ਜਾਲ੍ਹੀ ਆਈ ਟੀ ਸੀ ਦਾ ਦਾਅਵਾ ਕਰਨ ਵਾਲਾ ਕਾਬੂ : ਚੀਮਾ

0
150

ਚੰਡੀਗੜ੍ਹ (ਕਿ੍ਰਸ਼ਨ ਗਰਗ)-ਪੰਜਾਬ ਦੇ ਆਬਕਾਰੀ ਅਤੇ ਕਰ ਵਿਭਾਗ ਨੇ ਇੱਕ ਵੱਡੀ ਸਫਲਤਾ ਹਾਸਿਲ ਕਰਦਿਆਂ ਫਤਿਹਗੜ੍ਹ ਸਾਹਿਬ ਪੁਲਸ ਨਾਲ ਇੱਕ ਸਾਂਝੇ ਅਪ੍ਰੇਸ਼ਨ ਰਾਹੀਂ ਇੱਕ ਜੀ ਐੱਸ ਟੀ ਧੋਖਾਧੜੀ ਕਰਨ ਵਾਲੇ ਇੱਕ ਅਜਿਹੇ ਸ਼ਖਸ ਨੂੰ ਗਿ੍ਰਫਤਾਰ ਕੀਤਾ ਹੈ, ਜਿਸ ਦੇ ਦੁਆਰਾ 3.65 ਕਰੋੜ ਰੁਪਏ ਦਾ ਜਾਲ੍ਹੀ ਇਨਕਮ ਟੈਕਸ ਕ੍ਰੈਡਿਟ ਦਾ ਦਾਅਵਾ ਕੀਤਾ ਗਿਆ ਸੀ। ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਵਿਭਾਗ ਦੇ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਮੁਲਜ਼ਮ ਦੀਪਕ ਸ਼ਰਮਾ ਨੂੰ 25 ਜਨਵਰੀ 2023 ਨੂੰ ਡਿਪਟੀ ਕਮਿਸ਼ਨਰ ਸਟੇਟ ਟੈਕਸ ਲੁਧਿਆਣਾ ਵੱਲੋਂ ਐਕਟ ਦੀ ਧਾਰਾ 74 ਅਧੀਨ 3.65 ਕਰੋੜ ਰੁਪਏ ਦਾ ਜਾਲ੍ਹੀ ਆਈ ਟੀ ਸੀ ਦਾ ਦਾਅਵਾ ਕਰਨ ਬਦਲੇ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਸੀ, ਪਰ ਉਸ ਨੇ ਨਾ ਤਾਂ ਟੈਕਸ ਜਮ੍ਹਾਂ ਕਰਵਾਇਆ ਅਤੇ ਨਾ ਹੀ ਕੋਈ ਜਵਾਬ ਦਿੱਤਾ। ਇਸ ਉਪਰੰਤ 13 ਜੂਨ 2023 ਨੂੰ ਵਿਭਾਗ ਵੱਲੋਂ ਐਕਟ ਅਨੁਸਾਰ ਇੱਕ ਆਦੇਸ਼ ਪਾਸ ਕਰਦਿਆਂ ਕੀਤਾ ਗਿਆ ਅਤੇ ਦੀਪਕ ਸ਼ਰਮਾ ਨੂੰ 4.45 ਕਰੋੜ ਰੁਪਏ ਵਿਆਜ ਅਤੇ 3.65 ਕਰੋੜ ਰੁਪਏ ਜੁਰਮਾਨੇ ਸਮੇਤ 11.75 ਕਰੋੜ ਰੁਪਏ ਦਾ ਭੁਗਤਾਨ ਕਰਨ ਲਈ ਕਿਹਾ ਗਿਆ।ਵਿੱਤ ਮੰਤਰੀ ਨੇ ਦੱਸਿਆ ਕਿ ਟੈਕਸ ਇੰਟੈਲੀਜੈਂਸ ਯੂਨਿਟ ਅਤੇ ਸੇਲਜ਼ ਟੈਕਸ ਅਧਿਕਾਰੀਆਂ ਵੱਲੋਂ ਜਾਂਚ ਕਰਨ ’ਤੇ ਪਾਇਆ ਕਿ ਦੀਪਕ ਸ਼ਰਮਾ ਨੇ ਇੱਕ ਬੈਂਕ ਨੂੰ ਇੱਕ ਜਾਲ੍ਹੀ ਜੀ ਐੱਸ ਟੀ ਰਜਿਸਟ੍ਰੇਸ਼ਨ ਸਰਟੀਫਿਕੇਟ ਜਮ੍ਹਾਂ ਕਰਵਾਇਆ ਹੈ। ਉਨ੍ਹਾ ਦੱਸਿਆ ਕਿ ਸੇਲ ਟੈਕਸ ਅਫਸਰ ਫਤਿਹਗੜ੍ਹ ਸਾਹਿਬ ਦੀ ਬੇਨਤੀ ’ਤੇ ਬੈਂਕ ਵੱਲੋਂ ਇਹ ਬੈਂਕ ਖਾਤਾ ਫ੍ਰੀਜ਼ ਕਰ ਦਿੱਤਾ ਗਿਆ ਹੈ ਅਤੇ ਖਾਤੇ ਵਿੱਚ ਮੌਜੂਦ 26 ਲੱਖ ਰੁਪਏ ਦੀ ਰਿਕਵਰੀ ਲਈ ਉਕਤ ਬੈਂਕ ਨੂੰ ਨੋਟਿਸ ਭੇਜ ਦਿੱਤਾ ਗਿਆ ਹੈ। ਉਨ੍ਹਾ ਕਿਹਾ ਕਿ ਐੱਸ ਜੀ ਐੱਸ ਟੀ ਵਿਭਾਗ ਵੱਲੋਂ ਗਠਿਤ ਇੱਕ ਵਿਸ਼ੇਸ਼ ਟਾਸਕ ਫੋਰਸ ਨੇ ਪਿਛਲੇ ਕਈ ਹਫ਼ਤਿਆਂ ਦੌਰਾਨ ਪ੍ਰਾਪਤ ਸੂਚਨਾ ’ਤੇ ਕਾਰਵਾਈ ਕਰਦਿਆਂ ਫਤਿਹਗੜ੍ਹ ਸਾਹਿਬ ਪੁਲਸ ਦੇ ਸਹਿਯੋਗ ਨਾਲ ਮੁਲਜ਼ਮਾਂ ਨਾਲ ਜੁੜੇ ਕਈ ਟਿਕਾਣਿਆਂ ’ਤੇ ਇੱਕੋ ਸਮੇਂ ਛਾਪੇਮਾਰੀ ਕੀਤੀ। ਉਨ੍ਹਾ ਕਿਹਾ ਕਿ ਅਧਿਕਾਰੀ ਇਸ ਧੋਖਾਧੜੀ ਵਿੱਚ ਸ਼ਾਮਲ ਹੋਰਨਾਂ ਵਿਅਕਤੀਆਂ ਦੀ ਪਛਾਣ ਕਰਨ ਦੀ ਪ੍ਰਕਿਰਿਆ ਵਿੱਚ ਹਨ। ਉਨ੍ਹਾ ਕਿਹਾ ਕਿ ਇਸ ਮਾਮਲੇ ਵਿੱਚ ਐੱਫ ਆਈ ਆਰ ਦਰਜ ਕੀਤੀ ਗਈ ਹੈ ਅਤੇ ਇਸ ਧੋਖਾਧੜੀ ਦੀ ਕੁੱਲ ਰਕਮ ਦਾ ਪਤਾ ਲਗਾਉਣ ਅਤੇ ਚੋਰੀ ਕੀਤੇ ਟੈਕਸਾਂ ਦੀ ਵਸੂਲੀ ਲਈ ਜਾਂਚ ਜਾਰੀ ਹੈ।

LEAVE A REPLY

Please enter your comment!
Please enter your name here