ਸੀ ਬੀ ਆਈ ਵੱਲੋਂ ਮਲਿਕ ਦੇ ਟਿਕਾਣਿਆਂ ’ਤੇ ਛਾਪੇ

0
200

ਨਵੀਂ ਦਿੱਲੀ : ਸੀ ਬੀ ਆਈ ਨੇ ਕਿਰੂ ਪਣ ਬਿਜਲੀ ਪ੍ਰਾਜੈਕਟ ’ਚ ਕਥਿਤ ਭਿ੍ਰਸ਼ਟਾਚਾਰ ਦੇ ਮਾਮਲੇ ’ਚ ਵੀਰਵਾਰ ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸਤਪਾਲ ਮਲਿਕ ਦੇ ਟਿਕਾਣਿਆਂ ਅਤੇ 29 ਹੋਰ ਥਾਵਾਂ ’ਤੇ ਛਾਪੇਮਾਰੀ ਕੀਤੀ। ਅਧਿਕਾਰੀਆਂ ਨੇ ਕਿਹਾ ਕਿ ਸੀ ਬੀ ਆਈ ਨੇ ਕਈ ਸ਼ਹਿਰਾਂ ਵਿੱਚ 30 ਥਾਵਾਂ ’ਤੇ ਸਵੇਰੇ ਛਾਪੇ ਮਾਰੇ, ਜਿਸ ’ਚ 100 ਦੇ ਕਰੀਬ ਅਧਿਕਾਰੀਆਂ ਨੇ ਹਿੱਸਾ ਲਿਆ। ਉਨ੍ਹਾਂ ਕਿਹਾ ਕਿ ਇਹ ਮਾਮਲਾ 2200 ਕਰੋੜ ਰੁਪਏ ਦੇ ਕਿਰੂ ਹਾਈਡਰੋ ਇਲੈਕਟਿ੍ਰਕ ਪਾਵਰ ਪ੍ਰਾਜੈਕਟ ਦੇ ਕੰਮਾਂ ਨੂੰ ਅਲਾਟ ਕਰਨ ’ਚ ਕਥਿਤ ਭਿ੍ਰਸ਼ਟਾਚਾਰ ਨਾਲ ਸੰਬੰਧਤ ਹੈ। ਮਲਿਕ 23 ਅਗਸਤ 2018 ਤੋਂ 30 ਅਕਤੂਬਰ 2019 ਤੱਕ ਜੰਮੂ-ਕਸ਼ਮੀਰ ਦੇ ਰਾਜਪਾਲ ਰਹੇ। ਉਨ੍ਹਾ ਦਾਅਵਾ ਕੀਤਾ ਸੀ ਕਿ ਦੋ ਫਾਈਲਾਂ ਨੂੰ ਹਰੀ ਝੰਡੀ ਦੇਣ ਲਈ ਉਨ੍ਹਾ ਨੂੰ 300 ਕਰੋੜ ਰੁਪਏ ਦੀ ਰਿਸ਼ਵਤ ਦੀ ਪੇਸ਼ਕਸ਼ ਕੀਤੀ ਗਈ ਸੀ। ਇਨ੍ਹਾਂ ਵਿੱਚੋਂ ਇੱਕ ਫਾਈਲ ਪ੍ਰਾਜੈਕਟ ਨਾਲ ਸੰਬੰਧਤ ਸੀ। ਉਧਰ, ਮਲਿਕ ਨੇ ਕਿਹਾ ਮੈਂ 3-4 ਦਿਨਾਂ ਤੋਂ ਬਿਮਾਰ ਹਾਂ ਅਤੇ ਹਸਪਤਾਲ ਵਿੱਚ ਦਾਖਲ ਹਾਂ। ਇਸ ਦੇ ਬਾਵਜੂਦ ਸਰਕਾਰੀ ਏਜੰਸੀਆਂ ਰਾਹੀਂ ਤਾਨਾਸ਼ਾਹ ਵੱਲੋਂ ਮੇਰੇ ਘਰ ਛਾਪੇ ਮਾਰੇ ਗਏ। ਮੇਰੇ ਡਰਾਈਵਰ ਅਤੇ ਮੇਰੇ ਸਹਾਇਕ ਨੂੰ ਵੀ ਬੇਵਜ੍ਹਾ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਮੈਂ ਕਿਸਾਨ ਦਾ ਪੁੱਤ ਹਾਂ, ਮੈਂ ਇਨ੍ਹਾਂ ਛਾਪਿਆਂ ਤੋਂ ਨਹੀਂ ਡਰਦਾ।

LEAVE A REPLY

Please enter your comment!
Please enter your name here