ਨਵੀਂ ਦਿੱਲੀ : ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਸਰਕਾਰ ਨੂੰ ਐਡਵਾਈਜ਼ਰੀ ਭੇਜ ਕੇ ਕਿਸਾਨ ਅੰਦੋਲਨ ਦੇ ਮੱਦੇਨਜ਼ਰ ਰਾਜ ’ਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਕਿਹਾ ਹੈ। ਮੰਤਰਾਲੇ ਨੇ ਕਿਹਾ ਹੈ ਕਿ ਉਸ ਦੇ ਧਿਆਨ ’ਚ ਆਇਆ ਹੈ ਕਿ ਪੰਜਾਬ-ਹਰਿਆਣਾ ਸਰਹੱਦ ’ਤੇ 1,200 ਟਰੈਕਟਰ-ਟਰਾਲੀਆਂ, 300 ਕਾਰਾਂ, 10 ਮਿੰਨੀ-ਬੱਸਾਂ ਅਤੇ ਛੋਟੇ ਵਾਹਨਾਂ ਨਾਲ 14,000 ਤੋਂ ਵੱਧ ਲੋਕ ਇਕੱਠੇ ਹੋਏ ਹਨ। ਉਸ ਨੇ ਇਸ ਲਈ ਅਤੇ ਸੂਬੇ ’ਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਬਾਰੇ ਚਿੰਤਾ ਪ੍ਰਗਟਾਈ। ਗ੍ਰਹਿ ਮੰਤਰਾਲੇ ਨੇ ਪੰਜਾਬ ਸਰਕਾਰ ਨੂੰ ਸ਼ਰਾਰਤੀ ਅਨਸਰਾਂ ਵਿਰੁੱਧ ਸਖਤ ਕਾਰਵਾਈ ਕਰਨ ਲਈ ਕਿਹਾ ਹੈ।




