ਸ੍ਰੀ ਨਿਰਮਲ ਸਿੰਘ ਧਾਲੀਵਾਲ ਅਤੇ ਮੈਂਬਰਾਨ ਸਰਵਸ੍ਰੀ ਬਲਦੇਵ ਰਾਜ ਬੱਤਾ, ਹਰਪ੍ਰੀਤ ਸਿੰਘ ਖਟੜਾ, ਰਾਕੇਸ਼ ਕੁਮਾਰ ਦਾਤਾਰਪੁਰੀ, ਤਰਸੇਮ ਸਿੰਘ ਅਤੇ ਉਤਮ ਸਿੰਘ ਬਾਗੜੀ ਨੇ ਪੀ.ਆਰ.ਟੀ.ਸੀ. ਵਿੱਚ ਕੀਤੀ ਗਈ ਇਸ ਸਫਲ ਹੜਤਾਲ ਦੇ ਸੰਬੰਧ ਵਿੱਚ ਵੇਰਵੇ ਦਿੰਦਿਆਂ ਦੱਸਿਆ ਕਿ ਭਾਰਤ ਪੱਧਰ ਦੀਆਂ 10 ਕੇਂਦਰੀ ਟਰੇਡ ਯੂਨੀਅਨਾਂ ਅਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਸਾਂਝੇ ਤੌਰ ’ਤੇ ਮੋਦੀ ਸਰਕਾਰ ਦੀਆਂ ਮੁਲਾਜ਼ਮ-ਮਜ਼ਦੂਰ, ਕਿਸਾਨ, ਨੌਜੁਆਨ, ਵਿਦਿਆਰਥੀ ਅਤੇ ਗਰੀਬ ਲੋਕਾਂ ਵਿਰੋਧੀ ਨਿੱਜੀਕਰਨ ਅਤੇ ਕਾਰਪੋਰੇਟੀ ਆਰਥਿਕ ਨੀਤੀਆਂ ਦੇ ਵਿਰੋਧ ਵਿੱਚ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਦੇਸ਼ ਵਿਆਪੀ ਪੇਂਡੂ ਭਾਰਤ ਬੰਦ ਅਤੇ ਉਦਯੋਗਿਕ ਹੜਤਾਲ ਦਾ ਸੱਦਾ ਦਿੱਤਾ ਗਿਆ ਸੀ, ਇਸ ਸੱਦੇ ਨੂੰ ਪੰਜਾਬ ਵਿੱਚ ਉਮੀਦ ਨਾਲੋਂ ਵੀ ਕਿਤੇ ਵੱਧ ਸਫਲਤਾ ਮਿਲੀ।
ਦੇਸ਼-ਵਿਆਪੀ ਹੜਤਾਲ ਦੇ ਸਬੰਧ ਵਿੱਚ ਮੰਗਾਂ ਦਾ ਜ਼ਿਕਰ ਕਰਦਿਆਂ ਐਕਸ਼ਨ ਕਮੇਟੀ ਦੇ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਮਜ਼ਦੂਰ ਵਿਰੋਧੀ ਚਾਰੇ ਲੇਬਰ ਕੋਡ ਰੱਦ ਕਰੇ, ਪਬਲਿਕ ਸੈਕਟਰ ਦੇ ਅਦਾਰਿਆਂ ਦਾ ਨਿੱਜੀਕਰਨ ਬੰਦ ਕਰੇ, ਕੰਟਰੈਕਟ ਅਤੇ ਆਊਟ ਸੋਰਸ ਸਿਸਟਮ ਤਹਿਤ ਕੰਮ ਕਰਦੇ ਕਰਮਚਾਰੀ ਰੈਗੂਲਰ ਕੀਤੇ ਜਾਣ ਅਤੇ ਅੱਗੇ ਲਈ ਸਿਰਫ ਪੱਕੀ ਭਰਤੀ ਹੀ ਕੀਤੀ ਜਾਵੇ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਸਕੀਮ ਵਰਕਰਾਂ ਨੂੰ ਵਰਕਰ ਦਾ ਦਰਜਾ ਦਿੱਤਾ ਜਾਵੇ, ਘੱਟੋਘੱਟ ਉਜਰਤ 26000 ਰੁਪਏ ਪ੍ਰਤੀ ਮਹੀਨਾ ਤਹਿ ਕੀਤੀ ਜਾਵੇ। ਹਿਟ ਐਂਡ ਰਨ ਕਾਨੂੰਨ ਵਿੱਚ ਜੋੜੀਆਂ ਡਰਾਈਵਰ ਵਿਰੋਧੀ ਧਾਰਾਵਾਂ ਰੱਦ ਕੀਤੀਆਂ ਜਾਣ। ਇਸੇ ਤਰ੍ਹਾਂ ਕਿਸਾਨਾਂ ਦੀਆਂ ਮੰਗਾਂ ਜਿਵੇਂ ਕਿ ਐੱਮ.ਐੱਸ.ਪੀ. ਦੀ ਗਰੰਟੀ ਦਾ ਕਾਨੂੰਨ ਬਣਾਉਣਾ, ਕਿਸਾਨਾਂ, ਮਜ਼ਦੂਰਾਂ ਦਾ ਕਰਜ਼ਾ ਮੁਆਫ ਕਰਨਾ, ਕਿਸਾਨਾਂ ਵਿਰੁੱਧ ਬਣਾਏ ਮੁਕੱਦਮੇ ਵਾਪਸ ਲਏ ਜਾਣ, ਲਖੀਮਪੁਰ ਖੀਰੀ ਵਿੱਚ ਸ਼ਹੀਦ ਕੀਤੇ ਕਿਸਾਨਾਂ ਦੇ ਦੋਸ਼ੀ ਬੀ.ਜੇ.ਪੀ. ਦੇ ਮੰਤਰੀ ਨੂੰ ਬਰਖਾਸਤ ਕਰਨਾ ਅਤੇ ਉਸ ਦੇ ਪੁੱਤਰ ਨੂੰ ਸਜ਼ਾ ਦੇਣਾ, ਕਿਸਾਨਾਂ ਅਤੇ ਖੇਤ ਮਜ਼ਦੂਰਾਂ ਲਈ 10000 ਰੁਪਏ ਪ੍ਰਤੀ ਮਹੀਨਾ ਬੁਢਾਪਾ ਪੈਨਸ਼ਨ ਦੇਣਾ ਆਦਿ ਮੰਗਾਂ ਵੀ ਇਸ ਸਾਂਝੇ ਸੰਘਰਸ਼ ਵਿੱਚ ਮੁੱਖ ਮੁੱਦਾ ਸਨ।
ਐਕਸ਼ਨ ਕਮੇਟੀ ਵੱਲੋਂ ਪੀ.ਆਰ.ਟੀ.ਸੀ. ਦੇ ਵਰਕਰਾਂ ਨੂੰ ਸਫਲ ਹੜਤਾਲ ਦੀ ਵਧਾਈ ਦਿੱਤੀ ਗਈ ਅਤੇ ਠੇਕਾ ਕਰਮਚਾਰੀਆਂ ਦੀ ਜਥੇਬੰਦੀ ਵੱਲੋਂ ਹੜਤਾਲ ਕਰਕੇ ਵਿਖਾਈ ਗਈ ਲੋਕ ਪੱਖੀ ਸੂਝ-ਬੂਝ ਲਈ ਉਹਨਾਂ ਦਾ ਵੀ ਵਿਸ਼ੇਸ਼ ਧੰਨਵਾਦ ਕੀਤਾ ਗਿਆ।

LEAVE A REPLY

Please enter your comment!
Please enter your name here