ਪ੍ਰਚੰਡ ਨੇ ਦਿਓਬਾ ਨਾਲ ਗਠਜੋੜ ਤੋੜ ਕੇ ਓਲੀ ਨਾਲ ਬਣਾਇਆ

0
223

ਕਠਮੰਡੂ : ਨੇਪਾਲ ਦੇ ਪ੍ਰਧਾਨ ਮੰਤਰੀ ਪੁਸ਼ਪ ਕਮਲ ਦਹਲ ‘ਪ੍ਰਚੰਡ’ ਨੇ ਮਤਭੇਦਾਂ ਕਾਰਨ ਨੇਪਾਲੀ ਕਾਂਗਰਸ ਨਾਲ ਆਪਣੀ ਕਰੀਬ 15 ਮਹੀਨਿਆਂ ਦੀ ਭਾਈਵਾਲੀ ਖਤਮ ਕਰਨ ਤੋਂ ਬਾਅਦ ਸੋਮਵਾਰ ਸਾਬਕਾ ਪ੍ਰਧਾਨ ਮੰਤਰੀ ਕੇ ਪੀ ਸ਼ਰਮਾ ਓਲੀ ਦੀ ਪਾਰਟੀ ਨਾਲ ਨਵਾਂ ਗਠਜੋੜ ਬਣਾਉਣ ਦਾ ਫੈਸਲਾ ਕਰ ਲਿਆ। ਨੇਪਾਲ ਕਮਿਊਨਿਸਟ ਪਾਰਟੀ ਆਫ ਨੇਪਾਲ (ਮਾਓਵਾਦੀ ਕੇਂਦਰ) ਦੇ ਸਕੱਤਰ ਗਣੇਸ਼ ਸ਼ਾਹ ਨੇ ਕਿਹਾ ਕਿ ਪ੍ਰਚੰਡ ਦੀ ਅਗਵਾਈ ਵਾਲੀ ਸੀ ਪੀ ਐੱਨ (ਮਾਓਵਾਦੀ ਕੇਂਦਰ) ਅਤੇ ਸ਼ੇਰ ਬਹਾਦੁਰ ਦਿਓਬਾ ਦੀ ਅਗਵਾਈ ਵਾਲੀ ਨੇਪਾਲੀ ਕਾਂਗਰਸ ਵਿਚਾਲੇ ਗਠਜੋੜ ਖਤਮ ਹੋ ਗਿਆ ਹੈ, ਕਿਉਂਕਿ ਦੋਵਾਂ ਚੋਟੀ ਦੇ ਨੇਤਾਵਾਂ ਵਿਚਾਲੇ ਮਤਭੇਦ ਡੂੰਘੇ ਹੋ ਗਏ ਹਨ। ਪ੍ਰਤੀਨਿਧ ਸਦਨ ਦੀ ਸਭ ਤੋਂ ਵੱਡੀ ਪਾਰਟੀ ਨੇਪਾਲੀ ਕਾਂਗਰਸ ਨਾਲ ਗਠਜੋੜ ਤੋੜਨ ਤੋਂ ਬਾਅਦ ਪ੍ਰਚੰਡ ਨੇ ਓਲੀ ਦੀ ਅਗਵਾਈ ਵਾਲੀ ਨੇਪਾਲ ਕਮਿਊਨਿਸਟ ਪਾਰਟੀ (ਯੂਨੀਫਾਈਡ ਮਾਰਕਸਵਾਦੀ-ਲੈਨਿਨਵਾਦੀ) ਨਾਲ ਹੱਥ ਮਿਲਾਉਣ ਦਾ ਫੈਸਲਾ ਕੀਤਾ।
ਹਾਲਾਂਕਿ ਓਲੀ ਨੂੰ ਪ੍ਰਚੰਡ ਦਾ ਆਲੋਚਕ ਮੰਨਿਆ ਜਾਂਦਾ ਹੈ। ਪ੍ਰਚੰਡ ਨੇਪਾਲੀ ਕਾਂਗਰਸ ਨਾਲ ਗੱਠਜੋੜ ਕਰਕੇ 25 ਦਸੰਬਰ 2022 ਵਿਚ ਤੀਜੀ ਵਾਰ ਪ੍ਰਧਾਨ ਮੰਤਰੀ ਬਣੇ ਸਨ।

LEAVE A REPLY

Please enter your comment!
Please enter your name here