ਦਿੱਲੀ ਦੀਆਂ ਮਹਿਲਾਵਾਂ ਨੂੰ ਹਰ ਮਹੀਨੇ ਇਕ ਹਜ਼ਾਰ ਰੁਪਏ

0
166

ਨਵੀਂ ਦਿੱਲੀ : ਦਿੱਲੀ ਦੀ ਵਿੱਤ ਮੰਤਰੀ ਆਤਿਸ਼ੀ ਨੇ ਸੋਮਵਾਰ ਵਿਧਾਨ ਸਭਾ ਵਿਚ ਵਿੱਤੀ ਸਾਲ 2024-25 ਲਈ 76,000 ਕਰੋੜ ਰੁਪਏ ਦੇ ਖਰਚੇ ਵਾਲਾ ਬਜਟ ਪੇਸ਼ ਕੀਤਾ। ਆਪਣਾ ਪਹਿਲਾ ਬਜਟ ਪੇਸ ਕਰਦੇ ਹੋਏ ਆਤਿਸ਼ੀ ਨੇ ਮੁੱਖ ਮੰਤਰੀ ਮਹਿਲਾ ਸਨਮਾਨ ਯੋਜਨਾ ਦਾ ਐਲਾਨ ਕੀਤਾ, ਜਿਸ ਤਹਿਤ 18 ਸਾਲ ਜਾਂ ਇਸ ਤੋਂ ਵੱਧ ਉਮਰ ਦੀਆਂ ਸਾਰੀਆਂ ਔਰਤਾਂ ਨੂੰ ਹਰ ਮਹੀਨੇ 1,000 ਰੁਪਏ ਦਿੱਤੇ ਜਾਣਗੇ। ਆਤਿਸ਼ੀ ਨੇ ਬਜਟ ਭਾਸ਼ਣ ’ਚ ਕਿਹਾ ਕਿ ਸਰਕਾਰ ਰਾਮ ਰਾਜ ਦੇ ਆਦਰਸ਼ਾਂ ਤੋਂ ਪ੍ਰੇਰਿਤ ਹੈ।
ਕਿਸਾਨਾਂ ਨੂੰ ਪ੍ਰਚਾਰ ਲਈ ਨਾ ਵਰਤਿਆ ਜਾਵੇ : ਸੁਪਰੀਮ ਕੋਰਟ
ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਸੋਮਵਾਰ ਕਿਸਾਨਾਂ ਦੇ ਪ੍ਰਦਰਸ਼ਨ ਨਾਲ ਜੁੜੇ ਮਾਮਲੇ ਨੂੰ ਗੰਭੀਰ ਕਰਾਰ ਦਿੰਦਿਆਂ ਪਟੀਸ਼ਨਰ ਨੂੰ ਸਿਰਫ ਪ੍ਰਚਾਰ ਹਾਸਲ ਕਰਨ ਲਈ ਅਖਬਾਰਾਂ ਦੀਆਂ ਖਬਰਾਂ ਦੇ ਆਧਾਰ ’ਤੇ ਪਟੀਸ਼ਨ ਦਾਇਰ ਕਰਨ ਤੋਂ ਬਚਣ ਲਈ ਕਿਹਾ। ਜਸਟਿਸ ਸੂਰੀਆ ਕਾਂਤ ਅਤੇ ਜਸਟਿਸ ਕੇ ਵੀ ਵਿਸ਼ਵਨਾਥਨ ਦੀ ਬੈਂਚ ਨੇ ਸਿੱਖ ਚੈਂਬਰ ਆਫ ਕਾਮਰਸ ਦੇ ਮੈਨੇਜਿੰਗ ਡਾਇਰੈਕਟਰ ਪਟੀਸ਼ਨਰ ਅਗਨੋਸਟੋਸ ਥੀਓਸ ਨੂੰ ਆਪਣੀ ਪਟੀਸ਼ਨ ਵਾਪਸ ਲੈਣ ਦੀ ਇਜਾਜ਼ਤ ਦੇ ਦਿੱਤੀ ਹੈ, ਜਿਸ ’ਚ ਕੇਂਦਰ ਅਤੇ ਕੁਝ ਰਾਜਾਂ ’ਤੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅਧਿਕਾਰਾਂ ਦੀ ਉਲੰਘਣਾ ਕਰਨ ਦਾ ਦੋਸ਼ ਲਾਇਆ ਗਿਆ ਸੀ।
ਰਾਠੀ ਕਤਲ ਕੇਸ ’ਚ ਦੋ ਗੋਆ ਤੋਂ ਗਿ੍ਰਫਤਾਰ
ਚੰਡੀਗੜ੍ਹ : ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਦੇ ਆਗੂ ਨਫੇ ਸਿੰਘ ਰਾਠੀ ਦੇ ਕਤਲ ਕੇਸ ’ਚ ਗੋਆ ਤੋਂ ਦੋ ਮੁਲਜ਼ਮਾਂ ਨੂੰ ਗਿ੍ਰਫਤਾਰ ਕੀਤਾ ਗਿਆ ਹੈ। ਇਨੈਲੋ ਦੀ ਹਰਿਆਣਾ ਇਕਾਈ ਦੇ ਪ੍ਰਧਾਨ ਰਾਠੀ ਤੇ ਪਾਰਟੀ ਵਰਕਰ ਜੈਕਿਸ਼ਨ ਦੀ 25 ਫਰਵਰੀ ਨੂੰ ਝੱਜਰ ਦੇ ਬਹਾਦਰਗੜ੍ਹ ’ਚ ਗੋਲੀਆਂ ਚਲਾ ਕੇ ਹੱਤਿਆ ਕਰ ਦਿੱਤੀ ਗਈ ਸੀ। ਆਸ਼ੀਸ਼ ਅਤੇ ਸੌਰਭ ਨੂੰ ਹਰਿਆਣਾ ਪੁਲਸ ਦੀ ਸਪੈਸ਼ਲ ਟਾਸਕ ਫੋਰਸ, ਜ਼ਿਲ੍ਹਾ ਪੁਲਸ ਅਤੇ ਦਿੱਲੀ ਪੁਲਸ ਦੇ ਸਪੈਸ਼ਲ ਸੈੱਲ ਨੇ ਸਾਂਝੇ ਅਪਰੇਸ਼ਨ ਦੌਰਾਨ ਉੱਤਰੀ ਗੋਆ ਦੇ ਹੋਟਲ ਤੋਂ ਗਿ੍ਰਫਤਾਰ ਕੀਤਾ ਹੈ।

LEAVE A REPLY

Please enter your comment!
Please enter your name here