ਗੈਂਗਸਟਰ ਕਾਲਾ ਧਨੌਲਾ ਮਾਰਿਆ ਗਿਆ

0
146

ਬਰਨਾਲਾ : ਗੈਂਗਸਟਰ ਕਾਲਾ ਧਨੌਲਾ ਪੰਜਾਬ ਪੁਲਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਨਾਲ ਮੁਕਾਬਲੇ ਵਿਚ ਮਾਰਿਆ ਗਿਆ। ਉਹ ਹਿਸਟਰੀ ਸ਼ੀਟਰ ਸੀ ਅਤੇ ਕਾਂਗਰਸੀ ਆਗੂ ’ਤੇ ਹਮਲੇ ਤੋਂ ਇਲਾਵਾ 60 ਤੋਂ ਵੱਧ ਗੰਭੀਰ ਮਾਮਲਿਆਂ ’ਚ ਲੋੜੀਂਦਾ ਸੀ। ਮੁਕਾਬਲਾ ਉਦੋਂ ਹੋਇਆ ਜਦੋਂ ਉਹ ਬਰਨਾਲਾ ਤੋਂ ਸੰਗਰੂਰ ਵੱਲ ਜਾ ਰਿਹਾ ਸੀ।
ਫੋਰਸ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਗੋਲੀਆਂ ਚਲਾ ਦਿੱਤੀਆਂ, ਜਵਾਬੀ ਕਾਰਵਾਈ ’ਚ ਉਹ ਮਾਰਿਆ ਗਿਆ। ਕਾਲਾ ਧਨੌਲਾ ਏ-ਕੈਟਾਗਰੀ ਦਾ ਗੈਂਗਸਟਰ ਸੀ। ਉਸ ਦਾ ਪੂਰਾ ਨਾਂਅ ਗੁਰਮੀਤ ਸਿੰਘ ਮਾਨ ਉਰਫ ਕਾਲਾ ਧਨੌਲਾ ਸੀ।
ਡੀ ਜੀ ਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਕਾਬਲਾ ਬਰਨਾਲਾ ਦੇ ਬਡਬਰ ਵਿਖੇ ਹੋਇਆ। ਇਕ ਇੰਸਪੈਕਟਰ ਤੇ ਇਕ ਸਬ ਇੰਸਪੈਕਟਰ ਜ਼ਖਮੀ ਹੋ ਗਏ।

LEAVE A REPLY

Please enter your comment!
Please enter your name here