ਨਵੀਂ ਦਿੱਲੀ : ਸੀ ਬੀ ਆਈ ਨੇ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਤੇ ਯੂ ਪੀ ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਨੂੰ ਕੇਸ ਦਰਜ ਕਰਨ ਦੇ ਪੰਜ ਸਾਲ ਬਾਅਦ ਸ਼ੁੱਕਰਵਾਰ ਨੂੰ ਗੈਰ-ਕਾਨੂੰਨੀ ਮਾਈਨਿੰਗ ਮਾਮਲਿਆਂ ’ਚ ਪੁੱਛ-ਪੜਤਾਲ ਲਈ ਗਵਾਹ ਵਜੋਂ ਤਲਬ ਕੀਤਾ ਹੈ। ਇਹ ਮਾਮਲਾ ਈ-ਟੈਂਡਰਿੰਗ ਪ੍ਰਕਿਰਿਆ ਦੀ ਕਥਿਤ ਉਲੰਘਣਾ ਕਰਕੇ ਮਾਇਨਿੰਗ ਲੀਜ਼ ਜਾਰੀ ਕਰਨ ਨਾਲ ਸੰਬੰਧਤ ਹੈ।
ਹਲਵਾਰਾ ਹਵਾਈ ਅੱਡੇ ਦਾ ਨਿਰਮਾਣ ਮਹੀਨੇ ਤੱਕ ਪੂਰਾ ਹੋ ਜਾਵੇਗਾ
ਗੁਰੂਸਰ ਸੁਧਾਰ : ਲੁਧਿਆਣਾ ਦੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕੌਮਾਂਤਰੀ ਹਵਾਈ ਅੱਡਾ ਹਲਵਾਰਾ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲੈਣ ਬਾਅਦ ਕਿਹਾ ਕਿ ਨਿਰਮਾਣ 31 ਮਾਰਚ ਤੱਕ ਹਰ ਹੀਲੇ ਪੂਰਾ ਕਰ ਲਿਆ ਜਾਵੇਗਾ। ਉਡਾਣਾਂ ਬਾਰੇ ਉਨ੍ਹਾ ਕਿਹਾ ਕਿ ਕੁਝ ਛੋਟੇ-ਮੋਟੇ ਤਕਨੀਕੀ ਅੜਿੱਕੇ ਦੂਰ ਕਰਨ ਬਾਅਦ ਉਡਾਣਾਂ ਵੀ ਸ਼ੁਰੂ ਕਰ ਦਿੱਤੀਆਂ ਜਾਣਗੀਆਂ।