ਕੈਪਟਨ ਦੇ ਘਰ ਅੱਗੇ ਧਰਨਾ ਦੇਣ ਵਾਲੇ ਕਿਸਾਨ ਦੀ ਮੌਤ

0
212

ਪਟਿਆਲਾ : ਇੱਥੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਘਰ ਦੇ ਬਾਹਰ ਧਰਨਾ ਦੇ ਰਹੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਬਠੋਈ ਪਿੰਡ ਦਾ ਨਰਿੰਦਰਪਾਲ ਸਿੰਘ (43) 17 ਫਰਵਰੀ ਨੂੰ ਆਪਣੇ ਸਾਥੀਆਂ ਨਾਲ ਪਟਿਆਲਾ ਧਰਨੇ ’ਤੇ ਪੁੱਜਾ ਸੀ ਕਿ ਐਤਵਾਰ ਰਾਤ ਅਚਾਨਕ ਉਸ ਦੀ ਤਬੀਅਤ ਖਰਾਬ ਹੋਣ ਲੱਗੀ ਤਾਂ ਉਸ ਨੇ ਆਪਣੇ ਸਾਥੀ ਕਿਸਾਨਾਂ ਨੂੰ ਉਸ ਨੂੰ ਵਾਪਸ ਪਿੰਡ ਲੈ ਜਾਣ ਲਈ ਕਿਹਾ। ਪਿੰਡ ਨੂੰ ਜਾਂਦੇ ਸਮੇਂ ਉਸ ਦੀ ਹਾਲਤ ਵਿਗੜ ਗਈ। ਉਸ ਨੂੰ ਤੁਰੰਤ ਸਰਕਾਰੀ ਰਾਜਿੰਦਰਾ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮਿ੍ਰਤਕ ਐਲਾਨ ਦਿੱਤਾ। ਉਸ ਦੀਆਂ ਦੋ ਧੀਆਂ ਅਤੇ ਇੱਕ ਪੁੱਤਰ ਹੈ।

LEAVE A REPLY

Please enter your comment!
Please enter your name here