24.4 C
Jalandhar
Wednesday, April 24, 2024
spot_img

14 ਨੂੰ ਲੱਖਾਂ ਕਿਸਾਨ ਦਿੱਲੀ ’ਚ ਕਰਨਗੇ ਮਹਾਂ-ਪੰਚਾਇਤ : ਐੱਸ ਕੇ ਐੱਮ

ਲੁਧਿਆਣਾ (ਐੱਮ ਐੱਸ ਭਾਟੀਆ)
ਸੰਯੁਕਤ ਕਿਸਾਨ ਮੋਰਚਾ ਪੰਜਾਬ ਦੀਆਂ 37 ਜਥੇਬੰਦੀਆਂ ਦੀ ਅਹਿਮ ਮੀਟਿੰਗ ਲੁਧਿਆਣਾ ਦੇ ਕਰਨੈਲ ਸਿੰਘ ਈਸੜੂ ਭਵਨ ਵਿੱਚ ਹਰਿੰਦਰ ਸਿੰਘ ਲੱਖੋਵਾਲ, ਕਿਰਨਜੀਤ ਸਿੰਘ ਸੇਖੋਂ, ਬਿੰਦਰ ਸਿੰਘ ਗੋਲੇਵਾਲ, ਕਮਲਪ੍ਰੀਤ ਸਿੰਘ ਪੰਨੂੰ ਤੇ ਸੁੱਖ ਗਿੱਲ ਮੋਗਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਜੁਗਿੰਦਰ ਸਿੰਘ ਉਗਰਾਹਾਂ ਨੇ ਵੀ ਭਾਗ ਲਿਆ। ਮੀਟਿੰਗ ਵਿੱਚ ਸੰਯੁਕਤ ਕਿਸਾਨ ਮੋਰਚਾ ਭਾਰਤ ਵੱਲੋਂ 14 ਮਾਰਚ ਨੂੰ ਦਿੱਲੀ ਵਿੱਚ ਮਹਾਂ ਪੰਚਾਇਤ ਕੀਤੀ ਜਾ ਰਹੀ ਹੈ, ਉਸ ਸਬੰਧ ਵਿੱਚ ਚਰਚਾ ਕੀਤੀ ਗਈ ਤੇ ਪੂਰੇ ਦੇਸ਼ ਦੇ ਕਿਸਾਨਾਂ ਨੂੰ ਇਸ ਮਹਾਂਪੰਚਾਇਤ ਵਿੱਚ ਪਹੁੰਚਣ ਦੀ ਅਪੀਲ ਕੀਤੀ ਗਈ। ਮਹਾਂ ਪੰਚਾਇਤ ਦੀਆਂ ਤਿਆਰੀਆਂ ਸਬੰਧੀ 7 ਮਾਰਚ ਨੂੰ ਸਵੇਰੇ 11 ਵਜੇ ਦੇਸ਼ ਦੇ ਜ਼ਿਲ੍ਹਾ ਹੈੱਡਕੁਆਟਰਾਂ ’ਤੇ ਸੰਯੁਕਤ ਕਿਸਾਨ ਮੋਰਚੇ ਨਾਲ ਸਬੰਧਤ ਕਿਸਾਨ ਜਥੇਬੰਦੀਆਂ ਮੀਟਿੰਗਾਂ ਕਰਕੇ ਤਿਆਰੀਆਂ ਸਬੰਧੀ ਵਰਕਰਾਂ ਤੇ ਆਗੂਆਂ ਦੀਆਂ ਡਿਊਟੀਆਂ ਲਾਉਣਗੇ। ਆਗੂਆਂ ਨੇ ਕਿਹਾ ਕੇ 14 ਮਾਰਚ ਨੂੰ ਦਿੱਲੀ ਦੇ ਰਾਮਲੀਲ੍ਹਾ ਗਰਾਊਂਡ ਵਿੱਚ ਪੂਰੇ ਭਾਰਤ ’ਚੋਂ ਲੱਖਾਂ ਦੀ ਗਿਣਤੀ ਵਿੱਚ ਕਿਸਾਨ ਟ੍ਰੇਨਾਂ, ਬੱਸਾਂ ਤੇ ਗੱਡੀਆਂ ਰਾਹੀਂ ਇਸ ਮਹਾਂਪੰਚਾਇਤ ਵਿੱਚ ਭਾਗ ਲੈਣਗੇ। ਆਗੂਆਂ ਨੇ ਕਿਹਾ ਕੇ ਜੇ ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਦਿੱਲੀ ਦੀ ਮਹਾਂਪੰਚਾਇਤ ਵਿੱਚ ਜਾਣੋ ਰੋਕਿਆ ਤਾਂ ਐੱਸ ਕੇ ਐੱਮ ਕੇਂਦਰ ਦੀ ਭਾਜਪਾ ਸਰਕਾਰ ਖਿਲਾਫ ਵੱਡਾ ਐਕਸ਼ਨ ਲਵੇਗਾ ਅਤੇ ਦੇਸ਼ ਭਰ ’ਚ ਚੋਣਾਂ ਮੌਕੇ ਜਾਂ 14 ਮਾਰਚ ਤੋਂ ਹੀ ਵੱਡਾ ਫੈਸਲਾ ਕਰਕੇ ਬੀਜੇਪੀ ਦੇ ਐੱਮ ਐੱਲ ਏ, ਐੱਮ ਪੀ ਤੇ ਜ਼ਿਲ੍ਹਾ ਆਗੂਆਂ ਦਾ ਡੱਟ ਕੇ ਵਿਰੋਧ ਕਰੇਗਾ ਅਤੇ ਚੋਣਾਂ ਵਿੱਚ ਬੀਜੇਪੀ ਦਾ ਬਾਈਕਾਟ ਕੀਤਾ ਜਾਵੇਗਾ।
ਐੱਸ ਕੇ ਐੱਮ ਨੇ ਕਿਹਾ ਕੇ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ’ਤੇ ਜੋ ਜ਼ੀਰੋ ਐੱਫ ਆਈ ਆਰ ਦਰਜ ਕੀਤੀ ਗਈ ਹੈ, ਉਸ ਨੂੰ ਐੱਸ ਕੇ ਐੱਮ ਮੁੱਢ ਤੋਂ ਨਕਾਰਦਾ ਹੈ ਤੇ ਮੰਗ ਕਰਦਾ ਹੈ ਕਿ ਇਹ ਐੱਫ ਆਈ ਆਰ ਬਾਏਨੇਮ ਦੋਸ਼ੀਆਂ ਉੱਤੇ ਹੋਣੀ ਚਾਹੀਦੀ ਹੈ। ਆਗੂਆਂ ਨੇ ਕਿਹਾ ਕਿ ਐੱਸ ਕੇ ਐੱਮ ਦੀ ਅਗਲੀ ਮੀਟਿੰਗ 11 ਮਾਰਚ ਨੂੰ ਲੁਧਿਆਣਾ ਵਿਖੇ ਕੀਤੀ ਜਾਵੇਗੀ ਤੇ ਉਸ ਮੀਟਿੰਗ ਵਿੱਚ ਕਿਸਾਨੀ ਮੰਗਾਂ ਤੇ 14 ਮਾਰਚ ਦੀ ਮਹਾਂਪੰਚਾਇਤ ਲਈ ਵੱਡੇ ਫੈਸਲੇ ਲੈ ਜਾਣਗੇ। ਇਸ ਮੀਟਿੰਗ ਵਿੱਚ ਬਲਬੀਰ ਸਿੰਘ ਰਾਜੇਵਾਲ, ਹਰਮੀਤ ਸਿੰਘ ਕਾਦੀਆਂ, ਬਲਦੇਵ ਸਿੰਘ ਨਿਹਾਲਗੜ੍ਹ, ਬੂਟਾ ਸਿੰਘ ਬੁਰਜ ਗਿੱਲ, ਬੋਘ ਸਿੰਘ ਮਾਨਸਾ, ਰੁਲਦੂ ਸਿੰਘ ਮਾਨਸਾ, ਹਰਬੰਸ ਸਿੰਘ ਸੰਘਾ, ਜੁਗਿੰਦਰ ਸਿੰਘ ਉਗਰਾਹਾਂ, ਹਰਨੇਕ ਸਿੰਘ ਮਹਿਮਾ, ਜਗਮਨਦੀਪ ਸਿੰਘ ਗੜੀ, ਰਾਜਵਿੰਦਰ ਕੌਰ ਰਾਜੂ, ਨਛੱਤਰ ਸਿੰਘ ਜੈਤੋਂ, ਬਲਵਿੰਦਰ ਸਿੰਘ ਮੱਲ੍ਹੀ ਨੰਗਲ, ਰਮਿੰਦਰ ਸਿੰਘ ਪਟਿਆਲਾ, ਡਾ. ਦਰਸ਼ਨਪਾਲ, ਡਾ. ਸਤਨਾਮ ਸਿੰਘ ਅਜਨਾਲਾ, ਜੰਗਵੀਰ ਸਿੰਘ ਚੌਹਾਨ, ਐਡਵੋਕੇਟ ਕਿਰਨਜੀਤ ਸਿੰਘ ਸੇਖੋਂ, ਹਰਿੰਦਰ ਸਿੰਘ ਲੱਖੋਵਾਲ, ਕਮਲਪ੍ਰੀਤ ਸਿੰਘ ਪੰਨੂੰ, ਬਿੰਦਰ ਸਿੰਘ ਗੋਲੇਵਾਲ, ਸੁੱਖ ਗਿੱਲ ਮੋਗਾ, ਪ੍ਰੇਮ ਸਿੰਘ ਭੰਗੂ, ਬਲਦੇਵ ਸਿੰਘ ਲਤਾਲਾ, ਗੁਰਮੀਤ ਸਿੰਘ ਮਹਿਮਾਂ, ਵੀਰਪਾਲ ਸਿੰਘ ਕਾਦੀਆਂ, ਝੰਡਾ ਸਿੰਘ ਜੇਠੂਕੇ, ਪ੍ਰਗਨ ਸਿੰਘ ਮੂਨਕ, ਦਵਿੰਦਰ ਸਿੰਘ ਮੱਲ੍ਹੀ ਨੰਗਲ, ਕੁਲਦੀਪ ਸਿੰਘ ਵਜੀਦਪੁਰ ਹਾਜ਼ਰ ਸਨ।

Related Articles

LEAVE A REPLY

Please enter your comment!
Please enter your name here

Latest Articles