ਸ੍ਰੀਨਗਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਕਿਹਾ ਕਿ ਸੰਵਿਧਾਨ ਦੀ ਧਾਰਾ 370 ਨੂੰ ਖਤਮ ਕਰਨ ਤੋਂ ਬਾਅਦ ਜੰਮੂ-ਕਸ਼ਮੀਰ ਵਿਕਾਸ ਦੀਆਂ ਨਵੀਆਂ ਉਚਾਈਆਂ ਨੂੰ ਛੂਹ ਰਿਹਾ ਹੈ ਅਤੇ ਆਜ਼ਾਦੀ ਨਾਲ ਸਾਹ ਲੈ ਰਿਹਾ ਹੈ। ਬਖਸ਼ੀ ਸਟੇਡੀਅਮ ’ਚ ਰੈਲੀ ਨੂੰ ਸੰਬੋਧਨ ਕਰਦਿਆਂ ਮੋਦੀ ਨੇ ਕਾਂਗਰਸ ’ਤੇ ਧਾਰਾ 370 ਨੂੰ ਲੈ ਕੇ ਨਾ ਸਿਰਫ ਜੰਮੂ-ਕਸ਼ਮੀਰ ਦੇ ਲੋਕਾਂ ਨੂੰ ਸਗੋਂ ਪੂਰੇ ਦੇਸ਼ ਨੂੰ ਗੁੰਮਰਾਹ ਕਰਨ ਦਾ ਦੋਸ਼ ਲਗਾਇਆ।




