ਨਵੀਂ ਦਿੱਲੀ : ਸਾਬਕਾ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਰਾਜਸਥਾਨ ਤੋਂ ਰਾਜ ਸਭਾ ਲਈ ਮੰਗਲਵਾਰ ਬਿਨਾਂ ਮੁਕਾਬਲੇ ਚੁਣੇ ਗਏ। ਵਿਧਾਨ ਸਭਾ ਸਕੱਤਰ ਨੇ ਦੱਸਿਆ ਕਿ ਸੋਨੀਆ ਗਾਂਧੀ ਦੇ ਨਾਲ ਭਾਜਪਾ ਦੇ ਚੁੰਨੀਲਾਲ ਗਰਾਸੀਆ ਤੇ ਮਦਨ ਰਾਠੌਰ ਰਾਜਸਥਾਨ ਤੋਂ ਰਾਜ ਸਭਾ ਲਈ ਬਿਨਾਂ ਮੁਕਾਬਲਾ ਚੁਣੇ ਗਏ। ਇਸ ਦੌਰਾਨ ਭਾਜਪਾ ਪ੍ਰਧਾਨ ਜੇ ਪੀ ਨੱਢਾ ਤੇ ਪਾਰਟੀ ਦੇ ਤਿੰਨ ਹੋਰ ਉਮੀਵਾਰ ਗੁਜਰਾਤ ਤੋਂ ਰਾਜ ਸਭਾ ਲਈ ਬਿਨਾਂ ਮੁਕਾਬਲਾ ਚੁਣੇ ਗਏ।





