ਬਠਿੰਡਾ : ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੇ ਭੋਗ ਸਮਾਗਮ ਦੌਰਾਨ ਯੂਨੀਅਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਕਿਸਾਨ 6 ਮਾਰਚ ਨੂੰ ਆਪਣਾ ‘ਦਿੱਲੀ ਚੱਲੋ’ ਮਾਰਚ ਮੁੜ ਸ਼ੁਰੂ ਕਰਨਗੇ। ਪੰਧੇਰ ਨੇ ਐਲਾਨ ਕੀਤਾ ਕਿ ਕਿਸਾਨ-ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੋਵਾਂ ਨੇ ਫੈਸਲਾ ਕੀਤਾ ਹੈ ਕਿ ਦੇਸ਼ ਭਰ ਦੇ ਕਿਸਾਨ 6 ਮਾਰਚ ਨੂੰ ਦਿੱਲੀ ਵੱਲ ਮਾਰਚ ਕਰਨਗੇ ਅਤੇ ਫਿਲਹਾਲ ਪੰਜਾਬ-ਹਰਿਆਣਾ ਸਰਹੱਦਾਂ ’ਤੇ ਬੈਠੇ ਕਿਸਾਨ ਖਨੌਰੀ ਤੇ ਸ਼ੰਭੂ ਵਿਚ ਰੋਸ ਪ੍ਰਦਰਸ਼ਨ ਕਰਨਗੇ। ਉਨ੍ਹਾਂ ਕਿਹਾ ਕਿ ਦੇਸ਼ ਭਰ ’ਚ 10 ਮਾਰਚ ਨੂੰ ਦੁਪਹਿਰ ਤੋਂ ਸ਼ਾਮ 4 ਵਜੇ ਤੱਕ ਰੇਲ ਗੱਡੀਆਂ ਰੋਕੀਆਂ ਜਾਣਗੀਆਂ।