14.2 C
Jalandhar
Monday, December 23, 2024
spot_img

ਮੋਦੀ ਵੱਲੋਂ ਆਪਣੀ ਆਲੋਚਨਾ ਦਾ ਸੱਦਾ

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਸਾਰੀਆਂ ਸਿਆਸੀ ਪਾਰਟੀਆਂ ਦੇ ਮੈਂਬਰਾਂ ਨੂੰ ਸੰਸਦ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ ਅਤੇ ਉਨ੍ਹਾਂ ਨੂੰ ਖੁੱਲ੍ਹੇ ਦਿਮਾਗ ਨਾਲ ਵੱਖ-ਵੱਖ ਵਿਸ਼ਿਆਂ ‘ਤੇ ਚਰਚਾ ਅਤੇ ਬਹਿਸ ਕਰਨ ਤੇ ਲੋੜ ਪੈਣ ‘ਤੇ ਉਨ੍ਹਾਂ ਦੀ ਆਲੋਚਨਾ ਕਰਨ ਲਈ ਕਿਹਾ ਤਾਂ ਜੋ ਨੀਤੀ ਅਤੇ ਫੈਸਲਿਆਂ ਵਿਚ ਸਕਾਰਾਤਮਕ ਯੋਗਦਾਨ ਪਾਇਆ ਜਾ ਸਕੇ | ਸੰਸਦ ਦੇ ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਸੰਸਦ ਭਵਨ ਕੰਪਲੈਕਸ ‘ਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ-ਸੰਸਦ ਵਿਚ ਕੰਮਕਾਜ ਸਾਰਿਆਂ ਦੀਆਂ ਕੋਸ਼ਿਸ਼ਾਂ ਨਾਲ ਹੁੰਦਾ ਹੈ ਅਤੇ ਸਰਵਉੱਚ ਫੈਸਲੇ ਲਏ ਜਾਂਦੇ ਹਨ, ਸਾਨੂੰ ਇਸ ਸੈਸ਼ਨ ਦੀ ਪੂਰੀ ਵਰਤੋਂ ਕਰਨੀ ਚਾਹੀਦੀ ਹੈ |
ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਸੰਸਦ ਨੂੰ ਲੋਕਤੰਤਰ ਦਾ ਮੰਦਰ, ਤੀਰਥ ਸਥਾਨ ਮੰਨਦੇ ਹਨ ਅਤੇ ਸਾਰੇ ਮੈਂਬਰਾਂ ਨੂੰ ਸੈਸ਼ਨ ਦੀ ਉਤਪਾਦਕਤਾ ਵਧਾਉਣ ਵਿਚ ਯੋਗਦਾਨ ਪਾਉਣਾ ਚਾਹੀਦਾ ਹੈ | ਪ੍ਰਧਾਨ ਮੰਤਰੀ ਨੇ ਕਿਹਾ-ਇਹ ਸਮਾਂ ਬਹੁਤ ਮਹੱਤਵਪੂਰਨ ਹੈ | ਇਹ ‘ਅਜ਼ਾਦੀ ਕਾ ਅੰਮਿ੍ਤ ਮਹੋਤਸਵ’ ਦਾ ਦੌਰ ਹੈ | 15 ਅਗਸਤ ਅਤੇ ਆਉਣ ਵਾਲੇ 25 ਸਾਲਾਂ ਦਾ ਇੱਕ ਵਿਸ਼ੇਸ਼ ਮਹੱਤਵ ਹੈ ਜਦੋਂ ਦੇਸ਼ ਆਜ਼ਾਦੀ ਦੇ 100 ਸਾਲਾਂ ਦਾ ਜਸ਼ਨ ਮਨਾਏਗਾ | ਇਹ ਸਮਾਂ ਹੋਵੇਗਾ ਕਿ ਅਸੀਂ ਕਿਹੜੀਆਂ ਨਵੀਆਂ ਉਚਾਈਆਂ ਨੂੰ ਛੂੰਹਦੇ ਹਾਂ | ਇਹ ਫੈਸਲਾ ਕਰਨ ਦਾ ਸੰਕਲਪ ਲੈਣ ਦਾ ਸਮਾਂ ਹੋਵੇਗਾ |

Related Articles

LEAVE A REPLY

Please enter your comment!
Please enter your name here

Latest Articles