9.8 C
Jalandhar
Sunday, December 22, 2024
spot_img

ਦਰਿਆਵਾਂ ਤੇ ਡਰੇਨਾਂ ਦੀ ਸਫ਼ਾਈ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ : ਮਾਨ

ਸੁਲਤਾਨਪੁਰ ਲੋਧੀ, (ਬਲਵਿੰਦਰ ਸਿੰਘ ਧਾਲੀਵਾਲ/ ਰਾਜਵੀਰ ਸਿੰਘ/ ਹਨੀ)-ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਭਰ ਦੇ ਦਰਿਆਵਾਂ ਤੇ ਡਰੇਨਾਂ ਦੀ ਸਫ਼ਾਈ ਲਈ ਰਾਜ ਪੱਧਰੀ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ | ਪਵਿੱਤਰ ਕਾਲੀ ਵੇਈਾ ਦੀ ਸਾਫ਼-ਸਫ਼ਾਈ ਦੀ 22ਵੀਂ ਵਰ੍ਹੇਗੰਢ ਮੌਕੇ ਐਤਵਾਰ ਕਰਵਾਏ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਮਹਾਨ ਗੁਰੂਆਂ ਤੇ ਸੰਤਾਂ ਦੀ ਪਵਿੱਤਰ ਧਰਤੀ ਹੈ, ਜਿਨ੍ਹਾਂ ਸਾਨੂੰ ਵਾਤਾਵਰਨ ਦੀ ਸੰਭਾਲ ਦਾ ਰਾਹ ਦਿਖਾਇਆ | ਉਨ੍ਹਾ ਕਿਹਾ ਕਿ ਗੁਰੂਆਂ ਦੇ ਦਰਸਾਏ ਮਾਰਗ ਉਤੇ ਚੱਲਦਿਆਂ ਸੂਬਾ ਸਰਕਾਰ ਜਲਦੀ ਹੀ ਪੰਜਾਬ ਦੇ ਕੁਦਰਤੀ ਸਰੋਤਾਂ ਦਰਿਆਵਾਂ ਤੇ ਡਰੇਨਾਂ ਦੀ ਸਾਫ਼-ਸਫ਼ਾਈ ਲਈ ਵਿਆਪਕ ਮੁਹਿੰਮ ਸ਼ੁਰੂ ਕਰੇਗੀ | ਮਾਨ ਨੇ ਕਿਹਾ ਕਿ ਭਾਵੇਂ ਇਸ ਮਹਾਨ ਕਾਰਜ ਲਈ ਫੰਡਾਂ ਦੀ ਕੋਈ ਘਾਟ ਨਹੀਂ, ਪਰ ਉਨ੍ਹਾ ਇਸ ਮੁਹਿੰਮ ਨੂੰ ਜਨਤਕ ਲਹਿਰ ਬਣਾਉਣ ਲਈ ਲੋਕਾਂ ਤੋਂ ਸਹਿਯੋਗ ਮੰਗਿਆ |ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਤਹੀ ਜਲ ਦੀ ਵਿਵੇਕਸ਼ੀਲ ਵਰਤੋਂ ਯਕੀਨੀ ਬਣਾ ਰਹੀ ਹੈ ਤਾਂ ਜੋ ਧਰਤੀ ਹੇਠਲੇ ਪਾਣੀ ਉਤੇ ਦਬਾਅ ਘਟਾ ਕੇ ਤੇਜ਼ੀ ਨਾਲ ਡਿੱਗਦੇ ਪਾਣੀ ਦੇ ਪੱਧਰ ਨੂੰ ਬਚਾਇਆ ਜਾ ਸਕੇ | ਉਨ੍ਹਾ ਕਿਹਾ ਕਿ ਇਸ ਸਾਲ ਸੂਬਾ ਸਰਕਾਰ ਨੇ ਝੋਨੇ ਦੀ ਸਿੱਧੀ ਬਿਜਾਈ ਉਤੇ ਮਾਲੀ ਮਦਦ ਦਾ ਐਲਾਨ ਕੀਤਾ, ਜਿਸ ਕਾਰਨ ਸੂਬੇ ਭਰ ਵਿੱਚ 20 ਲੱਖ ਏਕੜ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਹੋਈ | ਸੂਬਾ ਸਰਕਾਰ ਨੇ ਇਕ ਹੋਰ ਕੋਸ਼ਿਸ਼ ਤਹਿਤ ਕਣਕ-ਝੋਨੇ ਦੇ ਫ਼ਸਲੀ ਚੱਕਰ ਨੂੰ ਤੋੜਨ ਤੇ ਪਾਣੀ ਬਚਾਉਣ ਲਈ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਤ ਕਰਨ ਵਾਸਤੇ ਮੂੰਗੀ ਉਤੇ ਘੱਟੋ-ਘੱਟ ਸਮਰਥਨ ਮੁੱਲ ਦਾ ਐਲਾਨ ਕੀਤਾ ਹੈ |
ਸੂਬੇ ਦੇ ਵਾਤਾਵਰਨ ਨੂੰ ਤਬਾਹ ਕਰਨ ਲਈ ਪਿਛਲੀਆਂ ਸਰਕਾਰਾਂ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਮੰਦਭਾਗੀ ਗੱਲ ਹੈ ਕਿ ਜਿਨ੍ਹਾਂ ਨੂੰ ਸੂਬੇ ਦੀ ਸੇਵਾ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ, ਉਨ੍ਹਾਂ ਆਪਣੇ ਸਵਾਰਥਾਂ ਲਈ ਇਸ ਦੇ ਵਾਤਾਵਰਨ ਨੂੰ ਤਬਾਹ ਕਰ ਦਿੱਤਾ | ਜਿਨ੍ਹਾਂ ਮੰਤਰੀਆਂ ਕੋਲ ਵੱਧ ਤੋਂ ਵੱਧ ਪੌਦੇ ਲਾ ਕੇ ਹਰਿਆਲੀ ਵਧਾਉਣ ਦੀ ਜ਼ਿੰਮੇਵਾਰੀ ਸੀ, ਉਨ੍ਹਾਂ ਇਸ ਦੇ ਉਲਟ ਕਮਿਸ਼ਨ ਲੈਣ ਲਈ ਰੁੱਖਾਂ ਦੀ ਬੇਰਹਿਮੀ ਨਾਲ ਕਟਾਈ ਦੀ ਇਜਾਜ਼ਤ ਦਿੱਤੀ |
ਪਵਿੱਤਰ ਕਾਲੀ ਵੇਈਾ ਦੀ ਸਫ਼ਾਈ ਲਈ ਬਾਬਾ ਬਲਬੀਰ ਸਿੰਘ ਸੀਚੇਵਾਲ ਵੱਲੋਂ ਕੀਤੇ ਗਏ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਇਸ਼ਨਾਨ ਕਰਿਆ ਕਰਦੇ ਸਨ, ਉਸ ਪਵਿੱਤਰ ਵੇਈਾ ਦੀ ਸਫ਼ਾਈ ਸੰਬੰਧੀ ਸੰਤ ਸੀਚੇਵਾਲ ਵੱਲੋਂ 22 ਵਰ੍ਹੇ ਪਹਿਲਾਂ ਆਰੰਭਿਆ ਇਤਿਹਾਸਕ ਕਾਰਜ ਅਹਿਮ ਤਬਦੀਲੀ ਦਾ ਸਬੱਬ ਬਣਿਆ ਹੈ | ਉਨ੍ਹਾ ਕਿਹਾ ਕਿ ਮਹਾਨ ਗੁਰੂਆਂ ਦੀ ਵਿਰਾਸਤ ਨੂੰ ਅੱਗੇ ਲੈ ਜਾਣ ਲਈ ਅਜਿਹੇ ਉਪਰਾਲੇ ਵੱਡੇ ਪੱਧਰ ‘ਤੇ ਕੀਤੇ ਜਾਣ ਦੀ ਲੋੜ ਹੈ | ਉਨ੍ਹਾ ਇਸ ਨੇਕ ਕਾਰਜ ਲਈ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ |
ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਬਾਬਾ ਬਲਬੀਰ ਸਿੰਘ ਸੀਚੇਵਾਲ ਨੇ ਮੁੱਖ ਮੰਤਰੀ ਦਾ ਸਵਾਗਤ ਕਰਦਿਆਂ ਉਨ੍ਹਾ ਨੂੰ ਪਿਛਲੇ 22 ਵਰਿ੍ਹਆਂ ਦੌਰਾਨ ਪਾਵਨ ਵੇਈਾ ਦੀ ਸਫਾਈ ਲਈ ਕੀਤੇ ਉੱਦਮਾਂ ਬਾਰੇ ਜਾਣੂੰ ਕਰਵਾਇਆ | ਉਨ੍ਹਾ ਸੂਬਾ ਸਰਕਾਰ ਦੇ ਸਰਗਰਮ ਸਹਿਯੋਗ ਸਦਕਾ ਇਸੇ ਤਰਜ਼ ‘ਤੇ ਬੁੱਢੇ ਨਾਲੇ ਅਤੇ ਚਿੱਟੀ ਵੇਈਾ ਦੀ ਵੀ ਸਫ਼ਾਈ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ |
ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਵੇਈਾ ਕੰਢੇ ਪੌਦਾ ਵੀ ਲਗਾਇਆ | ਉਨ੍ਹਾ ਵੇਈਾ ਦਾ ਪਾਣੀ ਵੀ ਪੀਤਾ ਤੇ ਕਿਹਾ ਕਿ ਉਹ ਭਾਗਾਂ ਵਾਲੇ ਹਨ ਕਿ ਉਨ੍ਹਾ ਨੂੰ ਇਹ ਮੌਕਾ ਮਿਲਿਆ ਹੈ | ਇਸ ਦੌਰਾਨ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ, ਵਿਧਾਇਕ ਬਲਕਾਰ ਸਿੰਘ, ਰਮਨ ਅਰੋੜਾ, ਸ਼ੀਤਲ ਅੰਗੂਰਾਲ ਅਤੇ ਇੰਦਰਜੀਤ ਕੌਰ ਮਾਨ, ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ ਅਤੇ ਹੋਰ ਵੀ ਮੌਜੂਦ ਸਨ | ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ, ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਸ ਐੱਸ ਭੂਪਤੀ, ਐੱਸ ਐੱਸ ਪੀ ਸ੍ਰੀ ਆਰ ਐੱਸ ਸੰਧੂ, ਮੁੱਖ ਮੰਤਰੀ ਦੇ ਵਧੀਕ ਵਿਸ਼ੇਸ਼ ਪ੍ਰਮੁੱਖ ਸਕੱਤਰ ਹਿਮਾਂਸ਼ੂ ਜੈਨ ਅਤੇ ਹੋਰ ਅਧਿਕਾਰੀ ਹਾਜ਼ਰ ਸਨ |

Related Articles

LEAVE A REPLY

Please enter your comment!
Please enter your name here

Latest Articles