ਚੰਡੀਗੜ੍ਹ : ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਸ਼ਨੀਵਾਰ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਘੱਟੋ-ਘੱਟ ਸਮਰਥਨ ਮੁੱਲ (ਐੱਮ ਐੱਸ ਪੀ) ਦੀ ਕਾਨੂੰਨੀ ਗਰੰਟੀ ਦੇਣ ਲਈ ਆਰਡੀਨੈਂਸ ਲਿਆਂਦਾ ਜਾਵੇ।
ਪੰਧੇਰ ਦਾ ਇਹ ਬਿਆਨ ਅਜਿਹੇ ਸਮੇਂ ਆਇਆ ਹੈ, ਜਦੋਂ ਕਿਸਾਨ ਆਗੂ ਤੇ ਕੇਂਦਰੀ ਮੰਤਰੀਆਂ ਵਿਚਾਲੇ ਐਤਵਾਰ ਨੂੰ ਚੌਥੇ ਦੌਰ ਦੀ ਗੱਲਬਾਤ ਹੋਣੀ ਹੈ। ਪੰਧੇਰ ਨੇ ਸ਼ੰਭੂ ਸਰਹੱਦ ’ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾਜੇ ਕੇਂਦਰ ਸਰਕਾਰ ਚਾਹੇ ਤਾਂ ਰਾਤੋ-ਰਾਤ ਆਰਡੀਨੈਂਸ ਲਿਆ ਸਕਦੀ ਹੈ। ਜੇ ਸਰਕਾਰ ਕਿਸਾਨ ਅੰਦੋਲਨ ਦਾ ਕੋਈ ਹੱਲ ਚਾਹੁੰਦੀ ਹੈ ਤਾਂ ਉਹ ਆਰਡੀਨੈਂਸ ਲਿਆਵੇ। ਇਸ ਤੋਂ ਬਾਅਦ ਗੱਲਬਾਤ ਅੱਗੇ ਵਧ ਸਕਦੀ ਹੈ।




