ਨਵੀਂ ਦਿੱਲੀ : ਭਾਰਤੀ ਸਟੇਟ ਬੈਂਕ ਨੇ ਚੋਣ ਬਾਂਡ ਦੇ ਵੇਰਵੇ ਭਾਰਤੀ ਚੋਣ ਕਮਿਸ਼ਨ ਨੂੰ ਸੌਂਪ ਦਿੱਤੇ ਹਨ। ਸੁਪਰੀਮ ਕੋਰਟ ਨੇ ਭਾਰਤੀ ਸਟੇਟ ਬੈਂਕ ਬਾਂਡਾਂ ਦੇ ਵੇਰਵੇ ਨਾ ਦੇਣ ਨੂੰ ਲੈ ਕੇ ਫਟਕਾਰ ਲਗਾਈ ਸੀ। ਸੁਪਰੀਮ ਕੋਰਟ ਨੇ ਭਾਰਤੀ ਸਟੇਟ ਬੈਂਕ ਨੂੰ ਇਹ ਸਖਤੀ ਉਦੋਂ ਦਿਖਾਈ, ਜਦੋਂ ਉਹ ਚੋਣ ਬਾਂਡ ਨਾਲ ਸੰਬੰਧਤ ਜਾਣਕਾਰੀ ਜਮ੍ਹਾਂ ਕਰਾਉਣ ਲਈ ਹੋਰ ਸਮਾਂ ਮੰਗ ਰਹੀ ਸੀ। ਸੁਪਰੀਮ ਕੋਰਟ ਨੇ ਸੋਮਵਾਰ ਬੈਂਕ ਨੂੰ ਸਮਾਂ ਦੇਣ ਤੋਂ ਸਾਫ ਇਨਕਾਰ ਕਰ ਦਿੱਤਾ ਸੀ ਅਤੇ ਮੰਗਲਵਾਰ 12 ਮਾਰਚ ਤੱਕ ਭਾਰਤੀ ਚੋਣ ਕਮਿਸ਼ਨ ਨੂੰ ਸਾਰੀ ਜਾਣਕਾਰੀ ਸੌਂਪਣ ਦਾ ਹੁਕਮ ਦਿੱਤਾ ਸੀ।




