ਬੱਬਰ ਖਾਲਸਾ ਇੰਟਰਨੈਸ਼ਨਲ ਮਡਿਊਲ ਦੇ ਦੋ ਮੈਂਬਰ ਗਿ੍ਰਫਤਾਰ

0
213

ਚੰਡੀਗੜ੍ਹ (ਗੁਰਜੀਤ ਬਿੱਲਾ)-ਪੰਜਾਬ ਪੁਲਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਸਮਰਥਿਤ ਅੱਤਵਾਦੀ ਮਾਡਿਊਲ ਦੇ ਦੋ ਮੈਂਬਰਾਂ ਨੂੰ ਗਿ੍ਰਫਤਾਰ ਕਰਕੇ ਸੂਬੇ ਵਿੱਚ ਮਿੱਥ ਕੇ ਕਤਲ ਦੀਆਂ ਸੰਭਾਵੀ ਘਟਨਾਵਾਂ ਨੂੰ ਅਸਫ਼ਲ ਕਰ ਦਿੱਤਾ ਹੈ। ਇਸ ਮਾਡਿਊਲ ਨੂੰ ਅਮਰੀਕਾ ਅਧਾਰਤ ਹਰਪ੍ਰੀਤ ਸਿੰਘ ਉਰਫ ਹੈਪੀ ਪਾਸੀਆ, ਜੋ ਅੱਤਵਾਦੀ ਹਰਵਿੰਦਰ ਸਿੰਘ ਉਰਫ ਰਿੰਦਾ ਦਾ ਕਰੀਬੀ ਸਹਿਯੋਗੀ ਹੈ ਅਤੇ ਉਸ ਦੇ ਸਾਥੀ, ਜਿਸ ਦੀ ਪਛਾਣ ਸ਼ਮਸ਼ੇਰ ਸਿੰਘ ਉਰਫ ਸ਼ੇਰਾ ਵਜੋਂ ਹੋਈ ਹੈ ਅਤੇ ਜੋ ਮੌਜੂਦਾ ਸਮੇਂ ਅਰਮੇਨੀਆ ਵਿੱਚ ਰਹਿ ਰਿਹਾ ਹੈ, ਵੱਲੋਂ ਚਲਾਇਆ ਜਾ ਰਿਹਾ ਹੈ। ਡੀ ਜੀ ਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਕੁਲਦੀਪ ਸਿੰਘ ਉਰਫ ਘੁੱਗ ਵਾਸੀ ਪਿੰਡ ਬਿੱਤਲ ਝੁੱਗੀਆਂ ਅਤੇ ਅਵਤਾਰ ਸਿੰਘ ਉਰਫ ਲਾਡੀ ਵਾਸੀ ਪਿੰਡ ਸੰਗੋਵਾਲ, ਜਲੰਧਰ ਵਜੋਂ ਹੋਈ ਹੈ। ਪੁਲਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ’ਚੋਂ ਦੋ .32 ਬੋਰ ਦੇ ਪਿਸਤੌਲ ਸਮੇਤ ਚਾਰ ਮੈਗਜ਼ੀਨ ਅਤੇ 30 ਜ਼ਿੰਦਾ ਕਾਰਤੂਸ ਬਰਾਮਦ ਕਰਨ ਤੋਂ ਇਲਾਵਾ ਇੱਕ ਸਪਲੈਂਡਰ ਮੋਟਰਸਾਈਕਲ (ਪੀ.ਬੀ.08 ਐੱਫ.ਈ. 3940), ਜਿਸ ’ਤੇ ਉਹ ਜਾ ਰਹੇ ਸਨ, ਵੀ ਜ਼ਬਤ ਕੀਤਾ ਹੈ।ਏ ਆਈ ਜੀ ਕਾਊਂਟਰ ਇੰਟੈਲੀਜੈਂਸ ਜਲੰਧਰ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਬੀ.ਕੇ.ਆਈ. ਮਾਡਿਊਲ ਦੇ ਮੈਂਬਰਾਂ ਵੱਲੋਂ ਮਿੱਥ ਕੇ ਕਤਲ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚਣ ਦੀ ਖੁਫੀਆ ਜਾਣਕਾਰੀ ਮਿਲੀ ਸੀ, ਜਿਸ ’ਤੇ ਕਾਰਵਾਈ ਕਰਦਿਆਂ ਸੀ.ਆਈ. ਜਲੰਧਰ ਦੀਆਂ ਪੁਲਸ ਟੀਮਾਂ ਨੇ ਇੱਕ ਸਪੈਸ਼ਲ ਆਪ੍ਰੇਸ਼ਨ ਚਲਾਇਆ ਅਤੇ ਮਹਿਤਪੁਰ ਵਿੱਚ ਵਿਸ਼ੇਸ਼ ਨਾਕਾ ਲਗਾ ਕੇ ਦੋਨਾਂ ਮੁਲਜ਼ਮਾਂ ਨੂੰ ਗਿ੍ਰਫਤਾਰ ਕਰ ਲਿਆ। ਪੁਲਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐੱਸ ਐੱਸ ਓ ਸੀ), ਅੰਮਿ੍ਰਤਸਰ ਵਿਖੇ ਐੱਫ ਆਈ ਆਰ ਨੰ. 17 ਮਿਤੀ 04.03.2024 ਨੂੰ ਯੂ.ਏ.ਪੀ.ਏ. ਦੀਆਂ ਧਾਰਾਵਾਂ 10, 13, 17, 18, 18-ਬੀ ਅਤੇ 20, ਆਰਮਜ਼ ਐਕਟ ਦੀਆਂ ਧਾਰਾਵਾਂ 25 ਅਤੇ 25 (7) ਅਤੇ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀਆਂ ਧਾਰਾਵਾਂ 115 ਅਤੇ 120-ਬੀ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

LEAVE A REPLY

Please enter your comment!
Please enter your name here