ਨਵੀਂ ਦਿੱਲੀ : ਸੰਸਦ ਦੇ ਮੌਨਸੂਨ ਸੈਸ਼ਨ ਦੀ ਸ਼ੁਰੂਆਤ ਵਿਚ ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜ਼ੋ ਆਬੇ, ਸੰਯੁਕਤ ਅਰਬ ਅਮੀਰਾਤ ਦੇ ਸਾਬਕਾ ਰਾਸ਼ਟਰਪਤੀ ਸ਼ੇਖ ਖਲੀਫਾ ਬਿਨ ਜਾਏਦ ਅਲ ਨਹਯਾਨ ਅਤੇ ਕੁਝ ਹੋਰ ਮਰਹੂਮ ਸਾਬਕਾ ਸੰਸਦ ਮੈਂਬਰਾਂ ਨੂੰ ਸ਼ਰਧਾਂਜਲੀ ਦਿੱਤੀ ਗਈ | ਇਸੇ ਦੌਰਾਨ ਰਾਜ ਸਭਾ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ ਕਰ ਦਿੱਤੀ ਗਈ, ਜਦੋਂ ਇਕ ਘੰਟੇ ਦੇ ਅੰਦਰ ਹੀ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਨੇ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਹੰਗਾਮਾ ਸ਼ੁਰੂ ਕਰ ਦਿੱਤਾ | ਲੋਕ ਸਭਾ ਦੀ ਕਾਰਵਾਈ ਵੀ ਹੰਗਾਮੇ ਕਾਰਨ ਮੁਲਤਵੀ ਹੋਣ ਤੋਂ ਬਾਅਦ ਦੁਪਹਿਰ ਦੋ ਵਜੇ ਦੁਬਾਰਾ ਸ਼ੁਰੂ ਹੋਈ | ‘ਅਗਨੀਪੱਥ ਯੋਜਨਾ’ ਅਤੇ ਮਹਿੰਗਾਈ ਸਮੇਤ ਹੋਰ ਮੁੱਦਿਆਂ ਨੂੰ ਲੈ ਕੇ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਨੇ ਜ਼ੋਰਦਾਰ ਹੰਗਾਮਾ ਕੀਤਾ |
ਦੁਬਾਰਾ ਸ਼ੁਰੂ ਹੋਈ ਕਾਰਵਾਈ ਲੱਗਭੱਗ 2.05 ਵਜੇ ਦਿਨ ਭਰ ਲਈ ਮੁਲਤਵੀ ਕਰ ਦਿੱਤੀ ਗਈ |

