ਨੌਜਵਾਨ ਦੇਸ਼ ਦੀ ਸਭ ਤੋਂ ਕੀਮਤੀ ਪੂੰਜੀ : ਭਗਵੰਤ ਮਾਨ

0
141

ਚੰਡੀਗੜ੍ਹ (ਗੁਰਜੀਤ ਬਿੱਲਾ)
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਹਿੱਸੇਦਾਰ ਬਣਨ ਲਈ ਆਪਣੇ ਨਵੇਂ ਵਿਚਾਰਾਂ ਅਤੇ ਖੋਜਾਂ ਦੀ ਵਰਤੋਂ ਕਰਨ ਦਾ ਸੱਦਾ ਦਿੱਤਾ।ਇੱਥੇ ਟੀ ਆਈ ਈ ਸੀ ਓ ਐੱਨ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਹਮੇਸ਼ਾ ਨਵੇਂ ਵਿਚਾਰਾਂ ਅਤੇ ਕਾਢਾਂ ਦੇ ਹਮਾਇਤੀ ਰਹੇ ਹਨ ਅਤੇ ਆਮ ਆਦਮੀ ਨੂੰ ਵੱਧ ਅਖ਼ਤਿਆਰ ਦੇਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾ ਕਿਹਾ ਕਿ ਇਸ ਲਈ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਵਿੱਚ ਉੱਦਮੀ ਹੁਨਰ ਨੂੰ ਹੁਲਾਰਾ ਦੇਣ ਲਈ ਬਿਜ਼ਨਸ ਬਲਾਸਟਰਜ਼ ਸਕੀਮ ਸ਼ੁਰੂ ਕੀਤੀ ਗਈ ਹੈ ਮਾਨ ਨੇ ਕਿਹਾ ਕਿ ਨੌਜਵਾਨਾਂ ਦੇ ਕੈਰੀਅਰ ਲਈ ਮਾਰਗ-ਦਰਸ਼ਨ ਯਕੀਨੀ ਬਣਾਉਣਾ ਸਮੇਂ ਦੀ ਮੁੱਖ ਲੋੜ ਹੈ, ਜਿਸ ਨਾਲ ਉਨ੍ਹਾਂ ਨੂੰ ਵੱਡੇ ਪੱਧਰ ’ਤੇ ਸਸ਼ਕਤ ਬਣਾਇਆ ਜਾ ਸਕੇ।ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦੇ ਯੁੱਗ ਦੀ ਸ਼ੁਰੂਆਤ ਕਰਦਿਆਂ ਪੰਜਾਬ ਸਰਕਾਰ ਨੇ ਸੂਬੇ ਵਿੱਚ ‘ਸਕੂਲ ਆਫ਼ ਐਮੀਨੈਂਸ’ ਦੀ ਸਥਾਪਨਾ ਕੀਤੀ ਹੈ।ਉਨ੍ਹਾ ਕਿਹਾ ਕਿ ਇਹ ਹਾਈ-ਟੈੱਕ ਸਕੂਲ ਨੌਜਵਾਨਾਂ ਲਈ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਹਨ, ਜਿਸ ਨਾਲ ਉਹ ਜੀਵਨ ਦੇ ਹਰ ਖੇਤਰ ਵਿੱਚ ਉੱਤਮਤਾ ਨੂੰ ਯਕੀਨੀ ਬਣਾਉਦੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸਰਕਾਰੀ ਦਫ਼ਤਰਾਂ ਦੇ ਕੰਮਕਾਜ ਦੇ ਸਮੇਂ ਵਿੱਚ ਤਬਦੀਲੀ ਦਾ ਇਤਿਹਾਸਕ ਫੈਸਲਾ ਲਿਆ ਸੀ, ਜਿਸ ਨਾਲ 55 ਮੈਗਾਵਾਟ ਬਿਜਲੀ ਦੀ ਬੱਚਤ ਹੋਈ ਹੈ।
ਉਹਨਾ ਕਿਹਾ ਕਿ ਪੰਜਾਬ ਅਜਿਹਾ ਪਹਿਲਾ ਸੂਬਾ ਹੈ, ਜਿਸ ਨੇ ਉੱਦਮੀਆਂ ਨੂੰ ਆਪਣੇ ਯੂਨਿਟ ਸਥਾਪਤ ਕਰਨ ਲਈ ਹਰੇ ਰੰਗ ਦੇ ਸਟੈਂਪ ਪੇਪਰ ਜਾਰੀ ਕੀਤੇ ਹਨ, ਜਿਸ ਨਾਲ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਲੋੜੀਂਦਾ ਹੁਲਾਰਾ ਮਿਲੇਗਾ।ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਕਿਸੇ ’ਤੇ ਨਿਰਭਰ ਨਹੀਂ ਰਹਿਣਾ ਚਾਹੀਦਾ ਅਤੇ ਉਨ੍ਹਾਂ ਨੂੰ ਜ਼ਿੰਦਗੀ ਵਿੱਚ ਸਫ਼ਲਤਾ ਦੀ ਨਵੀਂ ਕਹਾਣੀ ਲਿਖਣ ਲਈ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ।ਉਨ੍ਹਾ ਨੌਜਵਾਨਾਂ ਨੂੰ ਸੂਬੇ ਵਿੱਚ ਵੱਡੇ ਪੱਧਰ ’ਤੇ ਨਿਵੇਸ਼ ਕਰਨ ਲਈ ਪ੍ਰੇਰਿਤ ਕੀਤਾ।

LEAVE A REPLY

Please enter your comment!
Please enter your name here