33.5 C
Jalandhar
Monday, May 27, 2024
spot_img

ਫਿਰਕਾਪ੍ਰਸਤੀ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਢਾਹ ਲਾ ਰਹੀ : ਅਰਸ਼ੀ

ਮਾਨਸਾ : ਸਮਾਜਿਕ ਨਾਬਰਾਬਰੀ ਅਤੇ ਫਿਰਕਾਪ੍ਰਸਤੀ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਢਾਹ ਲਾ ਰਹੀ ਹੈ | ਧਰਮ-ਨਿਰਪੱਖਤਾ ਅਤੇ ਸੰਵਿਧਾਨ ਦੀ ਰਾਖੀ ਪੂਰੀ ਤਰ੍ਹਾਂ ਖਤਰੇ ਵਿੱਚ ਦਿਖਾਈ ਦੇ ਰਹੀ ਹੈ | ਘੱਟ ਗਿਣਤੀਆਂ ਅਤੇ ਦਲਿਤਾਂ ਉੱਪਰ ਹੋ ਰਿਹਾ ਅੱਤਿਆਚਾਰ ਲੋਕਤੰਤਰੀ ਢਾਂਚੇ ਨੂੰ ਕਮਜ਼ੋਰ ਕਰ ਰਿਹਾ ਹੈ | ਉਕਤ ਸ਼ਬਦਾਂ ਦਾ ਪ੍ਰਗਟਾਵਾ ਸੀ ਪੀ ਆਈ ਨੈਸ਼ਨਲ ਕੌਂਸਲ ਮੈਂਬਰ ਤੇ ਸਾਬਕਾ ਵਿਧਾਇਕ ਹਰਦੇਵ ਸਿੰਘ ਅਰਸ਼ੀ ਨੇ ਸੀ ਪੀ ਆਈ ਜਿਲ੍ਹਾ ਕੌਂਸਲ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ | ਉਹਨਾ ਮੀਟਿੰਗ ਦੌਰਾਨ ਕਿਹਾ ਕਿ ਕਮਜ਼ੋਰ ਹੋ ਰਹੇ ਆਰਥਕ, ਸਮਾਜਕ ਅਤੇ ਰਾਜਨੀਤਕ ਵਾਤਾਵਰਣ ਲਈ ਭਾਜਪਾ ਅਤੇ ਆਰ ਐੱਸ ਐੱਸ ਪੂਰੀ ਤਰ੍ਹਾਂ ਜ਼ਿੰਮੇਵਾਰ ਹੈ | ਸਾਥੀ ਅਰਸ਼ੀ ਨੇ ਸੰਵਿਧਾਨ ਅਤੇ ਲੋਕਤੰਤਰੀ ਢਾਂਚੇ ਨੂੰ ਬਚਾਉਣ ਲਈ ਧਰਮ-ਨਿਰਪੱਖ ਤਾਕਤਾਂ ਅਤੇ ਸੰਘਰਸ਼ਸ਼ੀਲ ਲੋਕਾਂ ਨੂੰ ਏਕਤਾ ਅਤੇ ਸੰਘਰਸ਼ ਦੀ ਅਪੀਲ ਕੀਤੀ | ਉਹਨਾ ਸੂਬੇ ਦੀ ਭਗਵੰਤ ਮਾਨ ਸਰਕਾਰ ‘ਤੇ ਤਨਜ਼ ਕੱਸਦਿਆਂ ਕਿਹਾ ਕਿ ਆਮ ਪਾਰਟੀ ਵੀ ਰਵਾਇਤੀ ਧਿਰਾਂ ਵਾਂਗ ਬਦਲੇ ਦੀ ਭਾਵਨਾ ਅਤੇ ਹੋਸ਼ੀ ਰਾਜਨੀਤੀ ਦੀ ਸ਼ਿਕਾਰ ਹੋ ਚੁੱਕੀ ਹੈ, ਜਦੋਂ ਕਿ ਚੋਣਾਂ ਸਮੇਂ ਕੀਤੇ ਵਾਅਦਿਆਂ ਨੂੰ ਭੁੱਲ ਚੁੱਕੀ ਹੈ | ਬੇਰੁਜ਼ਗਾਰ ਨੌਜਵਾਨ ਰੁਜ਼ਗਾਰ ਲਈ ਸੰਘਰਸ਼ ਕਰ ਰਹੇ ਹਨ | ਕਿਸਾਨ-ਮਜ਼ਦੂਰ ਮਾੜੀ ਆਰਥਿਕਤਾ ਕਰਕੇ ਖੁਦਕੁਸ਼ੀਆਂ ਕਰਨ ਲਈ ਮਜਬੂਰ ਹਨ | ਮੀਟਿੰਗ ਦੌਰਾਨ ਜ਼ਿਲ੍ਹਾ ਸਕੱਤਰ ਕਿ੍ਸ਼ਨ ਚੌਹਾਨ ਵੱਲੋਂ ਸਰਗਰਮੀਆਂ ਦੀ ਖਰੜਾ ਰਿਪੋਰਟ ਪੇਸ਼ ਕੀਤੀ ਗਈ, ਜਿਸ ਵਿੱਚ ਕੌਂਸਲ ਮੈਂਬਰਾਂ ਵੱਲੋਂ ਬਹਿਸ ਸਮੇਂ ਵਾਧੇ-ਘਾਟੇ ਦੌਰਾਨ ਕਾਨਫਰੰਸ ਲਈ ਰਿਪੋਰਟ ਨੂੰ ਪ੍ਰਵਾਨਗੀ ਦਿੱਤੀ | ਇਸ ਸਮੇਂ 14 ਅਗਸਤ ਨੂੰ ਜ਼ਿਲ੍ਹਾ ਜਥੇਬੰਦਕ ਕਾਨਫਰੰਸ ਕਰਨ ਦਾ ਪ੍ਰੋਗਰਾਮ ਤੈਅ ਕੀਤਾ ਗਿਆ ਅਤੇ ਕਾਨਫਰੰਸ ਦੀ ਤਿਆਰੀ ਸੰਬੰਧੀ ਜ਼ਿਲ੍ਹਾ ਡੈਲੀਗੇਟ ਅਤੇ ਸਬ-ਡਵੀਜ਼ਨਾਂ ਦੀ ਚੋਣ ਸੰਬੰਧੀ ਅਬਜ਼ਰਬਰ ਲਗਾਏ ਗਏ | ਮੀਟਿੰਗ ਦੌਰਾਨ ਕਿਸਾਨਾਂ-ਮਜ਼ਦੂਰਾਂ, ਨੌਜਵਾਨਾਂ, ਛੋਟੇ ਵਪਾਰੀਆਂ, ਵਿਦਿਆਰਥੀਆਂ ਅਤੇ ਔਰਤਾਂ ਦੀਆਂ ਸਮੱਸਿਆਵਾਂ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ | ਮੀਟਿੰਗ ਦੀ ਪ੍ਰਧਾਨਗੀ ਮਨਜੀਤ ਕੌਰ ਗਾਮੀਵਾਲਾ ਨੇ ਕੀਤੀ |

Related Articles

LEAVE A REPLY

Please enter your comment!
Please enter your name here

Latest Articles