ਨਵੀਂ ਦਿੱਲੀ : ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਰਾਜ ਸਭਾ ਸਾਂਸਦ ਸੰਜੈ ਸਿੰਘ ਨੂੰ ਇੱਕ ਵਾਰ ਫਿਰ ਕੋਰਟ ਤੋਂ ਝਟਕਾ ਲੱਗਾ। ਰਾਊਜ਼ ਐਵੇਨਿਊ ਕੋਰਟ ਨੇ ਦੋਵਾਂ ਨੇਤਾਵਾਂ ਦੀ ਨਿਆਂਇਕ ਹਿਰਾਸਤ 7 ਮਾਰਚ ਤੱਕ ਵਧਾ ਦਿੱਤੀ ਹੈ। ਸੀ ਬੀ ਆਈ ਨੇ ਪਿਛਲੇ ਸਾਲ 26 ਜਨਵਰੀ ਨੂੰ ਦਿੱਲੀ ਦੇ ਕਥਿਤ ਸ਼ਰਾਬ ਘੁਟਾਲੇ ਲਈ ਸਿਸੋਦੀਆ ਨੂੰ ਗਿ੍ਰਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਇਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਨੇ ਉਨ੍ਹਾ ਨੂੰ 9 ਮਾਰਚ ਨੂੰ ਮਨੀ ਲਾਂਡਰਿੰਗ ਮਾਮਲੇ ’ਚ ਗਿ੍ਰਫ਼ਤਾਰ ਕੀਤਾ।