ਨਵੀਂ ਦਿੱਲੀ : ਐਡੀਸ਼ਨਲ ਚੀਫ ਮੈਟਰੋਪੋਲੀਟਨ ਮੈਜਿਸਟਰੇਟ ਦਿਵਿਆ ਮਲਹੋਤਰਾ ਨੇ ਸ਼ਨੀਵਾਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਵੱਲੋਂ ਦਾਇਰ ਸ਼ਿਕਾਇਤ ਦੇ ਸੰਬੰਧ ’ਚ ਅਦਾਲਤ ’ਚ ਨਿੱਜੀ ਹਾਜ਼ਰੀ ਤੋਂ ਛੋਟ ਦੇ ਦਿੱਤੀ। ਈ ਡੀ ਨੇ ਆਪਣੀ ਸ਼ਿਕਾਇਤ ’ਚ ਕਿਹਾ ਸੀ ਕਿ ਕੇਜਰੀਵਾਲ ਆਬਕਾਰੀ ਨੀਤੀ ਨਾਲ ਸੰਬੰਧਤ ਮਨੀ ਲਾਂਡਰਿੰਗ ਮਾਮਲੇ ’ਚ ਉਨ੍ਹਾ ਨੂੰ ਭੇਜੇ ਸੰਮਨਾਂ ਦੀ ਪਾਲਣਾ ਨਹੀਂ ਕਰ ਰਹੇ। ਕੇਜਰੀਵਾਲ ਵੀਡੀਓ ਕਾਨਫਰੰਸ ਰਾਹੀਂ ਅਦਾਲਤ ’ਚ ਪੇਸ਼ ਹੋਏ ਅਤੇ ਦਿਨ ਭਰ ਲਈ ਨਿੱਜੀ ਪੇਸ਼ੀ ਤੋਂ ਛੋਟ ਦੀ ਬੇਨਤੀ ਕੀਤੀ। ਕੇਜਰੀਵਾਲ ਨੇ ਕਿਹਾ ਕਿ ਦਿੱਲੀ ਵਿਧਾਨ ਸਭਾ ਦਾ ਸੈਸ਼ਨ ਚੱਲ ਰਿਹਾ ਹੈ ਅਤੇ ਇਸ ਲਈ ਉਹ ਅਦਾਲਤ ’ਚ ਪੇਸ਼ ਨਹੀਂ ਹੋ ਸਕਦੇ। ਕੇਜਰੀਵਾਲ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਰਮੇਸ਼ ਗੁਪਤਾ ਨੇ ਅਦਾਲਤ ਨੂੰ ਦੱਸਿਆ ਕਿ ਮੁੱਖ ਮੰਤਰੀ ਅਗਲੀ ਤਰੀਕ ਨੂੰ ਨਿੱਜੀ ਤੌਰ ’ਤੇ ਪੇਸ਼ ਹੋਣਗੇ। ਅਦਾਲਤ ਨੇ ਮਾਮਲੇ ਦੀ ਸੁਣਵਾਈ ਲਈ ਅਗਲੀ ਤਰੀਕ 16 ਮਾਰਚ ਤੈਅ ਕੀਤੀ ਹੈ।




