ਚੰਡੀਗੜ੍ਹ : ਗ੍ਰਹਿ ਮੰਤਰਾਲੇ ਨੇ ਪੰਜਾਬ ਦੇ ਤਿੰਨ ਜ਼ਿਲ੍ਹਿਆਂ ਦੇ ਪਹਿਲਾਂ ਦੇ 11 ਥਾਣਿਆਂ ਤੋਂ 7 ਜ਼ਿਲ੍ਹਿਆਂ ਦੇ 20 ਥਾਣਿਆਂ ਤੱਕ ਇੰਟਰਨੈੱਟ ਮੁਅੱਤਲੀ ਦਾ ਵਿਸਥਾਰ ਕਰ ਦਿੱਤਾ ਹੈ। ਨਵੇਂ ਹੁਕਮ 24 ਫਰਵਰੀ ਦੀ ਅੱਧੀ ਰਾਤ ਤੱਕ ਲਾਗੂ ਰਹਿਣਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਵੱਲੋਂ ਇੰਟਰਨੈੱਟ ਬੰਦ ਕਰਨ ਦੇ ਹੁਕਮ ਜਾਰੀ ਕਰਨ ਦਾ ਵਿਰੋਧ ਕਰਦਿਆਂ ਕਿਹਾ ਸੀ ਕਿ ਉਨ੍ਹਾ ਇਹ ਮਾਮਲਾ ਚੁੱਕਿਆ ਹੈ ਅਤੇ ਮੁਅੱਤਲੀ ਨੂੰ ਵਾਪਸ ਲੈਣ ਦੀ ਮੰਗ ਕੀਤੀ ਹੈ। ਮੰਤਰਾਲੇ ਨੇ ਕਿਸਾਨ ਯੂਨੀਅਨਾਂ ਵੱਲੋਂ 16 ਫਰਵਰੀ ਦੇ ਭਾਰਤ ਬੰਦ ਦੇ ਸੱਦੇ ਦੇ ਮੱਦੇਨਜ਼ਰ 15 ਫਰਵਰੀ ਨੂੰ ਪੰਜਾਬ ਦੇ ਸ਼ੁਤਰਾਣਾ, ਖਨੌਰੀ ਅਤੇ ਫਤਿਹਗੜ੍ਹ ਸਾਹਿਬ ’ਚ ਟੈਲੀਕਾਮ ਸੇਵਾਵਾਂ ਨੂੰ ਮੁਅੱਤਲ ਕਰਨ ਦੇ ਹੁਕਮ ਦਿੱਤੇ ਸਨ।




