ਚੰਡੀਗੜ੍ਹ : ਹਰਿਆਣਾ ਜੇਲ੍ਹ ਪ੍ਰਸ਼ਾਸਨ ਵੱਲੋਂ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦੇਣ ਦੇ ਮਾਮਲੇ ’ਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਵੀਰਵਾਰ ਸਖਤੀ ਦਿਖਾਉਦਿਆਂ ਕਿਹਾ ਕਿ ਭਵਿੱਖ ’ਚ ਉਸ ਨੂੰ ਅਦਾਲਤ ਦੀ ਇਜਾਜ਼ਤ ਤੋਂ ਬਿਨਾਂ ਪੈਰੋਲ ਨਾ ਦਿੱਤੀ ਜਾਵੇ। ਫਿਲਹਾਲ ਰਾਮ ਰਹੀਮ ਪੈਰੋਲ ’ਤੇ ਬਾਹਰ ਹੈ ਅਤੇ ਉਸ ਦੀ ਪੈਰੋਲ 10 ਮਾਰਚ ਨੂੰ ਖਤਮ ਹੋ ਰਹੀ ਹੈ। ਸੁਣਵਾਈ ਦੌਰਾਨ ਹਾਈ ਕੋਰਟ ਨੇ ਸਰਕਾਰ ਤੋਂ ਸਖਤ ਲਹਿਜੇ ’ਚ ਪੁੱਛਿਆ ਕਿ ਡੇਰਾ ਮੁਖੀ ਵਾਂਗ ਹੋਰ ਕਿੰਨੇ ਕੈਦੀਆਂ ਨੂੰ ਪੈਰੋਲ ਦਿੱਤੀ ਗਈ ਹੈ। ਮਾਮਲੇ ਦੀ ਅਗਲੀ ਸੁਣਵਾਈ ’ਤੇ ਸਰਕਾਰ ਇਸ ਬਾਰੇ ਜਾਣਕਾਰੀ ਦੇਵੇ। ਐੱਸ ਜੀ ਪੀ ਸੀ ਨੇ ਪੈਰੋਲ ਦਾ ਵਿਰੋਧ ਕਰਦਿਆਂ ਉਸ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ।