ਪੀ ਐੱਸ ਆਈ ਈ ਸੀ ਦੇ ਪਲਾਟਾਂ ਦੀ ਗੈਰ-ਕਾਨੂੰਨੀ ਵੰਡ ਕਰਨ ਵਾਲੇ ਛੇ ਅਧਿਕਾਰੀ ਗਿ੍ਰਫਤਾਰ

0
153

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ (ਪੀ ਐੱਸ ਆਈ ਈ ਸੀ) ਦੇ ਛੇ ਅਧਿਕਾਰੀਆਂ ਐੱਸ ਪੀ ਸਿੰਘ, ਚੀਫ ਜਨਰਲ ਮੈਨੇਜਰ (ਸੇਵਾ-ਮੁਕਤ), ਜਸਵਿੰਦਰ ਸਿੰਘ ਰੰਧਾਵਾ ਜਨਰਲ ਮੈਨੇਜਰ (ਸੇਵਾ-ਮੁਕਤ), ਅਮਰਜੀਤ ਸਿੰਘ ਕਾਹਲੋਂ ਅਸਟੇਟ ਅਫਸਰ (ਸੇਵਾ-ਮੁਕਤ), ਵਿਜੈ ਗੁਪਤਾ ਸੀਨੀਅਰ ਸਹਾਇਕ (ਸੇਵਾ-ਮੁਕਤ), ਦਰਸ਼ਨ ਗਰਗ ਕੰਸਲਟੈਂਟ (ਸੇਵਾ-ਮੁਕਤ) ਅਤੇ ਸਵਤੇਜ ਸਿੰਘ ਐੱਸ ਡੀ ਓ (ਸੇਵਾ-ਮੁਕਤ) ਵਗੈਰਾ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ। ਇਨ੍ਹਾਂ ਮੁਲਜ਼ਮਾਂ ਉੱਪਰ ਦੋਸ਼ ਹਨ ਕਿ ਇਨ੍ਹਾਂ ਆਪਣੇ ਅਹੁਦੇ ਦੀ ਦੁਰਵਰਤੋਂ ਕਰਕੇ ਮਹਿੰਗੇ ਸਨਅਤੀ ਪਲਾਟ ਗਲਤ ਢੰਗ ਨਾਲ ਆਪਣੇ ਰਿਸ਼ਤੇਦਾਰਾਂ, ਦੋਸਤਾਂ ਤੇ ਨਜ਼ਦੀਕੀਆਂ ਨੂੰ ਅਲਾਟ ਕਰਵਾਏ, ਜਿਸ ਨਾਲ ਸਰਕਾਰ ਨੂੰ 8,72,71,66 ਕਰੋੜ ਰੁਪਏ ਦਾ ਵਿੱਤੀ ਨੁਕਸਾਨ ਪਹੁੰਚਾਇਆ ਹੈ।ਇਸ ਮੁਕੱਦਮੇ ’ਚ ਨਿਗਮ ਤੋਂ ਸੇਵਾ-ਮੁਕਤ ਹੋ ਚੁੱਕੇ ਦੋ ਅਧਿਕਾਰੀਆਂ ਮੁੱਖ ਜਨਰਲ ਮੈਨੇਜਰ (ਅਸਟੇਟ) ਐਸ ਪੀ ਸਿੰਘ ਤੇ ਜਨਰਲ ਮੈਨੇਜਰ (ਪ੍ਰਸੋਨਲ) ਜਸਵਿੰਦਰ ਸਿੰਘ ਰੰਧਾਵਾ ਨੂੰ ਗਿ੍ਰਫਤਾਰ ਕਰਕੇ ਅਦਾਲਤ ’ਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਵੱਲੋਂ ਵਿਜੀਲੈਂਸ ਨੂੰ ਕੇਸ ਦੀ ਤਫ਼ਤੀਸ਼ ਕਰਨ ਲਈ ਚਾਰ ਦਿਨ ਦਾ ਰਿਮਾਂਡ ਦਿੱਤਾ ਗਿਆ ਹੈ।ਬਾਕੀ ਮੁਲਜ਼ਮਾਂ ਦੀ ਭਾਲ ਜਾਰੀ ਹੈ।

LEAVE A REPLY

Please enter your comment!
Please enter your name here