20.9 C
Jalandhar
Saturday, October 19, 2024
spot_img

ਸ਼ੁਭਕਰਨ ਦੀ ਸ਼ਹਾਦਤ ਨਾਲ ਭਾਜਪਾ ਦਾ ਫਾਸ਼ੀ ਚਿਹਰਾ ਨੰਗਾ ਹੋ ਗਿਆ : ਸੀ ਪੀ ਆਈ

ਚੰਡੀਗੜ੍ਹ : ਕੇਂਦਰ ਅਤੇ ਹਰਿਆਣਾ ਦੀਆਂ ਭਾਜਪਾ ਸਰਕਾਰਾਂ ਵੱਲੋਂ ਕਿਸਾਨਾਂ ਉਤੇ ਢਾਹੇ ਜਾ ਰਹੇ ਜ਼ੁਲਮਾਂ ਕਾਰਨ ਸ਼ਹੀਦੀ ਪ੍ਰਾਪਤ ਕਰ ਗਏ ਸ਼ੁਭਕਰਨ ਅਤੇ ਸੈਂਕੜੇ ਕਿਸਾਨਾਂ ਦੇ ਜ਼ਖਮੀ ਹੋਣ ’ਤੇ ਪੰਜਾਬ ਸੀ ਪੀ ਆਈ ਨੇ ਸਖਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਪੰਜਾਬ ਦੀਆਂ ਸਾਰੀਆਂ ਰਾਜਸੀ ਅਤੇ ਪੰਜਾਬ ਹਿਤੈਸ਼ੀ ਤਾਕਤਾਂ ਨੂੰ ਅਪੀਲ ਕੀਤੀ ਹੈ ਕਿ ਉਹ ਭਾਜਪਾ ਦਾ ਮੁਕੰਮਲ ਬਾਈਕਾਟ ਕਰਨ।
ਪੰਜਾਬ ਸੀ ਪੀ ਆਈ ਦੇ ਸਕੱਤਰੇਤ ਦੀ ਮੀਟਿੰਗ ਵਿਚ ਭਾਜਪਾ ਦੀ ਕੇਂਦਰੀ ਅਤੇ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਪ੍ਰਤੀ ਧਾਰੇ ਗਏ ਗੈਰ-ਜਮਹੂਰੀ ਅਤੇ ਸਰਕਾਰੀ ਤਸ਼ੱਦਦ ਵਾਲੇ ਰੁਖ ’ਤੇ ਚਿੰਤਾ ਪ੍ਰਗਟ ਕਰਦਿਆਂ ਪਾਰਟੀ ਨੇ ਕਿਹਾ ਕਿ ਗੁਰੂਆਂ ਅਤੇ ਦੇਸ਼ ਭਗਤਾਂ ਦੀ ਧਰਤੀ ਪੰਜਾਬ ਵਿਚ ਭਾਜਪਾ ਵਰਗੀਆਂ ਫਾਸ਼ੀ ਅਤੇ ਖੂਨੀ ਤਾਕਤਾਂ ਦੀ ਕੋਈ ਥਾਂ ਨਹੀਂ ਹੋਣੀ ਚਾਹੀਦੀ ਅਤੇ ਭਾਜਪਾ ਅਤੇ ਜੇ ਕੋਈ ਵੀ ਪਾਰਟੀ ਜਾਂ ਜਥੇਬੰਦੀ ਇਸ ਦਾ ਸਹਿਯੋਗ ਕਰਦੀ ਹੈ, ਉਸ ਦਾ ਵੀ ਮੁਕੰਮਲ ਬਾਈਕਾਟ ਕਰਨਾ ਚਾਹੀਦਾ ਹੈ।
ਪਾਰਟੀ ਨੇ ਕਿਹਾ ਕਿ ਅਜਿਹੇ ਐਕਸ਼ਨਾਂ ਨਾਲ ਹੀ ਸ਼ੁਭਕਰਨ ਦੀ ਸ਼ਹਾਦਤ ਦਾ ਬਦਲਾ ਲਿਆ ਜਾ ਸਕਦਾ ਹੈ। ਸੀ ਪੀ ਆਈ ਨੇ ਕਿਹਾ ਕਿ ਸ਼ੁਭਕਰਨ ਦੀਆਂ ਦੋ ਭੈਣਾਂ ਨੂੰ ਫੌਰਨ ਹੀ ਪੰਜਾਬ ਸਰਕਾਰ ਵੱਲੋਂ ਨੌਕਰੀ ਅਤੇ ਢੁਕਵੇਂ ਮੁਆਵਜ਼ੇ ਦਾ ਐਲਾਨ ਕਰਨਾ ਚਾਹੀਦਾ ਹੈ। ਸੀ ਪੀ ਆਈ ਨੇ ਕਿਸਾਨਾਂ ਅਤੇ ਮਜ਼ਦੂਰਾਂ ਦੇ ਸਾਂਝੇ ਅੰਦੋਲਨ ਦਾ ਭਰਪੂਰ ਸਮਰਥਨ ਕਰਦਿਆਂ ਕਿਸਾਨ ਜਥੇਬੰਦੀਆਂ ਨੂੰ ਕੇਂਦਰ ਦੀਆਂ ਫੁੱਟ-ਪਾਊ ਚਾਲਾਂ ਤੋਂ ਸਾਵਧਾਨ ਰਹਿ ਕੇ ਮੁਕੰਮਲ ਏਕਤਾ ਬਣਾ ਕੇ ਪੁਰਅਮਨ ਢੰਗ ਨਾਲ ਜ਼ੋਰਦਾਰ ਅੰਦੋਲਨ ਚਲਾ ਕੇ ਮੁਕਾਬਲਾ ਕਰਨਾ ਚਾਹੀਦਾ ਹੈ। ਸੀ ਪੀ ਆਈ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਉਸ ਨੂੰ ਅਜਿਹੇ ਸੰਕਟ ਸਮੇਂ ਸਾਰੀਆਂ ਪਾਰਟੀਆਂ ਦੀ ਮੀਟਿੰਗ ਬੁਲਾ ਕੇ ਸਮੁੱਚੇ ਪੰਜਾਬ ਦੇ ਸਾਂਝੇ ਯਤਨਾਂ ਨਾਲ ਕਿਸਾਨਾਂ ਦੇ ਨਾਲ ਖੜਣਾ ਚਾਹੀਦਾ ਹੈ ਅਤੇ ਕੇਂਦਰ ਸਰਕਾਰ ਦੇ ਫਾਸ਼ੀ ਅੱਤਿਆਚਾਰਾਂ ਦਾ ਮੁਕਾਬਲਾ ਕਰਨਾ ਚਾਹੀਦਾ ਹੈ।

Related Articles

LEAVE A REPLY

Please enter your comment!
Please enter your name here

Latest Articles