ਚੰਡੀਗੜ੍ਹ : ਹਰਿਆਣਾ ਪੁਲਸ ਨੇ ਕਿਸਾਨਾਂ ਦੇ ਦਿੱਲੀ ਚੱਲੋ ਅੰਦੋਲਨ ਦੌਰਾਨ ਕਥਿਤ ਹਿੰਸਾ ’ਚ ਸ਼ਾਮਲ ਪ੍ਰਦਰਸ਼ਨਕਾਰੀਆਂ ਅਤੇ ਪੰਜਾਬ-ਹਰਿਆਣਾ ਸਰਹੱਦ ’ਤੇ ਜਨਤਕ ਜਾਇਦਾਦਾਂ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਦੇ ਪਾਸਪੋਰਟ ਅਤੇ ਵੀਜ਼ੇ ਰੱਦ ਕਰਾਉਣ ਦਾ ਫੈਸਲਾ ਕੀਤਾ ਹੈ। ਡੀ ਐੱਸ ਪੀ ਅੰਬਾਲਾ ਜੋਗਿੰਦਰ ਸ਼ਰਮਾ ਨੇ ਕਿਹਾ-ਅਸੀਂ ਮੰਤਰਾਲੇ ਨੂੰ ਉਨ੍ਹਾਂ ਦੇ ਵੀਜ਼ੇ ਅਤੇ ਪਾਸਪੋਰਟ ਰੱਦ ਕਰਨ ਦੀ ਬੇਨਤੀ ਕਰਾਂਗੇ। ਉਨ੍ਹਾਂ ਦੀ ਫੋਟੋ, ਨਾਂਅ ਅਤੇ ਪਤਾ ਪਾਸਪੋਰਟ ਦਫਤਰ ਨੂੰ ਦਿੱਤਾ ਜਾਵੇਗਾ। ਅਸੀਂ ਉਨ੍ਹਾਂ ਦੇ ਪਾਸਪੋਰਟ ਰੱਦ ਕਰਨ ’ਤੇ ਕੰਮ ਕਰ ਰਹੇ ਹਾਂ। ਅਸੀਂ ਕਿਸਾਨਾਂ ਦੇ ਵਿਰੋਧ ਦੇ ਨਾਂਅ ’ਤੇ ਹਿੰਸਾ ’ਚ ਸ਼ਾਮਲ ਪੰਜਾਬ ਤੋਂ ਹਰਿਆਣਾ ’ਚ ਆਉਣ ਵਾਲਿਆਂ ਦੀ ਪਛਾਣ ਕੀਤੀ ਹੈ। ਅਸੀਂ ਉਨ੍ਹਾਂ ਦੀ ਪਛਾਣ ਸੀ ਸੀ ਟੀ ਵੀ ਕੈਮਰਿਆਂ ਅਤੇ ਡਰੋਨ ਕੈਮਰਿਆਂ ਨਾਲ ਕੀਤੀ ਹੈ।