17.1 C
Jalandhar
Thursday, November 21, 2024
spot_img

ਠਾਣੇਦਾਰਾਂ ਨੂੰ ਮਿਲੇ 410 ਨਵੇਂ ਹਾਈ-ਟੈੱਕ ਵਾਹਨ

ਫਿਲੌਰ (ਨਿਰਮਲ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਕਿਹਾ ਕਿ ਪੰਜਾਬ ਵਾਸੀਆਂ ਨੂੰ ਕਾਰਗਰ, ਜਵਾਬਦੇਹ ਅਤੇ ਪ੍ਰਭਾਵਸ਼ਾਲੀ ਪੁਲਸ ਸੇਵਾ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਨੇ ਪੰਜਾਬ ਪੁਲਸ ਨੂੰ ਆਧੁਨਿਕ ਲੀਹਾਂ ’ਤੇ ਪਾਇਆ ਹੈ।
ਇੱਥੇ 410 ਨਵੇਂ ਹਾਈ-ਟੈੱਕ ਵਾਹਨਾਂ ਨੂੰ ਹਰੀ ਝੰਡੀ ਦਿਖਾਉਣ ਤੋਂ ਪਹਿਲਾਂ ਇੱਥੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਹਿਲੀ ਵਾਰ ਐੱਸ ਐੱਚ ਓਜ਼ (ਥਾਣਾ ਮੁਖੀਆਂ) ਨੂੰ ਨਵੇਂ ਵਾਹਨ ਦਿੱਤੇ ਜਾ ਰਹੇ ਹਨ। ਉਨ੍ਹਾ ਕਿਹਾ ਕਿ ਇਹ ਪਹਿਲਕਦਮੀ ਪੁਰਾਣੀ ਵਿਵਸਥਾ ਦੇ ਉਲਟ ਕੀਤੀ ਗਈ ਹੈ, ਕਿਉਕਿ ਇਸ ਤੋਂ ਪਹਿਲਾਂ ਜ਼ਮੀਨੀ ਪੱਧਰ ’ਤੇ ਨਵੇਂ ਵਾਹਨ ਸਿਰਫ ਉੱਚ ਅਧਿਕਾਰੀਆਂ ਨੂੰ ਦਿੱਤੇ ਜਾਂਦੇ ਸਨ। ਉਹਨਾ ਕਿਹਾ ਕਿ ਲੋਕਾਂ ਵਿੱਚ ਐੱਸ ਐੱਚ ਓ ਪੰਜਾਬ ਪੁਲਸ ਦਾ ਅਸਲ ਚਿਹਰਾ ਹਨ, ਕਿਉ ਜੋ ਉਹ ਸਿੱਧੇ ਤੌਰ ’ਤੇ ਲੋਕਾਂ ਨਾਲ ਜੁੜੇ ਹੋਏ ਹਨ।ਮੁੱਖ ਮੰਤਰੀ ਨੇ ਕਿਹਾ ਕਿ ਸੜਕ ਸੁਰੱਖਿਆ ਫੋਰਸ ਨੇ ਪੰਦਰਵਾੜੇ ਦੇ ਅੰਦਰ ਮੌਤ ਦਰ ਨੂੰ ਘਟਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ।
ਇਸ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਪਹਿਲਾਂ ਔਸਤਨ 17 ਮੌਤਾਂ ਪ੍ਰਤੀ ਦਿਨ ਹੁੰਦੀਆਂ ਸਨ, ਜਦਕਿ ਇਕ ਫਰਵਰੀ ਨੂੰ ਜਦੋਂ ਤੋਂ ਇਸ ਫੋਰਸ ਨੂੰ ਸੜਕਾਂ ਉਤੇ ਤਾਇਨਾਤ ਕੀਤਾ ਗਿਆ ਹੈ, ਤੋਂ ਲੈ ਕੇ 15 ਦਿਨਾਂ ਦੇ ਅੰਦਰ 13 ਮੌਤਾਂ ਹੋਈਆਂ ਹਨ। ਇਹ ਤਾਂ ਅਜੇ ਸਿਰਫ਼ ਸ਼ੁਰੂਆਤ ਹੈ, ਆਉਣ ਵਾਲੇ ਸਮੇਂ ਵਿੱਚ ਇਹ ਗਿਣਤੀ ਹੋਰ ਘਟਾਈ ਜਾਵੇਗੀ।
ਉਹਨਾ ਕਿਹਾ ਕਿ ਸਰਹੱਦੀ ਸੂਬਾ ਹੋਣ ਕਰਕੇ ਦੁਸ਼ਮਣ ਤਾਕਤਾਂ ਸੂਬੇ ਦੀ ਸ਼ਾਂਤੀ ਨੂੰ ਭੰਗ ਕਰਨ ਦੇ ਨਾਪਾਕ ਮਨਸੂਬੇ ਘੜ ਰਹੀਆਂ ਹਨ, ਪਰ ਪੰਜਾਬ ਪੁਲਸ ਨੇ ਹਮੇਸ਼ਾ ਅਜਿਹੀਆਂ ਸਾਜ਼ਿਸ਼ਾਂ ਨੂੰ ਮੂੰਹ ਤੋੜਵਾਂ ਜਵਾਬ ਦਿੱਤਾ ਹੈ। ਸੂਬੇ ਨੂੰ ਦਰਪੇਸ਼ ਵੱਡੀਆਂ ਚੁਣੌਤੀਆਂ ’ਤੇ ਕਾਬੂ ਪਾਉਣ ਲਈ ਇਹ ਜ਼ਰੂਰੀ ਹੈ ਕਿ ਪੁਲਸ ਫੋਰਸ ਨੂੰ ਜਾਂਚ, ਵਿਗਿਆਨ ਅਤੇ ਤਕਨਾਲੋਜੀ ਦੇ ਖੇਤਰ ਵਿੱਚ ਆਧੁਨਿਕ ਲੋੜਾਂ ਨਾਲ ਲੈਸ ਕੀਤਾ ਜਾਵੇ।ਮੁੱਖ ਮੰਤਰੀ ਨੇ ਕਿਹਾ ਕਿ ਮਹਿਲਾ ਸਸ਼ਕਤੀਕਰਨ ਦੇ ਮਨੋਰਥ ਨਾਲ ਔਰਤਾਂ ਦੀ ਸੁਰੱਖਿਆ ਅਤੇ ਹਿਫਾਜ਼ਤ ਲਈ ਅੱਠ ਵਿਸ਼ੇਸ਼ ਮਹਿਲਾ ਥਾਣੇ ਬਣਾਏ ਗਏ ਹਨ। ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਸੀਨੀਅਰ ਪੁਲਸ ਕਪਤਾਨ ਵਜੋਂ ਮਹਿਲਾ ਅਧਿਕਾਰੀ ਤਾਇਨਾਤ ਹਨ ਅਤੇ 10 ਤੋਂ ਵੱਧ ਜ਼ਿਲ੍ਹਿਆਂ ਵਿੱਚ ਮਹਿਲਾ ਡਿਪਟੀ ਕਮਿਸ਼ਨਰ ਹਨ। ਉਹਨਾ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਦੀ ਭਲਾਈ ਲਈ ਕਈ ਪਹਿਲਕਦਮੀਆਂ ਕੀਤੀਆਂ ਹਨ। ਹੁਣ 90 ਫੀਸਦੀ ਘਰਾਂ ਨੂੰ ਮੁਫਤ ਬਿਜਲੀ ਮਿਲ ਰਹੀ ਹੈ, 40 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲੀਆਂ ਹਨ, ਲੋਕਾਂ ਨੂੰ ਸਿਹਤ ਅਤੇ ਸਿੱਖਿਆ ਦੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਛੇਤੀ ਹੀ ਨਸ਼ਾ ਮੁਕਤ ਸੂਬਾ ਬਣ ਜਾਵੇਗਾ, ਕਿਉਕਿ ਸੂਬਾ ਸਰਕਾਰ ਵੱਲੋਂ ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਲਈ ਸਖਤੀ ਨਾਲ ਕਾਰਵਾਈ ਕੀਤੀ ਜਾ ਰਹੀ ਹੈ। ਨਸ਼ੇ ਦੇ ਸੌਦਾਗਰਾਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ, ਪਰ ਨਸ਼ੇ ਤੋਂ ਗ੍ਰਸਤ ਵਿਅਕਤੀਆਂ ਦੇ ਮੁੜ ਵਸੇਬੇ ਲਈ ਹਰ ਸੰਭਵ ਯਤਨ ਕੀਤੇ ਜਾਣੇ ਚਾਹੀਦੇ ਹਨ।
ਇਸ ਦੌਰਾਨ ਮੁੱਖ ਮੰਤਰੀ ਨੇ ਏ ਐੱਸ ਆਈ ਹਰਦੇਵ ਸਿੰਘ, ਸੀਨੀਅਰ ਕਾਂਸਟੇਬਲ ਗੁਰਪ੍ਰੀਤ ਸਿੰਘ ਅਤੇ ਕਾਂਸਟੇਬਲ ਸ਼ਾਲੂ ਰਾਣਾ ਦੇ ਪਰਵਾਰਾਂ ਨੂੰ ਵਿੱਤੀ ਸਹਾਇਤਾ ਦੇ ਚੈੱਕ ਸੌਂਪੇ। ਇਨ੍ਹਾਂ ਤਿੰਨਾਂ ਪੁਲਸ ਮੁਲਾਜ਼ਮਾਂ ਦੀ ਡਿਊਟੀ ਦੌਰਾਨ ਵਾਪਰੇ ਹਾਦਸੇ ਵਿੱਚ ਮੌਤ ਹੋ ਗਈ ਸੀ।

Related Articles

LEAVE A REPLY

Please enter your comment!
Please enter your name here

Latest Articles