14.5 C
Jalandhar
Thursday, January 2, 2025
spot_img

ਸਾਢੇ 37 ਕਿੱਲੋ ਦਾ ਪਰੌਂਠਾ

ਅੰਮਿ੍ਰਤਸਰ (ਜਸਬੀਰ ਸਿੰਘ ਪੱਟੀ, ਨਰਿੰਦਰਜੀਤ ਸਿੰਘ)
ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਵਿਭਾਗ ਵੱਲੋਂ ਅੰਮਿ੍ਰਤਸਰ ਵਿੱਚ ਕਰਵਾਏ ਜਾ ਰਹੇ ਪਹਿਲੇ ਰੰਗਲਾ ਪੰਜਾਬ ਮੇਲੇ ਮੌਕੇ ਬੁੱਧਵਾਰ ਦੁਨੀਆ ਦਾ ਸਭ ਤੋਂ ਵੱਡਾ ਪਰੌਂਠਾ ਤਿਆਰ ਕਰਵਾਇਆ ਗਿਆ, ਜੋ ਕਿ ਗਿੰਨੀਜ਼ ਬੁੱਕ ਆਫ ਵਰਲਡ ਰਿਕਾਰਡ ਦੇ ਵਿੱਚ ਦਰਜ ਹੋ ਗਿਆ ਹੈ। ਵਿਭਾਗ ਦੇ ਐਕਸੀਐਨ ਬੀ.ਐੱਸ. ਚਾਨਾ ਨੇ ਦੱਸਿਆ ਕਿ 37.5 ਕਿੱਲੋ ਦਾ ਇਹ ਪਰੌਂਠਾ ਤਾਜ ਹੋਟਲ ਦੇ ਰਸੋਈਏ ਵੱਲੋਂ ਤਿਆਰ ਕੀਤਾ ਗਿਆ ਅਤੇ ਉਸ ਨੂੰ ਰੰਗਲਾ ਪੰਜਾਬ ਵੇਖਣ ਆਏ ਸਰੋਤਿਆਂ ਵਿੱਚ ਵੰਡ ਕੇ ਖਾਧਾ ਗਿਆ। ਇਸ ਮੌਕੇ ਗਿੰਨੀਜ਼ ਬੁੱਕ ਆਫ ਵਰਲਡ ਰਿਕਾਰਡ ਵੱਲੋਂ ਪਹੁੰਚੀ ਟੀਮ ਵੱਲੋਂ ਰੰਗਲਾ ਪੰਜਾਬ ਨੂੰ ਕਰਵਾਉਣ ਲਈ ਬਣਾਈ ਗਈ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ-ਕਮ-ਡਿਪਟੀ ਕਮਿਸ਼ਨਰ ਅੰਮਿ੍ਰਤਸਰ ਘਨਸ਼ਾਮ ਥੋਰੀ, ਡਾਇਰੈਕਟਰ ਸੈਰ ਸਪਾਟਾ ਵਿਭਾਗ ਨੀਰੂ ਕਤਿਆਲ ਗੁਪਤਾ ਅਤੇ ਵਿਭਾਗ ਦੇ ਨਿਗਰਾਨ ਇੰਜੀਨੀਅਰ ਭੁਪਿੰਦਰ ਸਿੰਘ ਚਾਨਾ ਵੱਲੋਂ ਗਿੰਨੀਜ਼ ਬੁੱਕ ਦੇ ਪ੍ਰਬੰਧਕਾਂ ਕੋਲੋਂ ਸਰਟੀਫਿਕੇਟ ਪ੍ਰਾਪਤ ਕੀਤਾ ਗਿਆ।
ਉਨ੍ਹਾ ਦੱਸਿਆ ਕਿ ਇਸ ਰਿਕਾਰਡ ਨੂੰ ਹਾਸਲ ਕਰਨ ਲਈ ਸੱਤ ਕੁਇੰਟਲ ਤੋਂ ਵੱਧ ਆਟਾ ਇਸਤੇਮਾਲ ਕੀਤਾ ਗਿਆ। ਉਨ੍ਹਾ ਦੱਸਿਆ ਕਿ ਖਾਸ ਇਹ ਵੀ ਹੈ ਕਿ ਇਸ ਪਰੌਂਠੇ ਨੂੰ ਤਿਆਰ ਕਰਨ ਲਈ ਤਿੰਨ-ਤਿੰਨ ਕੁਇੰਟਲ ਦੇ ਦੋ ਤਵੇ ਜੋ ਕਿ 510 ਫੁੱਟ ਦੇ ਸਨ, ਨੂੰ ਵਿਸ਼ੇਸ਼ ਤੌਰ ’ਤੇ ਦਿੱਲੀ ਤੋਂ ਤਿਆਰ ਕਰਵਾਇਆ ਗਿਆ ਸੀ, ਜਦ ਕਿ ਤਵੇ ਨੂੰ ਪਕਾਉਣ ਲਈ 20 ਬਰਨਰਾਂ ਵਾਲੇ ਗੈਸ ਚੁੱਲੇ੍ਹ ਦਾ ਇਸਤੇਮਾਲ ਕੀਤਾ ਗਿਆ, ਜਦ ਕਿ ਤਾਜ ਦੇ ਅੱਠ ਰਸੋਈਏ ਵੱਲੋਂ ਪਰੌਂਠਾ ਤਿਆਰ ਕੀਤਾ ਗਿਆ। ਇੱਥੇ ਹੀ ਬਸ ਨਹੀਂ, ਇਸ ਪਰੌਂਠੇ ਨੂੰ ਤਿਆਰ ਕਰਨ ਲਈ ਇੱਥੇ ਵੇਲਣ ਦੇ ਲਈ 22-22 ਕਿਲੋ ਦੇ ਦੋ ਵੇਲਣੇ ਵੀ ਵਿਸ਼ੇਸ਼ ਤੌਰ ’ਤੇ ਤਿਆਰ ਕਰਵਾਏ ਗਏ ਸਨ।

Related Articles

LEAVE A REPLY

Please enter your comment!
Please enter your name here

Latest Articles