ਆਲ ਇੰਡੀਆ ਆਸ਼ਾ ਵਰਕਰ ਤੇ ਆਸ਼ਾ ਫੈਸਿਲੀਟੇਟਰਜ਼ ਯੂਨੀਅਨ ਦੇ ਆਗੂ ਮੰਗਾਂ ਨੂੰ ਲੈ ਕੇ ਸਿਹਤ ਮੰਤਰੀ ਨੂੰ ਮਿਲੇ

0
114

ਚੰਡੀਗੜ੍ਹ : ਆਲ ਇੰਡੀਆ ਆਸ਼ਾ ਵਰਕਰਜ਼ ਤੇ ਆਸ਼ਾ ਫੈਸੀਲੀਟੇਟਰਜ਼ ਯੂਨੀਅਨ ਸੰਬੰਧਤ ਏਟਕ ਪੰਜਾਬ ਦੇ ਇੱਕ ਪ੍ਰਤੀਨਿਧ ਮੰਡਲ ਨੇ ਏਟਕ ਦੇ ਸੂਬਾਈ ਜਨਰਲ ਸਕੱਤਰ ਨਿਰਮਲ ਸਿੰਘ ਧਾਲੀਵਾਲ ਅਤੇ ਜਥੇਬੰਦੀ ਦੇ ਸੂਬਾ ਪ੍ਰਧਾਨ ਅਮਰਜੀਤ ਕੌਰ ਰਣਸਿੰਘ ਵਾਲਾ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਦੇ ਦਫਤਰ ’ਚ ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਵੀਰ ਸਿੰਘ ਨਾਲ ਇੱਕ ਮੀਟਿੰਗ ਕੀਤੀ। ਇਸ ਮੀਟਿੰਗ ’ਚ ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਦੁਰਗੋ ਬਾਈ ਫਾਜ਼ਿਲਕਾ, ਜਨਰਲ ਸਕੱਤਰ ਬਲਵੀਰ ਕੌਰ ਗਿੱਲ, ਸੀਮਾ ਸੋਹਲ ਤੋਂ ਇਲਾਵਾ ਪੰਜਾਬ ਹੈਲਥ ਮਿਸ਼ਨ ਦੇ ਅਧਿਕਾਰੀ ਮੈਡਮ ਮੋਨਿਕਾ ਵੀ ਸ਼ਾਮਲ ਹੋਏ। ਇਸ ਮੀਟਿੰਗ ਦੌਰਾਨ ਆਸ਼ਾ ਵਰਕਰਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਹੱਕੀ ਅਤੇ ਜਾਇਜ਼ ਮੰਗਾਂ ਅਤੇ ਦਰਪੇਸ਼ ਮੁਸ਼ਕਲਾਂ ਸੰਬੰਧੀ ਵਿਚਾਰ-ਚਰਚਾ ਕੀਤੀ ਗਈ।
ਜਥੇਬੰਦੀ ਨੇ ਸਿਹਤ ਮੰਤਰੀ ਪੰਜਾਬ ਤੋਂ ਮੰਗ ਕੀਤੀ ਕਿ ਆਸ਼ਾ ਵਰਕਰਾਂ ਤੇ ਆਸ਼ਾ ਫੈਸੀਲੀਟੇਟਰਜ਼ ਨੂੰ ਘੱਟੋ-ਘੱਟ ਉਜਰਤ ਕਾਨੂੰਨ ਲਾਗੂ ਕਰਕੇ 26000 ਰੁਪਏ ਮਹੀਨਾ ਮਾਣ-ਭੱਤਾ ਦਿੱਤਾ ਜਾਵੇ, ਆਨਲਾਈਨ ਕੰਮਾਂ ਲਈ ਸਮਾਰਟ ਟੈਬਲੇਟ ਦਿੱਤੇ ਜਾਣ ਅਤੇ ਵੱਖਰਾ ਭੱਤਾ ਦਿੱਤਾ ਜਾਵੇ, ਆਸ਼ਾ ਅਤੇ ਫੈਸੀਲੀਟੇਟਰ ਨੂੰ 6 ਮਹੀਨੇ ਦੀ ਪ੍ਰਸੂਤੀ ਛੁੱਟੀ ਦਿੱਤੀ ਜਾਵੇ, ਆਸ਼ਾ ਵਰਕਰਾਂ ਤੇ ਆਸ਼ਾ ਫੈਸੀਲੀਟੇਟਰਜ਼ ਦਾ 5 ਲੱਖ ਦਾ ਜੀਵਨ ਬੀਮਾ ਕੀਤਾ ਜਾਵੇ, ਪੰਜਾਬ ’ਚ ਆਸ਼ਾ ਵਰਕਰਾਂ ਨੂੰ ਆਸ਼ੂਮਾਨ ਸਕੀਮ ਅਧੀਨ ਕਵਰ ਕੀਤਾ ਜਾਵੇ ਆਦਿ ਮੰਗ ਪੱਤਰ ’ਚ ਸ਼ਾਮਲ ਮੰਗਾਂ ਤੁਰੰਤ ਪ੍ਰਵਾਨ ਕਰਕੇ ਨਿਪਟਾਰਾ ਕੀਤਾ ਜਾਵੇ। ਮੰਤਰੀ ਸਾਹਿਬ ਵੱਲੋਂ ਪ੍ਰਤੀਨਿਧ ਮੰਡਲ ਦੀ ਗੱਲ ਨੂੰ ਬੜੇ ਧਿਆਨ ਨਾਲ ਸੁਣ ਕੇ ਜਲਦੀ ਹੀ ਮੁੱਖ ਮੰਤਰੀ ਪੰਜਾਬ ਨਾਲ ਵਿਚਾਰ-ਵਟਾਂਦਰਾ ਕਰਕੇ ਆਸ਼ਾ ਵਰਕਰਾਂ ਦੀਆਂ ਮੰਗਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਆਸ਼ਾ ਵਰਕਰ ਆਗੂ ਸਵਰਨ ਕੌਰ, ਗੁਰਦੇਵ ਕੌਰ, ਕਿ੍ਰਸ਼ਨਾ, ਗੁਰਵੰਤ ਕੌਰ ਤੇ ਸੁਖਪਾਲ ਕੌਰ ਆਦਿ ਸ਼ਾਮਲ ਸਨ।

LEAVE A REPLY

Please enter your comment!
Please enter your name here