ਪਾਤੜਾਂ (ਨਿਸ਼ਾਨ ਸਿੰਘ ਬਣਵਾਲਾ)-ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਨੌਜਵਾਨ ਸ਼ੁਭਕਰਨ ਸਿੰਘ ਦਾ ਵੀਰਵਾਰ ਪਿੰਡ ਬੱਲੋ੍ਹਂ ਵਿਖੇ ਹਜ਼ਾਰਾਂ ਨਮ ਅੱਖਾਂ ਦਰਮਿਆਨ ਅੰਤਮ ਸੰਸਕਾਰ ਕਰ ਦਿੱਤਾ ਗਿਆ। ਚਿਖਾ ਨੂੰ ਅੱਗ ਚਾਚਾ ਲੀਲਾ ਸਿੰਘ ਨੇ ਦਿਖਾਈ। ਇਸ ਤੋਂ ਪਹਿਲਾਂ ਸ਼ੁਭਕਰਨ ਦੀ ਮਿ੍ਰਤਕ ਦੇਹ ਨੂੰ ਖਨੌਰੀ ਤੇ ਸ਼ੰਭੂ ਬਾਰਡਰ ’ਤੇ ਲਿਜਾਇਆ ਗਿਆ ਸੀ। ਅੰਤਮ ਸੰਸਕਾਰ ਮੌਕੇ ਪੰਜਾਬ ਕਿਸਾਨ ਸਭਾ ਦੇ ਪ੍ਰਧਾਨ ਬਲਦੇਵ ਸਿੰਘ ਨਿਹਾਲਗੜ੍ਹ, ਸਾਬਕਾ ਵਿਧਾਇਕ ਹਰਦੇਵ ਸਿੰਘ ਅਰਸ਼ੀ, ਕਿਸਾਨ ਸਭਾ ਦੇ ਮਾਨਸਾ ਜ਼ਿਲ੍ਹਾ ਪ੍ਰਧਾਨ ਰੂਪ ਸਿੰਘ ਵੀ ਮੌਜੂਦ ਸਨ।





