11.3 C
Jalandhar
Sunday, December 22, 2024
spot_img

‘ਹੁਸ਼ਿਆਰਪੁਰ ਨੇਚਰ ਫੈਸਟ-2024’ ਧੂਮ-ਧੜੱਕੇ ਨਾਲ ਸ਼ੁਰੂ

ਹੁਸ਼ਿਆਰਪੁਰ (ਬਲਵੀਰ ਸਿੰਘ ਸੈਣੀ, ਓ ਪੀ ਰਾਣਾ)
ਹੁਸ਼ਿਆਰਪੁਰ ਵਿਖੇ ਸੈਰ-ਸਪਾਟੇ ਦੀਆਂ ਅਪਾਰ ਸੰਭਾਵਨਾਵਾਂ ਤੋਂ ਲੋਕਾਂ ਨੂੰ ਜਾਣੂ ਕਰਵਾਉਣ ਲਈ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਪੰਜਾਬ ਵਲੋਂ ‘ਹੁਸ਼ਿਆਰਪੁਰ ਨੇਚਰ ਫੈਸਟ-2024’ ਦੁਸਹਿਰਾ ਗਰਾਊਂਡ ਹੁਸ਼ਿਆਰਪੁਰ ਵਿਖੇ ਸ਼ੁੱਕਰਵਾਰ ਧੂਮ-ਧੜੱਕੇ ਨਾਲ ਸ਼ੁਰੂ ਹੋ ਗਿਆ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਮੇਅਰ ਸੁਰਿੰਦਰ ਕੁਮਾਰ ਨੇ ਕਿਹਾ ਕਿ 5 ਮਾਰਚ ਤੱਕ ਚੱਲਣ ਵਾਲੇ ਨੇਚਰ ਫੈਸਟ-2024 ਨੂੰ ਲੈ ਕੇ ਹੁਸ਼ਿਆਰਪੁਰ ਵਾਸੀਆਂ ਵਿਚ ਕਾਫੀ ਉਤਸ਼ਾਹ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਖੁਦ ਵੀ ਇਸ ਨੇਚਰ ਫੈਸਟ ਵਿਚ ਆਉਣ ਅਤੇ ਹੋਰ ਲੋਕਾਂ ਨੂੰ ਵੀ ਇਥੇ ਆਉਣ ਲਈ ਪ੍ਰੇਰਿਤ ਕਰਨ, ਤਾਂ ਜੋ ਇਥੇ ਆਏ ਕਾਰੀਗਰਾਂ ਦਾ ਹੌਸਲਾ ਵਧਾਇਆ ਜਾ ਸਕੇ। ਐਡੀਸ਼ਨਲ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ ਨੇ ਦੱਸਿਆ ਕਿ 3 ਮਾਰਚ ਨੂੰ ਪ੍ਰਸਿੱਧ ਪੰਜਾਬੀ ਗਾਇਕ ਕੁਲਵਿੰਦਰ ਬਿੱਲਾ ਦੀ ਸਟਾਰ ਨਾਈਟ ਦਾ ਆਯੋਜਨ ਹੋਵੇਗਾ। ਉਨ੍ਹਾਂ ਕਿਹਾ ਕਿ ਦੁਸਹਿਰਾ ਗਰਾਊਂਡ ਹੁਸ਼ਿਆਰਪੁਰ ਵਿਖੇ ਸੱਭਿਆਚਾਰਕ ਪ੍ਰੋਗਰਾਮ, ਸੈਲਫ ਹੈਲਪ ਗਰੁੱਪਾਂ ਦੀ ਪ੍ਰਦਰਸ਼ਨੀ, ਫੂਡ ਬਾਜ਼ਾਰ, ਫਾਰਮਰਸ ਮਾਰਕੀਟ, ਸਿੰਗਰ ਨਾਈਟ, ਕਾਈਟ ਫਲਾਇੰਗ, ਹਾਟ ਏਅਰ ਬੈਲੂਨਿੰਗ, ਡਿਸਪਲੇਅ ਗੈਲਰੀਜ਼ ਦੇ ਸੈਟਅਪ ਲਗਾਏ ਗਏ ਹਨ। ਇਸ ਤੋਂ ਇਲਾਵਾ ਨਾਰਾ ਡੈਮ ਵਿਚ ਕੈਂਪਿੰਗ, ਟ੍ਰੈਕਿੰਗ, ਨਾਈਟ ਲਾਈਵ ਬੈਂਡ, ਕੂਕਾਨੈਟ ਤੋਂ ਦੇਹਰੀਆਂ ਤੱਕ ਆਫ਼ ਰੋਡਿੰਗ, ਥਾਣਾ ਡੈਮ ਵਿਚ ਈਕੋ ਹਟਸ, ਹਾਈ ਸਪੀਡ ਬੋਟਿੰਗਜ਼, ਸ਼ਿਕਾਰਾ ਰਾਈਡਸ, ਜੰਗਲ ਸਫਾਰੀ, ਚੌਹਾਲ ਡੈਮ ’ਤੇ ਸਫ਼ਾਰੀ, ਸਪੀਡ ਬੋਟਿੰਗ, ਕੈਫੇ ਜ਼ੋਨ, ਨੇਚਰ ਵਾਕ, ਬਰਮਾ ਬਿ੍ਰਜ ਆਦਿ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ ਹੈ। ਰਾਹੁਲ ਚਾਬਾ ਨੇ ਦੱਸਿਆ ਕਿ 5 ਮਾਰਚ ਤੱਕ ਹੁਸ਼ਿਆਰਪੁਰ ਨੇਚਰ ਫੈਸਟ ਰੋਜ਼ਾਨਾ ਦੁਸਹਿਰਾ ਗਰਾਊਂਡ ਵਿਚ ਸਵੇਰੇ 9 ਵਜੇ ਤੋਂ ਰਾਤ 10 ਵਜੇ ਤੱਕ ਚੱਲੇਗਾ। ਇਸ ਦੌਰਾਨ ਨਗਰ ਸੁਧਾਰ ਟਰੱਸਟ ਹੁਸ਼ਿਆਰਪੁਰ ਦੇ ਚੇਅਰਮੈਨ ਹਰਮੀਤ ਸਿੰਘ ਔਲਖ, ਹੁਸ਼ਿਆਰਪੁਰ ਸੈਂਟਰਲ ਕੋਅਪਰੇਟਿਵ ਬੈਂਕ ਦੇ ਚੇਅਰਮੈਨ ਵਿਕਰਮ ਸ਼ਰਮਾ, ਪੰਜਾਬ ਉਦਯੋਗ ਵਿਕਾਸ ਨਿਗਮ ਦੇ ਵਾਈਸ ਚੇਅਰਮੈਨ ਹਰਮਿੰਦਰ ਸਿੰਘ ਬਖਸ਼ੀ ਵੀ ਮੌਜੂਦ ਸਨ।

Related Articles

LEAVE A REPLY

Please enter your comment!
Please enter your name here

Latest Articles