ਅੰਬਾਲਾ : ਹਰਿਆਣਾ ਦੇ ਰੇਵਾੜਾ ਜ਼ਿਲ੍ਹੇ ’ਚ ਬੁੱਧਵਾਰ ਦਰਦਨਾਕ ਸੜਕ ਹਾਦਸਾ ਹੋ ਗਿਆ। ਰੇਵਾੜੀ-ਮਹਿੰਦਗੜ੍ਹ ਰੋਡ ’ਤੇ ਸੀਹਾ ਦੇ ਕੋਲ ਸਵੇਰੇ ਇੱਕ ਰੋਡਵੇਜ਼ ਦੀ ਬੱਸ ਅਤੇ ਕਾਰ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਇਸ ਹਾਦਸੇ ’ਚ ਪੰਜ ਲੋਕਾਂ ਦੀ ਮੌਤ ਹੋ ਗਈ। ਪੰਜੇ ਲੋਕ ਕਾਰ ’ਚ ਸਵਾਰ ਹੋ ਕੇ ਵਿਆਹ ਸਮਾਰੋਹ ’ਚ ਸ਼ਾਮਲ ਹੋਣ ਲਈ ਜਾ ਰਹੇ ਸਨ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ’ਤੇ ਪਹੁੰਚੀ। ਟੱਕਰ ਏਨੀ ਜ਼ਬਰਦਸਤ ਸੀ ਕਿ ਕਾਰ ਦੇ ਪਰਖੱਚੇ ਉਡ ਗਏ। ਦੱਸਿਆ ਜਾ ਰਿਹਾ ਹੈ ਕਿ ਕਾਰ ਸਵਾਰ ਸਾਰੇ ਚਾਂਗ ਰੋਡ ਦੇ ਰਹਿਣ ਵਾਲੇ ਸਨ।